ਭੁਪੇਸ਼ ਬਘੇਲ ਤੋਂ ਕੁਲਬੀਰ ਸਿੰਘ ਜ਼ੀਰਾ ਨੇ ਦਿੱਗਜਾਂ ਦੇ ਮੁਕਾਬਲੇ ਦਿੱਗਜਾਂ ਨੂੰ ਟਿਕਟਾਂ ਦੇਣ ਦੀ ਕੀਤੀ ਮੰਗ
ਚਰਨਜੀਤ ਸਿੰਘ ਚੰਨੀ ਨੂੰ ਭਗਵੰਤ ਮਾਨ ਦੇ ਮੁਕਾਬਲੇ ਚੋਣ ਮੈਦਾਨ ’ਚ ਉਤਾਰਿਆ ਜਾਵੇ-ਕੁਲਬੀਰ ਸਿੰਘ ਜ਼ੀਰਾ
ਜ਼ੀਰਾ,5 ਅਗਸਤ (ਰਜਨੀਸ਼ ਕਥੂਰੀਆ)-ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਪੰਜਾਬ ਕਾਂਗਰਸ ਦੇ ਚੱਲ ਰਹੇ ਆਪਸੀ ਕਾਟੋ-ਕਲੇਸ਼ ਦੇ ਵਿਚਾਲੇ ਪੰਜਾਬ ਇੰਚ. ਭੁਪੇਸ਼ ਬਘੇਲ ਤੋਂ ਪੰਜਾਬ ਵਿਧਾਨ ਸਭਾ ਦੀਆਂ ਆ ਰਹੀਆਂ ਚੋਣਾਂ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਦਿੱਗਜਾਂ ਦੇ ਮੁਕਾਬਲੇ ਕਾਂਗਰਸ ਪਾਰਟੀ ਦੇ ਦਿੱਗਜਾਂ ਨੂੰ ਟਿਕਟਾਂ ਦੇ ਕੇ ਚੋਣ ਮੈਦਾਨ ਵਿਚ ਉਤਾਰਨ ਦੀ ਮੰਗ ਕੀਤੀ ਹੈ।
ਜ਼ੀਰਾ,5 ਅਗਸਤ (ਰਜਨੀਸ਼ ਕਥੂਰੀਆ)-ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਪੰਜਾਬ ਕਾਂਗਰਸ ਦੇ ਚੱਲ ਰਹੇ ਆਪਸੀ ਕਾਟੋ-ਕਲੇਸ਼ ਦੇ ਵਿਚਾਲੇ ਪੰਜਾਬ ਇੰਚ.ਭੁਪੇਸ਼ ਬਘੇਲ ਤੋਂ ਪੰਜਾਬ ਵਿਧਾਨ ਸਭਾ ਦੀਆਂ ਆ ਰਹੀਆਂ ਚੋਣਾਂ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਦਿੱਗਜਾਂ ਦੇ ਮੁਕਾਬਲੇ ਕਾਂਗਰਸ ਪਾਰਟੀ ਦੇ ਦਿੱਗਜਾਂ ਨੂੰ ਟਿਕਟਾਂ ਦੇ ਕੇ ਚੋਣ ਮੈਦਾਨ ਵਿਚ ਉਤਾਰਨ ਦੀ ਮੰਗ ਕੀਤੀ ਹੈ। ਕੁਲਬੀਰ ਸਿੰਘ ਜ਼ੀਰਾ ਨੇ ਕਾਂਗਰਸ ਹਾਈਕਮਾਂਡਨ ਤੋਂ ਮੰਗ ਕੀਤੀ ਕਿ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਮੁਕਾਬਲੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਖਿਲਾਫ ਝੰਡਾ ਚੁੱਕ ਕੇ ਪ੍ਰਧਾਨਗੀ ਦੀ ਲੜਾਈ ਲੜ ਰਹੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦੇ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਦੇ ਮੁਕਾਬਲੇ ਚੋਣ ਲੜਾਉਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਕੁਲਬੀਰ ਸਿੰਘ ਜ਼ੀਰਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮੁਕਾਬਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਮੁਕਾਬਲੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਦੇ ਮੁਕਾਬਲੇ ਸਾਬਕਾ ਉਪ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੂੰ ਟਿਕਟਾਂ ਦੇ ਕੇ ਚੋਣ ਮੈਦਾਨ ਵਿਚ ਉਤਾਰਨ ਦੀ ਮੰਗ ਕੀਤੀ ਹੈ।