16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਵਾਰਡ ਨੰਬਰ 3 ’ਚ ਪਾਈਪ ਲਾਈਨ ਵਿਛਾਉਣ ਦਾ ਕੰਮ ਹੋਇਆ ਸ਼ੁਰੂ

Ad Position 21
No active advertisement
ਅਜੀਤ ਡੈਸਕ 24-06-2026
ਮੁੱਦਕੀ, 23 ਜੂਨ (ਭਾਰਤ ਭੂਸ਼ਨ ਅਗਰਵਾਲ)-ਸਥਾਨਕ ਕਸਬੇ ਦੇ ਵਾਰਡ ਨੰਬਰ 3 ਅਤੇ 4 ਵਿਚ ਪਿਛਲੇ 2 ਮਹੀਨਿਆਂ ਤੋਂ ਵਾਟਰ ਸਪਲਾਈ ਦਾ ਪਾਣੀ ਨਾ ਆਉਣ ਦੀ ਸਮੱਸਿਆ ਸਬੰਧੀ ਅੱਜ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗ ਵਲੋਂ ਹਰਕਤ ’ਚ ਆਉਂਦਿਆਂ ਜੇ.ਸੀ.ਬੀ. ਮਸ਼ੀਨ ਰਾਹੀਂ ਵਾਰਡ ਨੰਬਰ 3 ਵਿਚ ਪੁਟਾਈ ਕਰਵਾ ਕੇ ਪਾਈਪਾਂ ਪਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਨੂੰ ਲੈ ਕੇ ਸਥਾਨਕ ਵਾਰਡ ਵਾਸੀਆਂ ’ਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ। ਇਸ ਸਬੰਧੀ ਵਾਰਡ ਵਾਸੀਆਂ ਨੇ ਕਿਹਾ ਕਿ ਅੱਤ ਦੀ ਗਰਮੀ ਦੇ ਚੱਲਦਿਆਂ ਉਨ੍ਹਾਂ ਦੀ ਇਹ ਬਹੁਤ ਵੱਡੀ ਸਮੱਸਿਆ ਸੀ। ਇਸ ਸਬੰਧੀ ਕਸਬਾ ਮੁੱਦਕੀ ਦੇ ਵਾਸੀਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜਗ੍ਹਾ-ਜਗ੍ਹਾ ’ਤੇ ਵਾਟਰ ਸਪਲਾਈ ਦੀਆਂ ਪਾਈਪਾਂ ਲੀਕ ਹੋਣ ਕਾਰਨ ਘਰਾਂ ਵਿਚ ਪੂਰੀ ਮਾਤਰਾ ’ਚ ਪਾਣੀ ਨਹੀਂ ਪਹੁੰਚ ਰਿਹਾ, ਉੱਥੇ ਹੀ ਰਸਤਿਆਂ ’ਚ ਪਾਣੀ ਖੜ੍ਹ ਜਾਣ ਕਾਰਨ ਰਾਹਗੀਰਾਂ ਨੂੰ ਭਾਰੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਪ੍ਰਸ਼ਾਸਨ ’ਤੇ ਸਬੰਧਿਤ ਵਿਭਾਗ ਪਾਸੋਂ ਮੰਗ ਕੀਤੀ ਕਿ ਇਸ ਸਮੱਸਿਆ ਦਾ ਹੱਲ ਵੀ ਜਲਦ ਤੋਂ ਜਲਦ ਕਰਵਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਬੋਰਡ ਦੇ ਪ੍ਰਾਈਵੇਟ ਆਊਟਸੋਰਸ ਮੁਲਾਜ਼ਮਾਂ ਵਲੋਂ ਕੰਮ ਬੰਦ ਕਰਨ ਦਾ ਐਲਾਨ ਅਗਲੀ ਖ਼ਬਰ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਅਨੇਕਾਂ ਪਰਿਵਾਰ ਕਾਂਗਰਸ ਵਿਚ ਸ਼ਾਮਿਲ ਹੋਏ
Ad Position 24