12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਕੁਦਰਤੀ ਆਫ਼ਤਾਂ ਦੇ ਮਾਰੇ ਕਿਸਾਨਾਂ ਦੀ ਬਾਂਹ ਫੜੇ ਸਰਕਾਰ: ਪ੍ਰਧਾਨ ਸਾਰਜ ਸਿੰਘ

Ad Position 21
No active advertisement
ਅਜੀਤ ਡੈਸਕ 15-04-2026
ਫ਼ਿਰੋਜ਼ਪੁਰ,14 ਅਪ੍ਰੈਲ (ਸੋਢੀ)-ਭਾਰਤੀ ਕਿਸਾਨ ਯੂਨੀਅਨ ਬੰਬ ਦੇ ਸੂਬਾ ਪ੍ਰਧਾਨ ਸਾਰਜ ਸਿੰਘ ਬੰਬ ਨੇ ਪੈੱ੍ਰਸ ਬਿਆਨ ਜਾਰੀ ਕਰਦੇ ਹੋਏ ਕਿਸਾਨਾਂ ਦੀ ਮੰਡੀਆਂ ਵਿਚ ਹੋ ਰਹੀ ਖੱਜਲ ਖ਼ੁਆਰੀ 'ਤੇ ਚਿੰਤਾ ਪ੍ਰਗਟ ਕੀਤੀ ਹੈ | ਉਨ੍ਹਾਂ ਕਿਹਾ ਕਿ ਕੁੱਝ ਦਿਨ ਪਹਿਲਾ ਸੂਬੇ ਅੰਦਰ ਸਰਹੱਦੀ ਖੇਤਰ 'ਚ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਕਣਕ, ਹਰੀਆਂ ਸਬਜ਼ੀਆਂ, ਚਾਰਾ ਅਤੇ ਮੱਕੀ ਆਦਿ ਫ਼ਸਲਾਂ ਦਾ ਵੱਡੀ ਮਾਤਰਾ ਵਿਚ ਨੁਕਸਾਨ ਹੋਇਆ ਹੈ | ਜਿਸ ਨੇ ਕਿਸਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਣਕ ਦੀ ਫ਼ਸਲ ਮੰਡੀਆਂ ਵਿਚ ਪਹੁੰਚ ਚੁੱਕੀ ਹੈ ਤੇ ਮੰਡੀਆਂ ਵਿਚਲੇ ਹਾਲਤਾਂ ਨੇ ਕਿਸਾਨ ਵਰਗ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸੂਬੇ ਸਰਕਾਰ ਦੇ ਦਾਅਵੇ ਸਾਰੇ ਫ਼ੇਲ੍ਹ ਸਾਬਤ ਹੋਏ ਹਨ, ਕਿਉਂਕਿ 13 ਦਿਨ ਬੀਤ ਜਾਣ ਦੇ ਬਾਵਜੂਦ ਕਿਸਾਨ ਦੀ ਫ਼ਸਲ ਦਾ ਇੱਕ ਦਾਣਾ ਵੀ ਨਹੀਂ ਵਿਕਿਆ | ਉਨ੍ਹਾਂ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਕਣਕ ਦੀ ਖ਼ਰੀਦ ਬਿਨਾਂ ਸ਼ਰਤ ਜਾਂ ਬਿਨਾ ਕੁਆਲਿਟੀ ਕੱਟ ਲਾਏ ਖ਼ਰੀਦ ਏਜੰਸੀਆਂ ਤੋਂ ਤੁਰੰਤ ਸ਼ੁਰੂ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਖ਼ਰੀਦ ਜਲਦ ਸ਼ੁਰੂ ਨਹੀਂ ਹੁੰਦੀ ਤਾਂ ਜਥੇਬੰਦੀ ਵਲੋਂ ਮੀਟਿੰਗ ਕਰਕੇ ਸੂਬਾ ਪੱਧਰ ਤੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਕਿਸੇ ਅਣਹੋਣੀ ਘਟਨਾ ਦੀ ਉਡੀਕ 'ਚ ਹੈ ਰੇਲਵੇ ਵਿਭਾਗ ਅਗਲੀ ਖ਼ਬਰ ਮਯੰਕ ਫਾਊਾਡੇਸ਼ਨ ਦੀ ਅਗਵਾਈ ਵਿਚ ਚੱਲ ਰਹੇ ਸੰਤੋਸ਼ ਸੇਵਾ ਕੁੰਜ 'ਚ ਬਦਲ ਰਹੀ ਮਹਿਲਾਵਾਂ ਦੀ ਜ਼ਿੰਦਗੀ
Ad Position 24