07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਨਗਰ ਪੰਚਾਇਤ ਨਿਜ਼ਾਮਵਾਲਾ ਵਲੋਂ ਸਰਕਾਰੀ ਸਕੂਲਾਂ ਨੂੰ ਖੇਡ ਕਿੱਟਾਂ ਭੇਟ, ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ

ਫ਼ਿਰੋਜ਼ਪੁਰ, 3 ਅਗਸਤ (ਗੁਰਿੰਦਰ ਸਿੰਘ)-ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖ ਕੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਗਰ ਪੰਚਾਇਤ ਨਿਜ਼ਾਮਵਾਲਾ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਨਿਜ਼ਾਮਵਾਲਾ ਨੂੰ ਵੱਖ-ਵੱਖ ਖੇਡਾਂ ਲਈ ਖੇਡ ਕਿੱਟਾਂ ਅਤੇ ਲੋੜੀਂਦਾ ਖੇਡ ਸਮਾਨ ਭੇਟ ਕੀਤਾ ਗਿਆ। ਇਸ ਉਪਰਾਲੇ ਦਾ ਮਕਸਦ ਵਿਦਿਆਰਥੀਆਂ ਵਿਚ ਖੇਡ ਭਾਵਨਾ ਨੂੰ ਪ੍ਰਫੁੱਲਿਤ ਕਰਨਾ, ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਪ੍ਰੇਰਿਤ ਕਰਨਾ ਹੈ।

Ad Position 21
No active advertisement
ਸਰਕਾਰੀ ਸਕੂਲਾਂ ਨਿਜ਼ਾਮਵਾਲਾ ਦੇ ਵਿਦਿਆਰਥੀਆਂ ਨੂੰ ਖੇਡ ਕਿੱਟਾਂ ਵੰਡਦੇ ਸਰਪੰਚ ਜੁਗਰਾਜ ਸਿੰਘ ਅਤੇ ਪੰਚਾਇਤ ਮੈਂਬਰ। ਅਜੀਤ ਤਸਵੀਰ 04-08-2026
ਫ਼ਿਰੋਜ਼ਪੁਰ, 3 ਅਗਸਤ (ਗੁਰਿੰਦਰ ਸਿੰਘ)-ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖ ਕੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਗਰ ਪੰਚਾਇਤ ਨਿਜ਼ਾਮਵਾਲਾ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਨਿਜ਼ਾਮਵਾਲਾ ਨੂੰ ਵੱਖ-ਵੱਖ ਖੇਡਾਂ ਲਈ ਖੇਡ ਕਿੱਟਾਂ ਅਤੇ ਲੋੜੀਂਦਾ ਖੇਡ ਸਮਾਨ ਭੇਟ ਕੀਤਾ ਗਿਆ। ਇਸ ਉਪਰਾਲੇ ਦਾ ਮਕਸਦ ਵਿਦਿਆਰਥੀਆਂ ਵਿਚ ਖੇਡ ਭਾਵਨਾ ਨੂੰ ਪ੍ਰਫੁੱਲਿਤ ਕਰਨਾ, ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਪ੍ਰੇਰਿਤ ਕਰਨਾ ਹੈ। ਸਕੂਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਨਗਰ ਪੰਚਾਇਤ ਵਲੋਂ ਕ੍ਰਿਕਟ, ਵਾਲੀਬਾਲ, ਫੁੱਟਬਾਲ, ਬੈਡਮਿੰਟਨ ਸਮੇਤ ਹੋਰ ਖੇਡਾਂ ਦਾ ਸਮਾਨ ਸਕੂਲ ਪ੍ਰਬੰਧਕਾਂ ਨੂੰ ਸੌਂਪਿਆ ਗਿਆ। ਇਸ ਮੌਕੇ ਸਰਪੰਚ ਜੁਗਰਾਜ ਸਿੰਘ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਹੀ ਨਹੀਂ, ਸਗੋਂ ਅਨੁਸ਼ਾਸਨ, ਟੀਮ ਭਾਵਨਾ, ਲੀਡਰਸ਼ਿਪ ਅਤੇ ਆਤਮ-ਵਿਸ਼ਵਾਸ ਦੇ ਵਿਕਾਸ ਦਾ ਵੀ ਮਜ਼ਬੂਤ ਸਾਧਨ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਲਈ ਖੇਡਾਂ ਨਾਲ ਜੁੜਨਾ ਬੇਹੱਦ ਜ਼ਰੂਰੀ ਹੈ, ਕਿਉਂਕਿ ਇਹ ਉਨ੍ਹਾਂ ਨੂੰ ਸਿਹਤਮੰਦ ਜੀਵਨ ਜਿਊਣ ਅਤੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣ ਦੀ ਪੇ੍ਰਰਨਾ ਦਿੰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਖੇਡਾਂ ਦੋਵਾਂ ਵਿਚ ਪੂਰੀ ਲਗਨ ਨਾਲ ਮਿਹਨਤ ਕਰਨ ਦੀ ਅਪੀਲ ਵੀ ਕੀਤੀ। ਹੈੱਡਮਾਸਟਰ ਮਨਦੀਪ ਸਿੰਘ ਘਈ ਨੇ ਨਗਰ ਪੰਚਾਇਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰਨ ਦੇ ਵਧੀਆ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਨ ਵਿਦਿਆਰਥੀਆਂ ਨੂੰ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਲਈ ਵਚਨਬੱਧ ਹੈ ਅਤੇ ਇਹ ਖੇਡ ਸਮੱਗਰੀ ਇਸ ਦਿਸ਼ਾ ਵਿਚ ਲਾਭਦਾਇਕ ਸਾਬਤ ਹੋਵੇਗੀ। ਹੈੱਡ ਟੀਚਰ ਕਪਿਲ ਦੇਵ ਨੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਅਨੁਸ਼ਾਸਨ, ਸਮਰਪਣ ਅਤੇ ਖੇਡ ਭਾਵਨਾ ਨਾਲ ਭਾਗ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਵਿਅਕਤੀ ਦੇ ਸਰਵਪੱਖੀ ਵਿਕਾਸ ਦਾ ਅਹਿਮ ਆਧਾਰ ਹਨ ਅਤੇ ਹਰ ਵਿਦਿਆਰਥੀ ਨੂੰ ਕਿਸੇ ਨਾ ਕਿਸੇ ਖੇਡ ਨਾਲ ਜ਼ਰੂਰ ਜੁੜਨਾ ਚਾਹੀਦਾ ਹੈ। ਇਸ ਮੌਕੇ ਨਗਰ ਪੰਚਾਇਤ ਦੇ ਸਮੂਹ ਮੈਂਬਰ, ਐੱਸ.ਐੱਮ.ਸੀ. ਕਮੇਟੀ ਦੇ ਨੁਮਾਇੰਦੇ, ਵਿਦਿਆਰਥੀਆਂ ਦੇ ਮਾਪੇ, ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਦੇ ਅਧਿਆਪਕ ਹਾਜ਼ਰ ਸਨ। ਹਾਜ਼ਰ ਸਾਰਿਆਂ ਨੇ ਨਗਰ ਪੰਚਾਇਤ ਦੇ ਇਸ ਲੋਕ-ਹਿਤੈਸ਼ੀ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਸਿੱਖਿਆ ਅਤੇ ਖੇਡਾਂ ਦੇ ਵਿਕਾਸ ਲਈ ਇਸ ਤਰ੍ਹਾਂ ਦਾ ਸਹਿਯੋਗ ਲਗਾਤਾਰ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਡਾ. ਪ੍ਰਦੀਪ ਵਰਮਾ ਦੀਆਂ ਬੇਟੀਆਂ ਨੇ ਲੋੜਵੰਦ ਬੱਚਿਆਂ ਦੀ ਸਾਲਾਨਾ ਫੀਸ ਦਿੱਤੀ ਅਗਲੀ ਖ਼ਬਰ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼-ਡਿਪਟੀ ਕਮਿਸ਼ਨਰ ਰਾਜ ਪੱਧਰੀ ਸੁਤੰਤਰਤਾ ਦਿਵਸ...
Ad Position 24
No active advertisement