12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਦੀ ਕੁੱਟਮਾਰ

Ad Position 21
No active advertisement
ਅਜੀਤ ਡੈਸਕ 13-04-2026
ਫਿਰੋਜ਼ਪੁਰ, 12 ਅਪ੍ਰੈਲ (ਰਾਕੇਸ਼ ਚਾਵਲਾ)-ਫਿਰੋਜ਼ਪੁਰ ਵਿਚ ਦਾਜ ਦੇ ਲੋਭੀਆਂ ਵਲੋਂ ਇਕ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਕੇ ਘਰੋਂ ਬਾਹਰ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਕਾਰਵਾਈ ਕਰਦਿਆਂ ਥਾਣਾ ਵੁਮੈਨ ਫਿਰੋਜ਼ਪੁਰ ਦੀ ਪੁਲਿਸ ਨੇ ਪੀੜ੍ਹਤਾ ਦੇ ਪਤੀ ਅਤੇ ਸੱਸ ਵਿਰੁੱਧ ਬੀ.ਐੱਨ.ਐੱਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਏ.ਐੱਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ਨੰਬਰ ਯੂਆਈਡੀ-708395 ਵਿਚ ਕਿਰਨਦੀਪ ਕੌਰ ਪਤਨੀ ਹੀਰਾ ਸਿੰਘ ਵਾਸੀ ਰਸੂਲਪੁਰ (ਮੱਖੂ) ਨੇ ਦੱਸਿਆ ਕਿ ਉਸ ਦਾ ਵਿਆਹ ਸਾਲ 2024 ਵਿਚ ਅਨਮੋਲਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਟਿੱਬੀ ਖ਼ੁਰਦ, ਮਮਦੋਟ ਨਾਲ ਹੋਇਆ ਸੀ | ਪੀੜਤਾ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ ਨੇ ਵਿਆਹ ਸਮੇਂ ਆਪਣੀ ਹੈਸੀਅਤ ਤੋਂ ਵੱਧ ਦਾਜ ਦਿੱਤਾ ਸੀ, ਪਰ ਉਸ ਦਾ ਪਤੀ ਅਨਮੋਲਦੀਪ ਸਿੰਘ ਅਤੇ ਸੱਸ ਗੁਰਜੀਤ ਕੌਰ ਦਿੱਤੇ ਗਏ ਦਾਜ ਤੋਂ ਸੰਤੁਸ਼ਟ ਨਹੀਂ ਸਨ | ਸਹੁਰੇ ਪਰਿਵਾਰ ਵਲੋਂ ਲਗਾਤਾਰ ਹੋਰ ਦਾਜ ਦੀ ਮੰਗ ਕੀਤੀ ਜਾ ਰਹੀ ਸੀ | ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਪਤੀ ਅਤੇ ਸੱਸ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ | ਮਾਮਲੇ ਦੀ ਪੜਤਾਲ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ 'ਤੇ ਹੋਣ ਵਾਲੀ ਪੰਥਕ ਕਾਨਫ਼ਰੰਸ 'ਚ ਵੱਧ ਤੋਂ ਵੱਧ ਸੰਗਤਾਂ ਪਹੁੰਚਣ -ਹਸ਼ਮਤ ਵਾਲਾ ਅਗਲੀ ਖ਼ਬਰ ਗਲਹੋਤਰਾ ਪਰਿਵਾਰ ਵਲੋਂ ਡੇਰਾ ਸ਼੍ਰੀ ਭਜਨਗੜ੍ਹ ਸਾਹਿਬ ਵਿਖ਼ੇ ਸਮਾਗਮ ਕਰਵਾਇਆ
Ad Position 24