07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਰਾਜਿੰਦਰ ਕੁਮਾਰ ਨੇ ਮਾਰਕੀਟ ਕਮੇਟੀ ਦੇ ਸਕੱਤਰ ਦਾ ਚਾਰਜ ਸੰਭਾਲਿਆ 15 ਅਗਸਤ ਨੂੰ ਫ਼ਿਰੋਜ਼ਪੁਰ ’ਚ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨਗੇ ਕੰਪਿਊਟਰ ਅਧਿਆਪਕ 2022 ਦਾ ਚੋਣ ਮਨੋਰਥ ਪੱਤਰ ਸਾੜ ਕੇ ਸਰਕਾਰ ਦੇ ਵਾਅਦਾ-ਖ਼ਿਲਾਫ਼ੀ ਵਿਰੁੱਧ ਰੋਸ ਪ੍ਰਗਟਾਉਣ ਦਾ ਐਲਾਨ

ਫ਼ਿਰੋਜ਼ਪੁਰ, 3 ਅਗਸਤ (ਗੁਰਿੰਦਰ ਸਿੰਘ)-ਆਪਣੇ ਹੱਕਾਂ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਸੰਘਰਸ਼ ਕਰ ਰਹੀ ਕੰਪਿਊਟਰ ਫੈਕਲਟੀ ਐਸੋਸੀਏਸ਼ਨ (ਪੰਜਾਬ) ਨੇ 15 ਅਗਸਤ ਨੂੰ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਫ਼ਿਰੋਜ਼ਪੁਰ ਪਹੁੰਚ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਨੇ ਕਿਹਾ ਕਿ ਇਸ ਮੌਕੇ ਆਮ ਆਦਮੀ ਪਾਰਟੀ ਦੇ 2022 ਦੇ ਚੋਣ ਮਨੋਰਥ ਪੱਤਰ ਦੀਆਂ ਕਾਪੀਆਂ ਸਾੜ ਕੇ ਸਰਕਾਰ ਵਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਾ ਕਰਨ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ ਜਾਵੇਗਾ।

Ad Position 21
No active advertisement
ਵਿਰੋਧ ਪ੍ਰਦਰਸ਼ਨ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਦੇ ਆਗੂ। ਅਜੀਤ ਤਸਵੀਰ 04-08-2026
ਫ਼ਿਰੋਜ਼ਪੁਰ, 3 ਅਗਸਤ (ਗੁਰਿੰਦਰ ਸਿੰਘ)-ਆਪਣੇ ਹੱਕਾਂ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਸੰਘਰਸ਼ ਕਰ ਰਹੀ ਕੰਪਿਊਟਰ ਫੈਕਲਟੀ ਐਸੋਸੀਏਸ਼ਨ (ਪੰਜਾਬ) ਨੇ 15 ਅਗਸਤ ਨੂੰ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਫ਼ਿਰੋਜ਼ਪੁਰ ਪਹੁੰਚ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਨੇ ਕਿਹਾ ਕਿ ਇਸ ਮੌਕੇ ਆਮ ਆਦਮੀ ਪਾਰਟੀ ਦੇ 2022 ਦੇ ਚੋਣ ਮਨੋਰਥ ਪੱਤਰ ਦੀਆਂ ਕਾਪੀਆਂ ਸਾੜ ਕੇ ਸਰਕਾਰ ਵਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਾ ਕਰਨ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ ਜਾਵੇਗਾ। ਇਸ ਪ੍ਰਦਰਸ਼ਨ ਵਿਚ ਵੱਖ-ਵੱਖ ਭਰਾਤਰੀ ਜਥੇਬੰਦੀਆਂ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੀਆਂ। ਐਸੋਸੀਏਸ਼ਨ ਦੇ ਆਗੂਆਂ ਪ੍ਰਦੀਪ ਕੁਮਾਰ ਮਲੂਕਾ, ਲਖਵਿੰਦਰ ਸਿੰਘ ਫ਼ਿਰੋਜ਼ਪੁਰ, ਗੁਰਵਿੰਦਰ ਸਿੰਘ, ਜਤਿੰਦਰ ਸਿੰਘ ਸੋਢੀ, ਮਨੀਸ਼ ਮੁੱਦਕੀ, ਮਿੰਟੂ ਥੌਮਸ, ਵਿਕਾਸ ਛਾਬੜਾ, ਮੋਹਨ ਲਾਲ, ਗੁਰਬਖ਼ਸ਼ ਸਿੰਘ, ਰਮਿਤ ਨਾਰੰਗ, ਬਲਵਿੰਦਰ ਸਿੰਘ, ਕਮਲਪ੍ਰੀਤ ਸਿੰਘ, ਗੌਰਵ, ਗੁਰਦੀਪ ਸਿੰਘ, ਮਨਦੀਪ ਕੌਰ, ਆਸ਼ਾ, ਸਾਰੀਕਾ, ਗੀਤੂ ਬਾਲਾ, ਮੋਨਿਕਾ, ਯੋਗਿਤਾ, ਲੱਕੀ ਕਥੂਰੀਆ, ਕੁਲਵਿੰਦਰ ਕੌਰ, ਸੋਨੀਆ ਸੇਠੀ, ਕੰਚਨ, ਹਰਦੀਪ ਕੌਰ, ਜੋਤੀ, ਸੁਖਜਿੰਦਰ ਪਾਲ ਕੌਰ ਅਤੇ ਵਿਸ਼ਾਲ ਚਲਾਣਾ ਨੇ ਦੱਸਿਆ ਕਿ ਉਨ੍ਹਾਂ ਦੀ ਭਰਤੀ ਕਰੀਬ 21 ਸਾਲ ਪਹਿਲਾਂ ਹੋਈ ਸੀ ਅਤੇ ਸਾਲ 2011 ਵਿਚ ਉਨ੍ਹਾਂ ਨੂੰ ਪਿਕਟਸ ਸੁਸਾਇਟੀ ਅਧੀਨ ਰੈਗੂਲਰ ਕੀਤਾ ਗਿਆ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਮੌਜੂਦਾ ਸਰਕਾਰ ਵਲੋਂ ਉਨ੍ਹਾਂ ਦੀਆਂ ਤਨਖ਼ਾਹਾਂ ਅਤੇ ਹੋਰ ਵਿੱਤੀ ਲਾਭਾਂ ਵਿਚ ਕਟੌਤੀਆਂ ਕਰਕੇ ਕੰਪਿਊਟਰ ਅਧਿਆਪਕਾਂ ਨਾਲ ਅਨਿਆਂ ਕੀਤਾ ਗਿਆ ਹੈ। ਐਸੋਸੀਏਸ਼ਨ ਨੇ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਸਿੱਖਿਆ ਵਿਭਾਗ ਵਿਚ ਮਰਜ਼ ਕੀਤਾ ਜਾਵੇ, ਪੰਜਾਬ ਸਿਵਲ ਸਰਵਿਸ ਨਿਯਮਾਂ ਅਨੁਸਾਰ ਪੂਰੀਆਂ ਤਨਖ਼ਾਹਾਂ ਅਤੇ ਭੱਤੇ ਦਿੱਤੇ ਜਾਣ, ਛੇਵੇਂ ਪੇ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤੁਰੰਤ ਲਾਗੂ ਕੀਤੀਆਂ ਜਾਣ ਅਤੇ ਸੇਵਾ ਦੌਰਾਨ ਮ੍ਰਿਤਕ ਹੋਏ ਕੰਪਿਊਟਰ ਅਧਿਆਪਕਾਂ ਦੇ ਆਸ਼ਰਿਤਾਂ ਨੂੰ ਬਣਦੀ ਵਿੱਤੀ ਸਹਾਇਤਾ ਦੇ ਨਾਲ ਇਕ ਸਰਕਾਰੀ ਨੌਕਰੀ ਵੀ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਕਾਕੂ ਵਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਭਾਈ ਜਗਤਾਰ ਸਿੰਘ ਹਵਾਰਾ ਦੀ ਚਿੱਠੀ ਅੱਜ ਵੀ ਪੰਥਕ ਅਵਿਸ਼ਵਾਸ ਦੇ ਮਾਹੌਲ ’ਤੇ ਇਕ ਵੱਡਾ ਸਵਾਲੀਆ ਨਿਸ਼ਾਨ-ਕਰਨੈਲ ਸਿੰਘ ਪੀਰ ਮ...
Ad Position 24