ਮਾਨਸਾ, 5 ਅਗਸਤ (ਸ.ਰਿ.)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਜ਼ਿਲ੍ਹੇ ‘ਚ ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿੱਕਰੀ ‘ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨ੍ਹਾਂ ਹਦਾਇਤ ਕੀਤੀ ਹੈ ਕਿ ਕੈਮਿਸਟ ਵਲੋਂ ਦਵਾਈ ਦੇਣ ਸਮੇਂ ਪ੍ਰੀਸਕਰਿਪਸ਼ਨ ਸਲਿੱਪ ‘ਤੇ ਮਿਤੀ ਅਤੇ ਮੋਹਰ ਲਗਾ ਕੇ ਦਵਾਈ ਦਿੱਤੀ ਜਾਵੇ। ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਮਨਾਹੀ ਜ਼ਿਲ੍ਹੇ ‘ਚ ਅਮਨ-ਕਾਨੂੰਨ ਬਣਾਏ ਰੱਖਣ ਲਈ ਜਨਤਕ ਥਾਵਾਂ ‘ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮਗਰੀ ਅਤੇ ਹੋਰ ਘਾਤਕ ਹਥਿਆਰ ਜਾਂ ਅਸਲਾ ਚੁੱਕਣ ‘ਤੇ ਪਾਬੰਦੀ ਲਗਾਈ ਹੈ। ਕਚਹਿਰੀ ਕੰਪਲੈਕਸ ਨੇੜੇ ਜਲੂਸ ਕੱਢਣ ’ਤੇ ਪਾਬੰਦੀ ਇਕ ਹੋਰ ਹੁਕਮ ‘ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ‘ਚ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਣ ਦੇਣ, ਧਰਨਾ ਲਗਾਉਣ ‘ਤੇ ਪਾਬੰਦੀ ਲਗਾਈ ਹੈ। ਉਪਰੋਕਤ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ।