12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਪੰਜਾਬ ਸਰਕਾਰ ਕਣਕ ਦੀ ਖ਼ਰੀਦ ਸਹੀ ਤਰੀਕੇ ਨਾਲ ਕਰਵਾਏ-ਫੁਰਮਾਨ ਸਿੰਘ ਸੰਧੂ

Ad Position 21
No active advertisement
ਅਜੀਤ ਡੈਸਕ 15-04-2026
ਮੱਖੂ,14 ਅਪ੍ਰੈਲ (ਸੰਧੂ)-ਕਣਕ ਦੀ ਫ਼ਸਲ ਪੱਕ ਕੇ ਤਿਆਰ ਹੋ ਚੁੱਕੀ ਹੈ ਅਤੇ ਕਿਸਾਨਾਂ ਨੇ ਵੱਡੇ ਉਤਸ਼ਾਹ ਨਾਲ ਕਟਾਈ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ 'ਤੇ ਹੁਣ ਪੰਜਾਬ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਕਣਕ ਦੀ ਫ਼ਸਲ ਦੀ ਸਮੇਂ ਸਿਰ ਅਤੇ ਬਿਨਾ ਕਿਸੇ ਰੁਕਾਵਟ ਦੇ ਖ਼ਰੀਦ ਕਰਕੇ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕੀਤਾ ਜਾਵੇ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫ਼ਰਮਾਨ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਵਾਰ ਕਈ ਥਾਵਾਂ 'ਤੇ ਮੀਂਹ ਅਤੇ ਗੜਿਆਂ ਕਾਰਨ ਕਣਕ ਦੀ ਫ਼ਸਲ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ | ਇਸ ਹਾਲਤ ਵਿਚ ਸਰਕਾਰ ਨੂੰ ਖ਼ਾਸ ਤੌਰ 'ਤੇ ਨਰਮੀ ਵਰਤਣੀ ਚਾਹੀਦੀ ਹੈ ਅਤੇ ਕਿਸਾਨਾਂ ਦੀ ਕਣਕ ਨੂੰ ਬਿਨਾ ਕਿਸੇ ਕਟੌਤੀ ਜਾਂ ਅਣਗੌਲ ਦੇ ਖ਼ਰੀਦਣਾ ਚਾਹੀਦਾ ਹੈ | ਉਨ੍ਹਾਂ ਮੰਗ ਕੀਤੀ ਕਿ ਖ਼ਰੀਦ ਕੇਂਦਰਾਂ 'ਤੇ ਤੁਰੰਤ ਭੁਗਤਾਨ, ਢੁਕਵੇਂ ਸਟੋਰੇਜ ਅਤੇ ਲਿਫ਼ਟਿੰਗ ਦੇ ਪ੍ਰਬੰਧ ਯਕੀਨੀ ਬਣਾਏ ਜਾਣ | ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਡਾ. ਰਾਜੀਵ ਅਰੋੜਾ ਬਣੇ ਐੱਸ.ਬੀ.ਐੱਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਨਵੇਂ ਰਜਿਸਟਰਾਰ ਅਗਲੀ ਖ਼ਬਰ ਖ਼ਰੀਦ ਏਜੰਸੀਆਂ ਦੀ ਹੜਤਾਲ ਕਾਰਨ ਮੰਡੀਆਂ 'ਚ ਰੁਲਣ ਲੱਗੇ ਕਿਸਾਨ : ਉਸਮਾਨ ਵਾਲਾ, ਗਿੱਲ
Ad Position 24