‘ ਕੁਦਰਤ ਸੰਭਾਲ ਸਪਤਾਹ’ ਤਹਿਤ ਦੂਜੇ ਦਿਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ’ਚ ਬੂਟੇ ਲਗਾਏ
ਫ਼ਿਰੋਜ਼ਪੁਰ, 5 ਅਗਸਤ (ਗੁਰਿੰਦਰ ਸਿੰਘ)-‘ਸਕੂਲ ਸਿੱਖਿਆ ਵਿਭਾਗ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ 3 ਤੋਂ 10 ਅਗਸਤ ਤੱਕ ਮਨਾਏ ਜਾ ਰਹੇ ’ਕੁਦਰਤ ਸੰਭਾਲ ਸਪਤਾਹ’ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਬੂਟੇ ਲਗਾਏ ਅਤੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੱਤਾ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ.
ਫ਼ਿਰੋਜ਼ਪੁਰ, 5 ਅਗਸਤ (ਗੁਰਿੰਦਰ ਸਿੰਘ)-‘ਸਕੂਲ ਸਿੱਖਿਆ ਵਿਭਾਗ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ 3 ਤੋਂ 10 ਅਗਸਤ ਤੱਕ ਮਨਾਏ ਜਾ ਰਹੇ ’ਕੁਦਰਤ ਸੰਭਾਲ ਸਪਤਾਹ’ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਬੂਟੇ ਲਗਾਏ ਅਤੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੱਤਾ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ.ਸਤਿੰਦਰ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ’ਇਕ ਅਧਿਆਪਕ–ਇਕ ਪੌਦਾ, ਇਕ ਵਿਦਿਆਰਥੀ–ਇਕ ਪੌਦਾ ਅਤੇ ਇਕ ਸਕੂਲ–ਹਰਿਆ-ਭਰਿਆ ਸਕੂਲ’ ਦੇ ਸੰਕਲਪ ਨੂੰ ਦੁਹਰਾਇਆ ਗਿਆ। ਵਿਦਿਆਰਥੀਆਂ ਨੂੰ ਆਪਣੇ ਜਨਮ ਦਿਨ ਅਤੇ ਹੋਰ ਵਿਸ਼ੇਸ਼ ਮੌਕਿਆਂ ’ਤੇ ਵੀ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸੇ ਮੁਹਿੰਮ ਤਹਿਤ ਐੱਚ.ਐੱਮ. ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਅਜੀਤ ਕੁਮਾਰ ਦੀ ਅਗਵਾਈ ਹੇਠ ਸਕੂਲ ਦੇ ਐੱਨ.ਸੀ.ਸੀ. ਯੂਨਿਟ ਦੇ ਕੈਡਿਟਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਾਂਝੇ ਤੌਰ ’ਤੇ ਬੂਟੇ ਲਗਾਏ। ਕੈਡਿਟਾਂ ਨੇ ਵਾਤਾਵਰਨ ਦੀ ਰੱਖਿਆ ਦਾ ਸੰਦੇਸ਼ ਦਿੰਦਿਆਂ ਲਗਾਏ ਗਏ ਪੌਦਿਆਂ ਦੀ ਨਿਯਮਿਤ ਦੇਖਭਾਲ ਕਰਨ ਦਾ ਵੀ ਅਹਿਦ ਲਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।