08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਫ਼ਿਰੋਜ਼ਪੁਰ ਵਿਚ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਮੀਟਿੰਗ ਅੱਜ

ਮੱਖੂ, 3 ਅਗਸਤ (ਵਰਿੰਦਰ ਮਨਚੰਦਾ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਕਾਂਗਰਸ ਪਾਰਟੀ ਨੇ ਆਪਣੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਕੜੀ ਤਹਿਤ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ, ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਅਤੇ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਸਾਬਕਾ ਵਿਧਾਇਕ ਦੀ ਦੇਖ-ਰੇਖ ਹੇਠ ਫ਼ਿਰੋਜ਼ਪੁਰ ਵਿਖੇ ਐਮ.

Ad Position 21
No active advertisement
ਅਜੀਤ ਡੈਸਕ 04-08-2026
ਮੱਖੂ, 3 ਅਗਸਤ (ਵਰਿੰਦਰ ਮਨਚੰਦਾ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਕਾਂਗਰਸ ਪਾਰਟੀ ਨੇ ਆਪਣੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਕੜੀ ਤਹਿਤ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ, ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਅਤੇ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਸਾਬਕਾ ਵਿਧਾਇਕ ਦੀ ਦੇਖ-ਰੇਖ ਹੇਠ ਫ਼ਿਰੋਜ਼ਪੁਰ ਵਿਖੇ ਐਮ.ਕੇ. ਪੈਲੇਸ ਵਿਖੇ ਕੱਲ੍ਹ 4 ਅਗਸਤ ਨੂੰ ਹੋ ਰਹੀ ਮੀਟਿੰਗ ’ਚ ਮੱਖੂ ਤੋਂ ਵੱਡੀ ਗਿਣਤੀ ਕਾਂਗਰਸੀ ਵਰਕਰ ਸ਼ਾਮਿਲ ਹੋਣਗੇ। ਇਹ ਪ੍ਰਗਟਾਵਾ ਬਲਾਕ ਕਾਂਗਰਸ ਕਮੇਟੀ ਮੱਖੂ ਦੇ ਸ਼ਹਿਰੀ ਪ੍ਰਧਾਨ ਸ਼ਿਵ ਸਾਗਰ ਸ਼ਰਮਾ ਅਤੇ ਸੀਨੀਅਰ ਕਾਂਗਰਸੀ ਆਗੂ ’ਤੇ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਖੂ ਸਰਵਨ ਮਸੀਹ ਸੰਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਪਾਰਟੀ ਦੇ ਜ਼ਮੀਨੀ ਢਾਂਚੇ ਨੂੰ ਮਜ਼ਬੂਤ ਕਰਨਾ, ਹਰ ਬੂਥ ’ਤੇ ਸਰਗਰਮ ਟੀਮਾਂ ਤਿਆਰ ਕਰਨਾ ਅਤੇ ਵਰਕਰਾਂ ਨਾਲ ਸਿੱਧਾ ਸੰਵਾਦ ਕਰਕੇ ਸੰਗਠਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਵਿਚ ਬੂਥ ਕਮੇਟੀਆਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਜਿੱਥੇ ਸੰਗਠਨ ਕਮਜ਼ੋਰ ਹੈ, ਉੱਥੇ ਨਵੀਂ ਰਣਨੀਤੀ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ। ਇਸ ਦੇ ਨਾਲ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਵਰਕਰਾਂ ਨੂੰ ਚੋਣ ਤਿਆਰੀਆਂ ਲਈ ਵੀ ਤਿਆਰ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਐੱਸ.ਬੀ.ਐੱਸ ਸਟੇਟ ਯੂਨੀਵਰਸਿਟੀ ’ਚ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਅੱਗੇ ਆਉਣ ਦਾ ਸੱਦਾ ਅਗਲੀ ਖ਼ਬਰ ਫਿਰੋਜ਼ਪੁਰ ਮੰਡਲ ਨੇ ਜੁਲਾਈ ’ਚ ਗਾਹਕ-ਅਨੁਕੂਲ ਪਹਿਲਕਦਮੀਆਂ ਨਾਲ ਮਾਲ ਢੋਆ-ਢੁਆਈ ਸੇਵਾਵਾਂ ਨੂੰ ਦਿੱਤੀ ਗਤੀ
Ad Position 24