12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸਰਕਾਰੀ ਹਾਈ ਸਕੂਲ ਮਨਸੂਰਦੇਵਾ ਵਲੋਂ ਅੱਠਵੀਂ ਦੇ ਨਤੀਜਿਆਂ ਵਿਚ ਮੈਰਿਟ ਸਥਾਨ

Ad Position 21
No active advertisement
ਅਜੀਤ ਡੈਸਕ 13-04-2026
ਜ਼ੀਰਾ, 12 ਅਪ੍ਰੈਲ(ਹਰਜੀਤ ਸਿੰਘ ਗਿੱਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਦੇ ਵਿਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਰਕਾਰੀ ਹਾਈ ਸਕੂਲ ਮਨਸੂਰਦੇਵਾ (ਜ਼ੀਰਾ) ਦੀ ਵਿਦਿਆਰਥਣ ਵਲੋਂ ਪੰਜਾਬ ਪੱਧਰੀ ਮੈਰਿਟ ਵਿਚ 8ਵਾਂ ਸਥਾਨ ਹਾਸਿਲ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਅਧਿਆਪਕ ਮਾਸਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਅੱਠਵੀਂ ਜਮਾਤ ਦੀ ਵਿਦਿਆਰਥਣ ਜਸਦੀਪ ਕੌਰ ਪੁੱਤਰੀ ਬੂਟਾ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚ 600 ਵਿਚੋਂ 592 ਅੰਕ ਹਾਸਲ ਕਰਕੇ 98.67 ਪ੍ਰਤੀਸ਼ਤ ਅੰਕਾਂ ਦੇ ਨਾਲ ਪੰਜਾਬ ਸਟੇਟ ਮੈਰਿਟ ਵਿਚ ਅੱਠਵਾਂ ਰੈਂਕ ਅਤੇ ਜ਼ਿਲ੍ਹਾ ਫਿਰੋਜ਼ਪੁਰ ਵਿਚੋਂ ਦੂਜਾ ਰੈਂਕ ਹਾਸਿਲ ਕੀਤਾ ਹੈ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਅਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਮਨਸੂਰ ਦੇਵਾ ਵਲੋਂ ਪੜ੍ਹਾਈ ਵਿਚ ਆਪਣੀ ਪਰੰਪਰਾ ਨੂੰ ਕਾਇਮ ਰੱਖਦੇ ਹੋਏ ਵਿਦਿਆਰਥਣ ਜਸਦੀਪ ਕੌਰ ਅਤੇ ਉਸ ਦੇ ਮਾਪਿਆਂ ਨੂੰ ਇਸ ਵੱਡੀ ਪ੍ਰਾਪਤੀ 'ਤੇ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ 4 ਗ੍ਰਾਮ ਹੈਰੋਇਨ ਸਣੇ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਕੋਟ ਕਰੋੜ ਕਲਾਂ ਤੋਂ ਲੱਲੇ ਤੱਕ ਜਾਂਦੀ ਖ਼ਰਾਬ ਸੜਕ ਰਾਹਗੀਰਾਂ ਲਈ ਬਣੀ ਸਿਰਦਰਦੀ
Ad Position 24