07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸਫਾਈ ਸੇਵਕਾਂ ਦੇ ਧਰਨੇ ਨੂੰ ਸਮਰਥਨ ਦੇਣ ਪਹੁੰਚੇ ਚੰਨੀ ਨੇ ‘ਆਪ’ ਸਰਕਾਰ ਨੂੰ ਦੱਸਿਆ ਝੂਠ ਦੀ ਪੰਡ

ਫ਼ਿਰੋਜ਼ਪੁਰ, 3 ਅਗਸਤ (ਸੁਖਵਿੰਦਰ ਸਿੰਘ)- ਨਗਰ ਕੌਂਸਲ ਫਿਰੋਜ਼ਪੁਰ ਵਿਖੇ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਸਫਾਈ ਸੇਵਕਾਂ ਨੂੰ ਉਸ ਵੇਲੇ ਵੱਡਾ ਸਿਆਸੀ ਸਮਰਥਨ ਮਿਲਿਆ, ਜਦੋਂ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਧਰਨਾ ਸਥਾਨ ‘ਤੇ ਪੁੱਜੇ। ਦੋਵੇਂ ਆਗੂਆਂ ਨੇ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਉਨ੍ਹਾਂ ਦੇ ਸੰਘਰਸ਼ ਦੀ ਹਮਾਇਤ ਕੀਤੀ।

Ad Position 21
No active advertisement
ਸਫਾਈ ਸੇਵਕਾਂ ਦੇ ਧਰਨੇ ਨੂੰ ਸਮਰਥਨ ਦਿੰਦੇ ਹੋਏ ਚਰਨਜੀਤ ਸਿੰਘ ਚੰਨੀ ਅਤੇ ਪਰਮਿੰਦਰ ਸਿੰਘ ਪਿੰਕੀ। ਤਸਵੀਰ-ਸੁਖਵਿੰਦਰ ਸਿੰਘ 04-08-2026
ਫ਼ਿਰੋਜ਼ਪੁਰ, 3 ਅਗਸਤ (ਸੁਖਵਿੰਦਰ ਸਿੰਘ)- ਨਗਰ ਕੌਂਸਲ ਫਿਰੋਜ਼ਪੁਰ ਵਿਖੇ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਸਫਾਈ ਸੇਵਕਾਂ ਨੂੰ ਉਸ ਵੇਲੇ ਵੱਡਾ ਸਿਆਸੀ ਸਮਰਥਨ ਮਿਲਿਆ, ਜਦੋਂ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਧਰਨਾ ਸਥਾਨ ‘ਤੇ ਪੁੱਜੇ। ਦੋਵੇਂ ਆਗੂਆਂ ਨੇ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਉਨ੍ਹਾਂ ਦੇ ਸੰਘਰਸ਼ ਦੀ ਹਮਾਇਤ ਕੀਤੀ। ਚੰਨੀ ਨੇ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀ ਆਵਾਜ਼ ਦਬਾਉਣ ਦੀ ਬਜਾਏ ਸਰਕਾਰ ਨੂੰ ਉਨ੍ਹਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਕਰਮਚਾਰੀਆਂ, ਸਫਾਈ ਸੇਵਕਾਂ ਅਤੇ ਹੋਰ ਵਰਗਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਚੰਨੀ ਨੇ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਸਾਰੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪਹਿਲ ਦੇ ਅਾਧਾਰ ’ਤੇ ਹੱਲ ਕਰਾਂਗੇ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਫਾਈ ਸੇਵਕਾਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਹੋ ਸਕਦਾ ਹੈ। ਇਸ ਮੌਕੇ ਧਰਨਾਕਾਰੀਆਂ ਨੇ ਵੀ ਆਗੂਆਂ ਦਾ ਧੰਨਵਾਦ ਕਰਦਿਆਂ ਆਪਣੀਆਂ ਮੰਗਾਂ ਦੇ ਜਲਦੀ ਹੱਲ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ 3.540 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ’ਚ ਪੁੱਛਗਿੱਛ ਦੌਰਾਨ ਤਸਕਰ ਦੇ ਘਰੋਂ 2 ਪਿਸਤੌਲ ਅਤੇ 4 ਜ਼ਿੰਦਾ ਰੌਂਦ ਬਰਾਮਦ ਅਗਲੀ ਖ਼ਬਰ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਵਲੋਂ 3 ਰੋਜ਼ਾ ਹੜਤਾਲ
Ad Position 24
No active advertisement