ਐਡਵੋਕੇਟ ਮਨਜੀਤ ਸਿੰਘ ਰਾਏ ਨੂੰ ਭਾਜਪਾ ਪੰਜਾਬ ਦਾ ਉਪ ਪ੍ਰਧਾਨ ਬਣਾਉਣ ’ਤੇ ਖ਼ੁਸ਼ੀ ਦੀ ਲਹਿਰ
ਮੱਲਾਂਵਾਲਾ, 5 ਅਗਸਤ (ਗੁਰਦੇਵ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਮਨਜੀਤ ਸਿੰਘ ਰਾਏ ਨੂੰ ਭਾਜਪਾ ਪੰਜਾਬ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ, ਜਿਸ ਨਾਲ ਸਮਰਥਕਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ’ਤੇ ਵਰਕਰਾਂ ਅਤੇ ਸਮਰਥਕਾਂ ਵਲੋਂ ਮਨਜੀਤ ਸਿੰਘ ਰਾਏ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਮੱਲਾਂਵਾਲਾ, 5 ਅਗਸਤ (ਗੁਰਦੇਵ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਮਨਜੀਤ ਸਿੰਘ ਰਾਏ ਨੂੰ ਭਾਜਪਾ ਪੰਜਾਬ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ, ਜਿਸ ਨਾਲ ਸਮਰਥਕਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ’ਤੇ ਵਰਕਰਾਂ ਅਤੇ ਸਮਰਥਕਾਂ ਵਲੋਂ ਮਨਜੀਤ ਸਿੰਘ ਰਾਏ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇੱਥੇ ਜ਼ਿਕਰਯੋਗ ਹੈ ਕਿ ਮਨਜੀਤ ਸਿੰਘ ਰਾਏ ਪਹਿਲਾਂ ਵੀ ਪਾਰਟੀ ਵਿਚ ਵੱਖ-ਵੱਖ ਅਹੁਦਿਆਂ ’ਤੇ ਸੇਵਾ ਨਿਭਾ ਚੁੱਕੇ ਹਨ। ਉਹ ਘੱਟ ਗਿਣਤੀ ਕਮਿਸ਼ਨ ਦੇ ਮੀਤ ਚੇਅਰਮੈਨ ਵੀ ਰਹਿ ਚੁੱਕੇ ਹਨ। ਇਸ ਨਿਯੁਕਤੀ ’ਤੇ ਮੰਡਲ ਪ੍ਰਧਾਨ ਸਤਨਾਮ ਸਿੰਘ, ਜਰਨਲ ਸੈਕਟਰੀ ਡਾ.ਦਲਜੀਤ ਸਿੰਘ, ਤਿਲਕ ਸਿੰਘ, ਬਾਬਾ ਗੁਰਦੀਪ ਸਿੰਘ, ਮੁਖ਼ਤਿਆਰ ਸਿੰਘ, ਪ੍ਰਤਾਪ ਸਿੰਘ ਫ਼ੌਜੀ, ਚੰਚਲ ਸਿੰਘ, ਮੰਗਾ ਸਿੰਘ ਫੱਤੇਵਾਲਾ, ਨਾਨਕ ਸਿੰਘ, ਬਾਬਾ ਗੁਰਚਰਨ ਸਿੰਘ, ਜਗਦੀਸ਼ ਸਿੰਘ ਅਤੇ ਸਮੁੱਚੀ ਟੀਮ ਵਲੋਂ ਐਡਵੋਕੇਟ ਮਨਜੀਤ ਸਿੰਘ ਰਾਏ ਨੂੰ ਇਸ ਵੱਡੀ ਜ਼ਿੰਮੇਵਾਰੀ ਲਈ ਹਾਰਦਿਕ ਵਧਾਈ ਦਿੱਤੀ। ਇਸ ਮੌਕੇ ਸਤਨਾਮ ਸਿੰਘ ਨੇ ਕਿਹਾ ਕਿ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਐਡਵੋਕੇਟ ਮਨਜੀਤ ਸਿੰਘ ਰਾਏ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਪੰਜਾਬ ਵਿਚ ਭਾਜਪਾ ਨੂੰ ਹੋਰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਣਗੇ।