16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਗੁਰੂਹਰਸਹਾਏ ਵਿਖੇ ਧਰਨਾ ਦੂਜੇ ਦਿਨ ਵੀ ਜਾਰੀ, ਕਮਿਊਨਟੀ ਹੈਲਥ ਅਫ਼ਸਰਾਂ ਅਤੇ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਕੰਮਕਾਜ ਮੁਕੰਮਲ ਠੱਪ

Ad Position 21
No active advertisement
ਅਜੀਤ ਡੈਸਕ 24-06-2026
ਗੁਰੂਹਰਸਹਾਏ, 23 ਜੂਨ(ਹਰਚਰਨ ਸਿੰਘ ਸੰਧੂ)-ਕੰਮਿਊਨਟੀ ਹੈਲਥ ਅਫ਼ਸਰਾਂ ਅਤੇ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ ਦੇ ਹੱਲ ਲਈ ਚੱਲ ਰਿਹਾ ਸੰਘਰਸ਼ ਅੱਜ ਦੂਜੇ ਦਿਨ ਵੀ ਪੂਰੇ ਜੋਸ਼ ਨਾਲ ਜਾਰੀ ਰਿਹਾ। ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਖ਼ਿਲਾਫ਼ ਰੋਸ ਵਜੋਂ ਕੰਮਿਊਨਟੀ ਹੈਲਥ ਅਫ਼ਸਰਾਂ ਅਤੇ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਕੰਮਕਾਜ ਮੁਕੰਮਲ ਤੌਰ ’ਤੇ ਬੰਦ ਰੱਖਿਆ ਗਿਆ। ਜਿਸ ਕਾਰਨ ਆਯੁਸ਼ਮਾਨ ਅਰੋਗਿਆ ਕੇਂਦਰਾਂ ਅਤੇ ਹੋਰ ਸਿਹਤ ਸੰਸਥਾਵਾਂ ਵਿਚ ਸਿਹਤ ਸੇਵਾਵਾਂ ਪ੍ਰਭਾਵਿਤ ਹੋਈਆਂ। ਇਸ ਮੌਕੇ ਸੀ.ਐਚ.ਓ ਆਗੂਆਂ ਨੇ ਕਿਹਾ ਕਿ ਕੰਮਿਊਨਟੀ ਹੈਲਥ ਅਫ਼ਸਰ ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ। ਕੋਵਿਡ ਮਹਾਂਮਾਰੀ ਤੋਂ ਲੈ ਕੇ ਟੀ.ਬੀ. ਮੁਕਤ ਪੰਜਾਬ ਮੁਹਿੰਮ, ਐਨ.ਸੀ.ਡੀ. ਸਕ੍ਰੀਨਿੰਗ, ਮਾਤਾ-ਬਾਲ ਸਿਹਤ ਸੇਵਾਵਾਂ, ਟੀਕਾਕਰਨ ਅਤੇ ਹੋਰ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਵਿਚ ਸੀ.ਐਚ.ਓ ਨੇ ਮੋਹਰੀ ਭੂਮਿਕਾ ਨਿਭਾਈ ਹੈ। ਇਸ ਦੇ ਬਾਵਜੂਦ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਦੌਰਾਨ ਸਿਹਤ ਮੰਤਰੀ, ਮਿਸ਼ਨ ਡਾਇਰੈਕਟਰ ਐਨ.ਐਚ.ਐਮ., ਪ੍ਰਮੁੱਖ ਸਕੱਤਰ ਸਿਹਤ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ। ਅਨੇਕਾਂ ਮੰਗ ਪੱਤਰ ਦਿੱਤੇ ਗਏ, ਭਰੋਸੇ ਵੀ ਮਿਲੇ, ਪਰ ਅੱਜ ਤੱਕ ਕਿਸੇ ਵੀ ਮੰਗ ਦਾ ਕੋਈ ਹੱਲ ਨਹੀਂ ਕੀਤਾ ਗਿਆ। ਜਿਸ ਕਾਰਨ ਪੰਜਾਬ ਦੇ ਸਮੂਹ ਕਮਿਊਨਟੀ ਹੈਲਥ ਅਫ਼ਸਰਾਂ ਅਤੇ ਐਨ.ਐਚ.ਐਮ. ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਸਪੱਸ਼ਟ ਕੀਤਾ ਕਿ 22 ਜੂਨ ਤੋਂ ਸ਼ੁਰੂ ਕੀਤੀ ਗਈ ਹੜਤਾਲ ਅਤੇ ਕੰਮ ਬੰਦ ਅੰਦੋਲਨ ਮੰਗਾਂ ਦੇ ਹੱਲ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਕੋਈ ਮੀਟਿੰਗ ਕਰਕੇ ਮੰਗਾਂ ਦਾ ਹੱਲ ਨਾ ਕੀਤਾ ਤਾਂ 2 ਜੁਲਾਈ 2026 ਨੂੰ ਮਾਣਯੋਗ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਜਿਸ ਵਿਚ ਪੰਜਾਬ ਭਰ ਤੋਂ ਹਜ਼ਾਰਾਂ ਕਮਿਊਨਟੀ ਹੈਲਥ ਅਫ਼ਸਰ ਅਤੇ ਐਨ.ਐਚ.ਐਮ. ਮੁਲਾਜ਼ਮ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਾਲੇ ਮੁਲਾਜ਼ਮ ਖੁਦ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਏ ਹਨ। ਜਿਸ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਅੜੀਅਲ ਅਤੇ ਮੁਲਾਜ਼ਮ ਵਿਰੋਧੀ ਨੀਤੀ ਜ਼ਿੰਮੇਵਾਰ ਹੈ। ਜੇਕਰ ਸਿਹਤ ਸੇਵਾਵਾਂ ਪ੍ਰਭਾਵਿਤ ਹੁੰਦੀਆਂ ਹਨ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ। ਇਸ ਮੌਕੇ ਅਮਰੀਕ ਸਿੰਘ,ਡਾ. ਅਕਾਸ਼ ਲੂਣਾ, ਮਨੀਸ਼ਾ ਰਾਣੀ, ਮੋਨਿਕਾ ਰਾਣੀ, ਆਂਚਲ ਕੰਬੋਜ ਅਤੇ ਵੱਡੀ ਗਿਣਤੀ ਵਿਚ ਕਮਿਊਨਟੀ ਹੈਲਥ ਅਫ਼ਸਰ ਅਤੇ ਐਨ.ਐਚ.ਐਮ. ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੋਟਾਂ ਦੀ ਵਿਸ਼ੇਸ਼ ਸੁਧਾਈ ਸਬੰਧੀ ਬੀ.ਐਲ.ਓ. ਤੇ ਬੀ.ਐਲ.ਏ. ਦੀ ਅਹਿਮ ਮੀਟਿੰਗ ਹੋਈ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਸਰਕਲ ਪ੍ਰਧਾਨਾਂ ਦੀ ਕੀਤੀ ਨਿਯੁਕਤੀ
Ad Position 24