ਇਕ ਪੇੜ ਮਾਂ ਦੇ ਨਾਂਅ ਮੁਹਿੰਮ ਤਹਿਤ ਪੈਰਾਡਾਈਜ਼ ਸਕੂਲ ਦੇ ਬੱਚਿਆਂ ਨੇ ਬੂਟੇ ਲਗਾਏ
ਜ਼ੀਰਾ, 5 ਅਗਸਤ (ਹਰਜੀਤ ਸਿੰਘ ਗਿੱਲ)-ਪੈਰਾਡਾਈਜ਼ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਜ਼ੀਰਾ ਵਿਖੇ ਚੇਅਰਮੈਨ ਹਰਜੀਤ ਸਿੰਘ ਸਿੱਧੂ ਮੈਡਮ ਅਮਰਜੀਤ ਕੌਰ ਸਿੱਧੂ ਅਤੇ ਪ੍ਰਿੰਸੀਪਲ ਡਾ. ਅਵਿਨਾਸ਼ ਸਿੰਘ ਦੀ ਅਗਵਾਈ ਹੇਠ ਇਕ ਪੇੜ ਮਾਂ ਦੇ ਨਾਮ ਮੁਹਿੰਮ ਤਹਿਤ ਸਕੂਲ ਦੇ ਐਨ.
ਜ਼ੀਰਾ, 5 ਅਗਸਤ (ਹਰਜੀਤ ਸਿੰਘ ਗਿੱਲ)-ਪੈਰਾਡਾਈਜ਼ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਜ਼ੀਰਾ ਵਿਖੇ ਚੇਅਰਮੈਨ ਹਰਜੀਤ ਸਿੰਘ ਸਿੱਧੂ ਮੈਡਮ ਅਮਰਜੀਤ ਕੌਰ ਸਿੱਧੂ ਅਤੇ ਪ੍ਰਿੰਸੀਪਲ ਡਾ.ਅਵਿਨਾਸ਼ ਸਿੰਘ ਦੀ ਅਗਵਾਈ ਹੇਠ ਇਕ ਪੇੜ ਮਾਂ ਦੇ ਨਾਮ ਮੁਹਿੰਮ ਤਹਿਤ ਸਕੂਲ ਦੇ ਐਨ.ਸੀ.ਸੀ. ਕੈਡਿਟਾਸ ਅਤੇ ਐਨ.ਐੱਸ.ਐੱਸ. ਵਲੰਟੀਅਰਜ਼ ਵਲੋਂ ਸਕੂਲ ਕੈਂਪਸ ਵਿਚ ਬੂਟੇ ਲਗਾਉਣ ਦਾ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦੌਰਾਨ 42 ਵਿਦਿਆਰਥੀਆਂ ਵਲੋਂ ਸਕੂਲ ਕੈਂਪਸ ਵਿਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਵਧਾਉਣ ਦਾ ਸੰਦੇਸ਼ ਦਿੱਤਾ ਗਿਆ। ਵਿਦਿਆਰਥੀਆਂ ਨੇ ਲਗਾਏ ਗਏ ਬੂਟਿਆਂ ਦੀ ਨਿਯਮਿਤ ਦੇਖਭਾਲ ਕਰਨ ਦਾ ਸੰਕਲਪ ਵੀ ਲਿਆ। ਇਸ ਸਮੇਂ ਸਕੂਲ ਦੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਸਬੰਧੀ ਜਾਣੂ ਕਰਵਾਇਆ ਗਿਆ। ਸਕੂਲ ਮੈਨੇਜਮੈਂਟ ਅਤੇ ਪ੍ਰਿੰਸੀਪਲ ਡਾ.ਅਵਿਨਾਸ਼ ਸਿੰਘ ਵਲੋਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਵਾਤਾਵਰਨ ਸੁਰੱਖਿਆ ਲਈ ਹਮੇਸ਼ਾ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਸਮੇਂ ਮੈਡਮ ਪਰਿਭਾਸ਼ਾ ਮੈਡਮ ਮੋਨਿਕਾ ਮੈਡਮ ਮਾਧਵੀ , ਮੈਡਮ ਅਮਨਦੀਪ ਕੌਰ, ਏ ਐੱਨ ਓ ਅਰਵਿੰਦਰ ਸਿੰਘ, ਚਰਨਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਹਾਜ਼ਰ ਸਨ।