ਜਨਸੇਵਾ ਸੁਸਾਇਟੀ ਨੇ 450 ਕਾਪੀਆਂ ਵਿਦਿਆਰਥੀਆਂ ਨੂੰ ਵੰਡੀਆਂ
ਫ਼ਾਜ਼ਿਲਕਾ, 5 ਅਗਸਤ(ਦਵਿੰਦਰ ਪਾਲ ਸਿੰਘ)- ਜਨ ਸੇਵਾ ਸੋਸਾਇਟੀ ਵਲੋਂ ਰੀਸਾਈਕਲਿੰਗ ਪ੍ਰੋਜੈਕਟ ਦੇ ਦੂਜੇ ਅਤੇ ਆਖਰੀ ਪੜਾਅ ਤਹਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਾਰਡ-15 ਦੇ ਵਿਦਿਆਰਥੀਆਂ ਨੂੰ 450 ਕਾਪੀਆਂ ਵੰਡੀਆਂ ਗਈਆਂ। ਇਸ ਮੌਕੇ ਬੱਚਿਆਂ ਨੂੰ ਵਾਤਾਵਰਣ ਸੰਭਾਲ ਅਤੇ ਸੇਵਾ ਭਾਵਨਾ ਦਾ ਸੰਦੇਸ਼ ਵੀ ਦਿੱਤਾ ਗਿਆ।
ਫ਼ਾਜ਼ਿਲਕਾ, 5 ਅਗਸਤ(ਦਵਿੰਦਰ ਪਾਲ ਸਿੰਘ)- ਜਨ ਸੇਵਾ ਸੋਸਾਇਟੀ ਵਲੋਂ ਰੀਸਾਈਕਲਿੰਗ ਪ੍ਰੋਜੈਕਟ ਦੇ ਦੂਜੇ ਅਤੇ ਆਖਰੀ ਪੜਾਅ ਤਹਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਾਰਡ-15 ਦੇ ਵਿਦਿਆਰਥੀਆਂ ਨੂੰ 450 ਕਾਪੀਆਂ ਵੰਡੀਆਂ ਗਈਆਂ। ਇਸ ਮੌਕੇ ਬੱਚਿਆਂ ਨੂੰ ਵਾਤਾਵਰਣ ਸੰਭਾਲ ਅਤੇ ਸੇਵਾ ਭਾਵਨਾ ਦਾ ਸੰਦੇਸ਼ ਵੀ ਦਿੱਤਾ ਗਿਆ। ਸੁਸਾਇਟੀ ਦੇ ਸਰਪ੍ਰਸਤ ਰਤਨ ਗਰੋਵਰ, ਪ੍ਰਧਾਨ ਰਮਨ ਸੇਤੀਆ ਅਤੇ ਪ੍ਰੋਜੈਕਟ ਇੰਚਾਰਜ ਨੀਲਮ ਸਚਦੇਵਾ ਨੇ ਦੱਸਿਆ ਕਿ ਇਸ ਸਾਲ ਮੁਹਿੰਮ ਤਹਿਤ 31 ਹਜ਼ਾਰ ਵਰਤੋਂਯੋਗ ਪੰਨੇ ਇਕੱਠੇ ਕਰਕੇ 310 ਰੀਸਾਈਕਲ ਕਾਪੀਆਂ ਤਿਆਰ ਕਰਵਾਈਆਂ ਗਈਆਂ। ਜਦਕਿ 300 ਨਵੀਆਂ ਅਣਵਿਕੀਆਂ ਕਾਪੀਆਂ ਵੀ ਇਕੱਠੀਆਂ ਕੀਤੀਆਂ ਗਈਆਂ। ਇਸ ਤੋਂ ਇਲਾਵਾ 21 ਵੱਡੇ ਰਜਿਸਟਰ ਵੀ ਤਿਆਰ ਕਰਵਾਏ ਗਏ ਹਨ, ਜੋ ਲੋੜਵੰਦ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਬੱਚਿਆਂ ਵਿਚ ਸੇਵਾ ਭਾਵਨਾ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਸਮਾਗਮ ਦੌਰਾਨ ਸਲਾਹਕਾਰ ਸੰਦੀਪ ਸਚਦੇਵਾ ਅਤੇ ਅਸ਼ੋਕ ਜਾਂਗਿੜ ਨੇ ਨੈਤਿਕ ਸਿੱਖਿਆ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਜਦਕਿ ਸਕੂਲ ਮੁੱਖੀ ਪਵਨ ਕੁਮਾਰ ਨੇ ਸੁਸਾਇਟੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ।