07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਭਾਈ ਜਗਤਾਰ ਸਿੰਘ ਹਵਾਰਾ ਦੀ ਚਿੱਠੀ ਅੱਜ ਵੀ ਪੰਥਕ ਅਵਿਸ਼ਵਾਸ ਦੇ ਮਾਹੌਲ ’ਤੇ ਇਕ ਵੱਡਾ ਸਵਾਲੀਆ ਨਿਸ਼ਾਨ-ਕਰਨੈਲ ਸਿੰਘ ਪੀਰ ਮੁਹੰਮਦ

ਮੱਖੂ, 3 ਅਗਸਤ (ਵਰਿੰਦਰ ਮਨਚੰਦਾ)-ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੁਆਰਾ 4 ਦਸੰਬਰ 2018 ਨੂੰ ਲਿਖਿਆ ਗਿਆ ਇਤਿਹਾਸਕ ਪੱਤਰ ਮੀਡੀਆ ਵਿਚ ਜਨਤਕ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਤਮਾਮ ਬੰਦੀ ਸਿੰਘ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਦੀਆਂ ਸੰਗਲਾਂ ਅਤੇ ਕਾਲ ਕੋਠੜੀਆਂ ਵਿਚ ਬੰਦ ਹਨ। ਕੌਮ ਵਲੋਂ ਉਨ੍ਹਾਂ ਦੀ ਰਿਹਾਈ ਲਈ ਸਰਕਾਰਾਂ ਅੱਗੇ ਵਾਰ-ਵਾਰ ਅਪੀਲਾਂ, ਦਲੀਲਾਂ, ਰੋਸ ਧਰਨੇ ਅਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ, ਪਰ ਹਕੂਮਤਾਂ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ।

Ad Position 21
No active advertisement
ਅਜੀਤ ਡੈਸਕ 04-08-2026
ਮੱਖੂ, 3 ਅਗਸਤ (ਵਰਿੰਦਰ ਮਨਚੰਦਾ)-ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੁਆਰਾ 4 ਦਸੰਬਰ 2018 ਨੂੰ ਲਿਖਿਆ ਗਿਆ ਇਤਿਹਾਸਕ ਪੱਤਰ ਮੀਡੀਆ ਵਿਚ ਜਨਤਕ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਤਮਾਮ ਬੰਦੀ ਸਿੰਘ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਦੀਆਂ ਸੰਗਲਾਂ ਅਤੇ ਕਾਲ ਕੋਠੜੀਆਂ ਵਿਚ ਬੰਦ ਹਨ। ਕੌਮ ਵਲੋਂ ਉਨ੍ਹਾਂ ਦੀ ਰਿਹਾਈ ਲਈ ਸਰਕਾਰਾਂ ਅੱਗੇ ਵਾਰ-ਵਾਰ ਅਪੀਲਾਂ, ਦਲੀਲਾਂ, ਰੋਸ ਧਰਨੇ ਅਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ, ਪਰ ਹਕੂਮਤਾਂ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ। ਅਜਿਹੇ ਮਾਹੌਲ ਵਿਚ ਭਾਈ ਹਵਾਰਾ ਦੇ ਦਿਲ-ਦਿਮਾਗ ਅੰਦਰ ਕੌਮ ਦੀ ਮੌਜੂਦਾ ਹਾਲਤ ਨੂੰ ਲੈ ਕੇ ਚੱਲ ਰਹੀ ਗੰਭੀਰ ਚਿੰਤਾ ਅਤੇ ਤੌਖਲੇ ਬਹੁਤ ਅਹਿਮ ਹਨ। ਪੀਰ ਮੁਹੰਮਦ ਨੇ ਕਿਹਾ ਕਿ ਭਾਈ ਹਵਾਰਾ ਦਾ ਇਹ ਪੱਤਰ ਸਪੱਸ਼ਟ ਸੁਨੇਹਾ ਹੈ ਕਿ ਜੇਕਰ ਸਰਕਾਰਾਂ ਸਾਡੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰ ਰਹੀਆਂ ਤਾਂ ਘੱਟੋ-ਘੱਟ ਆਪਸੀ ਪੰਥਕ ਏਕਤਾ ਕਰਨਾ ਤਾਂ ਕੌਮ ਦੇ ਆਪਣੇ ਹੱਥ ਵਿਚ ਹੈ। ਇਸ ਵਿਚ ਤਾਂ ਕੋਈ ਸਰਕਾਰ ਸਾਡਾ ਹੱਥ ਨਹੀਂ ਫੜ ਕੇ ਬੈਠੀ, ਪਰ ਅਫ਼ਸੋਸ ਦੀ ਗੱਲ ਹੈ ਕਿ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੰਥਕ ਸਫ਼ਾਂ ਅੰਦਰ ਆਪਸੀ ਅਵਿਸ਼ਵਾਸ ਅਤੇ ਧੜੇਬੰਦੀ ਦਾ ਮਾਹੌਲ ਜਿਉਂ ਦਾ ਤਿਉਂ ਬਣਿਆ ਹੋਇਆ ਹੈ। ਮੁਹੰਮਦ ਨੇ ਕਿਹਾ ਕਿ ਉਹ ਭਾਈ ਜਗਤਾਰ ਸਿੰਘ ਹਵਾਰਾ ਦੀ ਅਪੀਲ ਨੂੰ ਘਰ-ਘਰ ਅਤੇ ਹਰ ਪੰਥ ਦਰਦੀ ਤੱਕ ਪਹੁੰਚਾਉਣ ਲਈ ਵਚਨਬੱਧ ਹਨ, ਸਿੱਖ ਕੌਮ ਵਿਚ ਸਾਰਥਿਕ ਏਕਤਾ ਦਾ ਨਵਾਂ ਦੌਰ ਸ਼ੁਰੂ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਰਾਜਿੰਦਰ ਕੁਮਾਰ ਨੇ ਮਾਰਕੀਟ ਕਮੇਟੀ ਦੇ ਸਕੱਤਰ ਦਾ ਚਾਰਜ ਸੰਭਾਲਿਆ 15 ਅਗਸਤ ਨੂੰ ਫ਼ਿਰੋਜ਼ਪੁਰ ’ਚ ਮੁੱਖ ਮੰਤਰੀ ਦਾ ਕਾਲੀਆਂ... ਅਗਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਹੜਤਾਲ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
Ad Position 24