06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮਾਡਰਨ ਮਾਲਵਾ ਕਾਲਜੀਏਟ ਸਕੂਲ ਦਾ ਸਥਾਪਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 11-04-2026
ਅਬੋਹਰ, 10 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਮਾਲਵਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਪਿੰਡ ਬੁਰਜ ਮੁਹਾਰ ਦਾ ਗਿਆਰ੍ਹਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਸਮਾਰੋਹ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ | ਭਾਈ ਨਿਰਪਾਲ ਸਿੰਘ ਦੇ ਜਥੇ ਵਲੋਂ ਗੁਰਬਾਣੀ ਦਾ ਕੀਰਤਨ ਪੇਸ਼ ਕੀਤਾ ਗਿਆ | ਇਸ ਦੌਰਾਨ ਕਾਲਜ ਕਮੇਟੀ ਦੇ ਚੇਅਰਮੈਨ ਪ੍ਰੋ.ਪ੍ਰੀਤਮ ਸਿੰਘ ਸਿੱਧੂ ਨੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਥਾਪਨਾ ਦਿਵਸ ਅਤੇ ਨਵਾਂ ਸੈਸ਼ਨ ਸ਼ੁਰੂ ਹੋਣ ਦੀ ਵਧਾਈ ਦਿੰਦਿਆਂ ਕਿਹਾ ਕਿ ਬੀਤੇ ਸਾਲ ਦੇ ਨਤੀਜੇ ਸ਼ਾਨਦਾਰ ਰਹੇ, ਇਹ ਸਾਲ ਵੀ ਸਭਨਾਂ ਲਈ ਵਧੀਆ ਰਹੇ | ਸਕੂਲ ਦੇ ਪਿ੍ੰਸੀਪਲ ਮਨਿੰਦਰ ਕੌਰ ਨੇ ਵੀ ਨਵਾਂ ਸੈਸ਼ਨ ਸ਼ੁਰੂ ਹੋਣ 'ਤੇ ਵਿਦਿਆਰਥੀਆਂ ਨੂੰ ਪੂਰੀ ਲਗਨ ਨਾਲ ਪੜ੍ਹਨ ਅਤੇ ਸਟਾਫ਼ ਨੂੰ ਪੂਰੀ ਮਿਹਨਤ ਨਾਲ ਪੜ੍ਹਾਉਣ ਦੀ ਅਪੀਲ ਕੀਤੀ | ਇਸ ਮੌਕੇ ਕਮੇਟੀ ਮੈਂਬਰ ਪ੍ਰੀਤੀ ਸਿੱਧੂ, ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਤੁਰੰਤ ਮੁਆਵਜ਼ੇ ਦੀ ਮੰਗ ਅਗਲੀ ਖ਼ਬਰ ਹਾਈ ਕੋਰਟ ਦਾ ਫ਼ੈਸਲਾ ਪੰਜਾਬ ਸਰਕਾਰ ਲਈ ਕਰਾਰਾ ਝਟਕਾ-ਇੰਜੀ. ਵੋਹਰਾ
Ad Position 24