12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 15-04-2026
ਕੁੱਲਗੜ੍ਹੀ, 14 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)-ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਮੰਗ ਕੀਤੀ ਕਿ ਯੂਨੀਅਨ ਦੇ ਨੁਮਾਇੰਦਿਆਂ ਨੂੰ ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਦਾ ਸਮਾਂ ਦਿੱਤਾ ਜਾਵੇ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਨਰੇਗਾ ਮੁਲਾਜ਼ਮਾਂ ਦੀ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਰੈਗੂਲਰ ਭਰਤੀ ਲਈ ਅਪਣਾਏ ਜਾਂਦੇ ਤੈਅ ਮਾਪਦੰਡਾਂ ਅਨੁਸਾਰ ਹੋਈ ਹੈ | ਜਿਨ੍ਹਾਂ ਦੀ ਭਰਤੀ 2008 ਦÏਰਾਨ ਹੋਈ ਹੈ, ਪਿਛਲੇ 18 ਸਾਲਾਂ ਤੋਂ ਆਪਣੀਆਂ ਸੇਵਾਵਾਂ ਪੱਕੀਆਂ ਕਰਨ ਦੀ ਮੰਗ ਕਰਦੇ ਆ ਰਹੇ ਹਨ¢ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਨਰੇਗਾ ਕਾਨੂੰਨ ਤੋੜ ਕੇ ਕਾਫ਼ੀ ਵੱਡੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ¢ ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਸਾਡੀਆਂ ਸੇਵਾਵਾਂ ਪੰਚਾਇਤ ਵਿਭਾਗ ਵਿਚ ਮਰਜ਼ ਕਰਨ ਲਈ ਮੰਗਾਂ ਨੂੰ ਉਚੇਚੇ ਤÏਰ 'ਤੇ ਵਿਚਾਰਿਆ ਜਾਵੇ ਅਤੇ ਇਸ ਸਬੰਧੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਪੈਨਲ ਮੀਟਿੰਗ ਦਾ ਸਮਾਂ ਦਿੱਤਾ ਜਾਵੇ ਅਤੇ ਮੰਗਾਂ ਪ੍ਰਵਾਨ ਕੀਤਿਆਂ ਜਾਣ¢ ਅਜਿਹਾ ਨਾ ਹੋਣ ਦੀ ਸੂਰਤ ਵਿਚ 20 ਅਪ੍ਰੈਲ ਨੂੰ ਹੈੱਡ ਕੁਆਰਟਰ ਮੋਹਾਲੀ ਧਰਨਾ ਦਿੱਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ¢ ਇਸ ਮÏਕੇ ਗੁਰਨੈਬ ਸਿੰਘ, ਅਮਰੀਕ ਸਿੰਘ, ਗੁਰਭੇਜ ਸਿੰਘ ਹਰਾਜ, ਮਨੋਜ ਕੁਮਾਰ ਆਦਿ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਵਿਖੇ ਦਸਤਾਰ ਮੁਕਾਬਲੇ ਕਰਵਾਏ ਅਗਲੀ ਖ਼ਬਰ ਫ਼ਿਰੋਜ਼ਪੁਰ ਛਾਉਣੀ ਅਤੇ ਹੁਸੈਨੀਵਾਲਾ ਵਿਚਕਾਰ ਚੱਲਣਗੀਆਂ 6 ਜੋੜੀ ਸਪੈਸ਼ਲ ਰੇਲ ਗੱਡੀਆਂ
Ad Position 24