15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰੀਵੀਜ਼ਨ ਲਈ ਈ-ਮੇਲ ਆਈਡੀ, ਹੈਲਪਲਾਈਨ ਅਤੇ ਲੈਂਡਲਾਈਨ ਨੰਬਰ ਜਾਰੀ

Ad Position 21
No active advertisement
ਅਜੀਤ ਡੈਸਕ 24-06-2026
ਫਿਰੋਜ਼ਪੁਰ, 23 ਜੂਨ (ਸੁਖਵਿੰਦਰ ਸਿੰਘ)- ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਫਿਰੋਜ਼ਪੁਰ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਪੱਧਰ ‘ਤੇ ਜਾਣਕਾਰੀ ਪ੍ਰਾਪਤ ਕਰਨ ਲਈ ਈ-ਮੇਲ ਆਈਡੀ, ਹੈਲਪਲਾਈਨ ਅਤੇ ਲੈਂਡਲਾਈਨ ਨੰਬਰ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਾਂਝੀ ਕਰਦਿਆਂ ਦੱਸਿਆ ਕਿ ਐਸ.ਆਈ.ਆਰ. ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਲੋਕ ਜ਼ਿਲ੍ਹਾ ਪੱਧਰ ਦੀ ਈ-ਮੇਲ ਆਈਡੀ dgrofzr@gmail.com ‘ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ 75-ਜ਼ੀਰਾ ਲਈ agrozira075@gmail.com, ਵਿਧਾਨ ਸਭਾ ਹਲਕਾ 76-ਫਿਰੋਜ਼ਪੁਰ ਸ਼ਹਿਰ ਲਈ agrofzr076@gmail.com, ਵਿਧਾਨ ਸਭਾ ਹਲਕਾ 77-ਫਿਰੋਜ਼ਪੁਰ ਦਿਹਾਤੀ ਲਈ agrofzr077@gmail.com ਅਤੇ ਵਿਧਾਨ ਸਭਾ ਹਲਕਾ 78-ਗੁਰੂਹਰਸਹਾਏ ਲਈ agrofzr078@gmail.com ਈ-ਮੇਲ ਆਈਡੀ ਜਾਰੀ ਕੀਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਵੋਟਰ ਹੈਲਪਲਾਈਨ ਨੰਬਰ 01632-1950 ਅਤੇ ਲੈਂਡਲਾਈਨ ਨੰਬਰ 01632-242247 ‘ਤੇ ਵੀ ਸੰਪਰਕ ਕਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਚੋਣ ਅਫ਼ਸਰ ਦੀਪਸ਼ਿਖਾ ਸ਼ਰਮਾ ਨੇ ਵੋਟਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਚੋਣ ਪ੍ਰਕਿਰਿਆ ਦੌਰਾਨ ਡਿਊਟੀ ਨਿਭਾ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਇਹ ਕਾਰਜ ਨਿਰਧਾਰਤ ਸਮੇਂ ਅੰਦਰ ਬਿਨਾਂ ਕਿਸੇ ਰੁਕਾਵਟ ਦੇ ਮੁਕੰਮਲ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਗੁਰੂਹਰਸਹਾਏ ਦੇ ਨੌਜ਼ਵਾਨ ਰਚਿਤ ਸੋਢੀ ਨੇ ਅਕਾਲੀ ਦਲ ’ਚ ਕੀਤੀ ਮੁੜ ਵਾਪਸੀ ਅਗਲੀ ਖ਼ਬਰ ਜੰਡਵਾਲਾ ਵਿਖੇ ਮਜ਼ਦੂਰਾਂ ਦੀ ਮੀਟਿੰਗ, ਪੰਜ-ਪੰਜ ਮਰਲੇ ਪਲਾਟਾਂ ਸਬੰਧੀ ਧਰਨਾ ਫਿਲਹਾਲ ਮੁਲਤਵੀ
Ad Position 24