12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਕੋਟ ਕਰੋੜ ਕਲਾਂ ਤੋਂ ਲੱਲੇ ਤੱਕ ਜਾਂਦੀ ਖ਼ਰਾਬ ਸੜਕ ਰਾਹਗੀਰਾਂ ਲਈ ਬਣੀ ਸਿਰਦਰਦੀ

Ad Position 21
No active advertisement
ਅਜੀਤ ਡੈਸਕ 13-04-2026
ਮੁੱਦਕੀ, 12 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)-ਪਿੰਡ ਕੋਟ ਕਰੋੜ ਕਲਾਂ ਤੋਂ ਲੱਲੇ ਤੱਕ ਜਾਂਦੀ ਸੜਕ ਰਾਹਗੀਰਾਂ ਲਈ ਸਿਰਦਰਦੀ ਬਣੀ ਹੋਈ ਹੈ ਅਤੇ ਸੜਕ ਦੇ ਦੋਨਾਂ ਪਾਸੇ ਟੁੱਟ ਜਾਣ ਕਾਰਨ ਹੇਠੋਂ ਪੱਥਰ ਨਿਕਲ ਕੇ ਉੱਪਰ ਆ ਗਿਆ ਹੈ | ਜਿਸ ਕਾਰਨ ਉੱਥੋਂ ਲੰਘਣ ਸਮੇਂ ਖ਼ਾਸ ਕਰਕੇ ਮੋਟਰਸਾਈਕਲ ਸਵਾਰ ਹਾਦਸੇ ਦਾ ਸ਼ਿਕਾਰ ਹੋ ਰਹੇ ਹਨ | ਇਸ ਸਬੰਧੀ ਸਰਪੰਚ ਸੂਬੇਦਾਰ ਜਸਵਿੰਦਰ ਸਿੰਘ ਅਤੇ ਅਕਾਲੀ ਦਲ ਬਾਦਲ ਦੇ ਜਥੇਬੰਦਕ ਸਕੱਤਰ ਸਤਵਿੰਦਰ ਸਿੰਘ ਬਿੰਦਰ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਹਾੜ੍ਹੀ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਇਸ ਸੜਕ ਨੂੰ ਬਣਾਇਆ ਜਾਂਦਾ, ਪ੍ਰੰਤੂ ਇਸ ਸੜਕ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਇਹ ਸੜਕ ਅੱਗੇ ਹੋਰਨਾਂ ਪਿੰਡਾਂ ਨੂੰ ਆਪਸ ਵਿਚ ਮਿਲਾਉਂਦੀ ਹੈ | ਜਿਸ ਕਰਕੇ ਇਸ ਸੜਕ 'ਤੇ ਵਾਹਨਾਂ ਦਾ ਆਉਣਾ-ਜਾਣਾ ਲੱਗਾ ਰਹਿੰਦਾ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਸੜਕ ਨੂੰ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਅਧੀਨ ਲਿਆ ਕੇ ਦੁਬਾਰਾ ਬਣਵਾਇਆ ਜਾਵੇ | ਇਸ ਤੋਂ ਇਲਾਵਾ ਸੜਕ ਦੇ ਦੋਨਾਂ ਪਾਸੇ ਬਰਮਾਂ ਦੇ ਕਬਜ਼ੇ ਛੁਡਾ ਕੇ ਸੜਕ ਨਾਲ ਮਿਲਾਇਆ ਜਾਵੇ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਲੋਕਾਂ ਨੂੰ ਰੋਜ਼ਾਨਾ ਝੂਠੇ ਸੁਪਨੇ ਦਿਖਾ ਰਹੇ ਹਨ, ਜਦੋਂ ਕਿ ਹਕੀਕਤ ਵਿਚ ਕੁਝ ਵੀ ਨਹੀਂ ਕੀਤਾ ਜਾ ਰਿਹਾ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਮਨਸੂਰਦੇਵਾ ਵਲੋਂ ਅੱਠਵੀਂ ਦੇ ਨਤੀਜਿਆਂ ਵਿਚ ਮੈਰਿਟ ਸਥਾਨ ਅਗਲੀ ਖ਼ਬਰ ਜ਼ੀਰਾ ਦੇ ਪਿੰਡ ਕੋਹਾਲਾ ਨੇੜੇ ਖੇਤ 'ਚੋਂ ਡਰੋਨ ਅਤੇ ਭਾਰੀ ਮਾਤਰਾ 'ਚ ਹੈਰੋਇਨ ਬਰਾਮਦ ਕਣਕ ਦੀ ਵਾਢੀ ਲਈ ਲੱਗੀ ਲੇਬਰ ਨੇ...
Ad Position 24