12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਨਗਰ ਕੌਂਸਲ ਜ਼ੀਰਾ ਦੇ ਫਾਇਰ ਬਿ੍ਗੇਡ ਵਿਭਾਗ ਵਲੋਂ ਫਾਇਰ ਸੇਫ਼ਟੀ ਹਫ਼ਤਾ ਮਨਾਉਣ ਦੀ ਕੀਤੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 15-04-2026
ਜ਼ੀਰਾ, 14 ਅਪ੍ਰੈਲ (ਪ੍ਰਤਾਪ ਸਿੰਘ ਹੀਰਾ)-ਨਗਰ ਕੌਂਸਲ ਜ਼ੀਰਾ ਦੇ ਫਾਇਰ ਬਿ੍ਗੇਡ ਵਿਭਾਗ ਵਲੋਂ 14 ਅਪ੍ਰੈਲ ਤੋਂ 20 ਅਪ੍ਰੈਲ ਤੱਕ ਮਨਾਏ ਜਾ ਰਹੇ ਫਾਇਰ ਸੇਫ਼ਟੀ ਹਫ਼ਤੇ' ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਫਾਇਰ ਬਿ੍ਗੇਡ ਅਧਿਕਾਰੀ ਗਗਨਦੀਪ ਸਿੰਘ, ਹਰਿਮੰਦਰ ਸਿੰਘ, ਗੁਰਮੁਖ ਸਿੰਘ ਨੇ ਦੱਸਿਆ ਕਿ ਸਮੂਹ ਕਰਮਚਾਰੀਆਂ ਵਲੋਂ ਲੋਕਾਂ ਨੂੰ ਅੱਗ ਤੋਂ ਬਚਾਅ ਲਈ ਜਾਗਰੂਕ ਕੀਤਾ ਜਾਵੇਗਾ | ਹਫ਼ਤਾ ਭਰ ਚੱਲਣ ਵਾਲੇ ਇਸ ਪ੍ਰੋਗਰਾਮਾਂ ਦੌਰਾਨ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ | ਉਹਨਾਂ ਦੱਸਿਆ ਕਿ ਪ੍ਰੋਗਰਾਮ 14 ਅਪ੍ਰੈਲ 1944 ਨੂੰ ਬੰਬੇ ਡੋਕਯਾਰਡ ਜਿਸ ਨੂੰ ਗਰੇਟ ਬੰਬੇ ਡੋਕਫਾਇਰ ਵਜੋਂ ਜਾਣਿਆ ਜਾਂਦਾ ਹੈ | ਇਸ ਵਾਪਰੇ ਭਿਆਨਕ ਹਾਦਸੇ ਦੌਰਾਨ 66 ਬਹਾਦਰ ਫਾਇਰ ਫਾਈਟਰਾਂ ਨੇ ਆਪਣੀ ਜਾਨ ਕੁਰਬਾਨ ਕੀਤੀ ਸੀ | ਇਹ ਹਫ਼ਤਾ ਉਹਨਾਂ ਬਹਾਦਰਾਂ ਨੂੰ ਸਮਰਪਿਤ ਹੈ | ਇਸ ਮੌਕੇ ਸ਼ਹੀਦ ਫਾਇਰ ਫਾਈਟਰਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਜਿਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਜਾਨਾਂ ਕੁਰਬਾਨ ਕੀਤੀਆਂ | ਇਸ ਮੌਕੇ ਨਿਰਮਲ ਸਿੰਘ, ਹਰਪ੍ਰੀਤ ਸਿੰਘ, ਰਣਧੀਰ ਸਿੰਘ ਸਾਰੇ ਡਰਾਈਵਰ, ਅੰਮਿ੍ਤਪਾਲ ਸਿੰਘ, ਲਖਵਿੰਦਰ ਸਿੰਘ, ਗੁਰਸੇਵਕ ਸਿੰਘ, ਗੁਰਜੰਟ ਸਿੰਘ, ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ ,ਰਣਜੀਤ ਸਿੰਘ, ਸੁਰਿੰਦਰਪਾਲ ਸਿੰਘ, ਗੁਰਭੇਜ ਸਿੰਘ, ਮਨਿੰਦਰ ਸਿੰਘ, ਗੁਰਦੀਪ ਸਿੰਘ ਸਾਰੇ ਫਾਇਰਮੈਨ ਕਰਮਚਾਰੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸਾਖੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ 'ਆਪ' ਆਗੂਆਂ ਨੇ ਪੰਜਾਬ ਸਰਕਾਰ ਵਲੋਂ ਲਿਆਂਦੇ ਬੇਅਦਬੀ ਸੋਧ ਬਿੱਲ ਦਾ ਕੀਤਾ ਸਵਾਗਤ
Ad Position 24