08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਲੈਕਚਰਾਰ ਸਤਿੰਦਰਜੀਤ ਸਿੰਘ ਸੇਖੋਂ ਹੋਏ ਸੇਵਾ-ਮੁਕਤ, ਜੱਟ ਸਿੱਖ ਟੀਚਰ ਐਸੋਸੀਏਸ਼ਨ ਨੇ ਕੀਤਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 04-04-2026
ਫ਼ਾਜ਼ਿਲਕਾ, 3 ਅਪ੍ਰੈਲ (ਅਮਰਜੀਤ ਸ਼ਰਮਾ)-ਸਿੱਖਿਆ ਦੇ ਖੇਤਰ ਵਿਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੇ ਅਤੇ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਰੁਸ਼ਨਾਉਣ ਵਾਲੇ ਮਿੱਠ-ਬੋਲੜੇ 'ਤੇ ਨਿੱਘੇ ਸੁਭਾਅ ਦੇ ਮਾਲਕ ਲੈਕਚਰਾਰ ਸਤਿੰਦਰਜੀਤ ਸਿੰਘ ਸੇਖੋਂ ਬੀਤੀ 31 ਮਾਰਚ ਨੂੰ ਸਿੱਖਿਆ ਵਿਭਾਗ ਵਿਚੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਾਜ਼ਿਲਕਾ ਤੋਂ ਸੇਵਾ-ਮੁਕਤ ਹੋ ਗਏ ਹਨ | ਇਸ ਮੌਕੇ ਜੱਟ ਸਿੱਖ ਟੀਚਰ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਇਕ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ | ਸਮਾਗਮ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸਤਿੰਦਰਜੀਤ ਸਿੰਘ ਸੇਖੋਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ | ਐਸੋਸੀਏਸ਼ਨ ਦੇ ਮੈਂਬਰਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੇਖੋਂ ਸਾਹਿਬ ਦੁਆਰਾ ਪੜ੍ਹਾਏ ਗਏ ਵਿਦਿਆਰਥੀ ਅੱਜ ਦੇਸ਼-ਵਿਦੇਸ਼ ਵਿਚ ਉੱਚ ਅਹੁਦਿਆਂ 'ਤੇ ਬਿਰਾਜਮਾਨ ਹਨ | ਉਨ੍ਹਾਂ ਨੇ ਉਮੀਦ ਜਤਾਈ ਕਿ ਸੇਵਾ-ਮੁਕਤੀ ਤੋਂ ਬਾਅਦ ਵੀ ਉਹ ਸਿੱਖਿਆ ਅਤੇ ਸਮਾਜ ਸੇਵਾ ਦੇ ਕਾਰਜਾਂ ਨਾਲ ਜੁੜੇ ਰਹਿਣਗੇ ਅਤੇ ਨੌਜਵਾਨ ਅਧਿਆਪਕ ਉਨ੍ਹਾਂ ਦੇ ਤਜਰਬਿਆਂ ਤੋਂ ਸਿੱਖਦੇ ਰਹਿਣਗੇ | ਸਮੂਹ ਮੈਂਬਰਾਂ ਵੱਲੋਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ ਗਈ | ਇਸ ਮੌਕੇ ਬਲਜਿੰਦਰ ਸਿੰਘ ਗਰੇਵਾਲ, ਲਵਜੀਤ ਸਿੰਘ ਗਰੇਵਾਲ, ਦਪਿੰਦਰ ਸਿੰਘ ਢਿੱਲੋਂ, ਰੁਪਿੰਦਰ ਸਿੰਘ ਬਰਾੜ, ਅਜੀਤ ਸਿੰਘ ਸੰਧੂ, ਦਵਿੰਦਰ ਸਿੰਘ ਮਾਨ, ਅਮਨਦੀਪ ਸਿੰਘ ਢਿੱਲੋਂ, ਅਮਨਦੀਪ ਸਿੰਘ ਬਰਾੜ, ਇੰਦਰਜੀਤ ਸਿੰਘ ਗਿੱਲ, ਕਰਨ ਬਰਾੜ, ਦਲਜੀਤ ਸਿੰਘ ਚੀਮਾ, ਪਰਵਿੰਦਰ ਸਿੰਘ ਵਾਂਦਰ, ਸੁਰਿੰਦਰ ਸਿੰਘ ਸੰਧੂ, ਹਰਵਿੰਦਰ ਸਿੰਘ ਤੂਰ (ਹੈਰੀ), ਮਨਜੀਤ ਸਿੰਘ ਸੰਧੂ, ਪਰਮਿੰਦਰ ਸਿੰਘ ਰੰਧਾਵਾ, ਜਸ਼ਨਦੀਪ ਸਿੰਘ ਬਰਾੜ ਸਮੇਤ ਐਸੋਸੀਏਸ਼ਨ ਦੇ ਹੋਰ ਮੈਂਬਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਫੇਰੀ ਦੌਰਾਨ ਮੁੱਖ ਮੰਤਰੀ ਦਾ ਘਿਰਾਓ ਕਰਨ ਜਾਂਦੇ ਈ.ਟੀ.ਟੀ. ਅਧਿਆਪਕਾਂ ਨੂੰ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ ਸੁਸ਼ੀਲ ਸਿਆਗ ਨੇ ਗੜੇਮਾਰੀ ਕਾਰਨ ਬਰਬਾਦ ਹੋਈਆਂ ਫ਼ਸਲਾਂ ਲਈ 100 ਪ੍ਰਤੀਸ਼ਤ ਮੁਆਵਜ਼ੇ ਅਤੇ ਕਰਜ਼ਾ ਮੁਆਫ਼ੀ ਦੀ ਕੀਤੀ ਮੰਗ...
Ad Position 24