‘ ਇੱਕ ਰੁੱਖ ਮਾਂ ਦੇ ਨਾਂਅ’ ਮੁਹਿੰਮ ਤਹਿਤ ਐੱਨ.ਸੀ.ਸੀ ਕੈਡਿਟਾਂ ਨੇ ਡੀ.ਸੀ ਮਾਡਲ ਸਕੂਲ ਵਿਚ ਬੂਟੇ ਲਗਾਏ
ਫ਼ਿਰੋਜ਼ਪੁਰ, 5 ਅਗਸਤ (ਗੁਰਿੰਦਰ ਸਿੰਘ)-ਵਾਤਾਵਰਨ ਸੰਭਾਲ ਅਤੇ ਟਿਕਾਊ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਮਜ਼ਬੂਤ ਕਰਦਿਆਂ ਡੀ. ਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਵਿਖੇ ‘ਇਕ ਰੁੱਖ ਮਾਂ ਦੇ ਨਾਂ’ ਮੁਹਿੰਮ ਤਹਿਤ ਪੌਦੇ ਲਗਾਉਣ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।
ਫ਼ਿਰੋਜ਼ਪੁਰ, 5 ਅਗਸਤ (ਗੁਰਿੰਦਰ ਸਿੰਘ)-ਵਾਤਾਵਰਨ ਸੰਭਾਲ ਅਤੇ ਟਿਕਾਊ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਮਜ਼ਬੂਤ ਕਰਦਿਆਂ ਡੀ.ਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਵਿਖੇ ‘ਇਕ ਰੁੱਖ ਮਾਂ ਦੇ ਨਾਂ’ ਮੁਹਿੰਮ ਤਹਿਤ ਪੌਦੇ ਲਗਾਉਣ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੁਹਿੰਮ ਦੀ ਅਗਵਾਈ ਸਕੂਲ ਦੀ ਪ੍ਰਿੰਸੀਪਲ ਯਾਚਨਾ ਚਾਵਲਾ ਨੇ ਕੀਤੀ। ਇਸ ਮੌਕੇ ਐਨ.ਸੀ.ਸੀ ਕੈਡਿਟਾਂ ਨੇ ਸਕੂਲ ਕੈਂਪਸ ਵਿਚ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾ ਕੇ ਵਾਤਾਵਰਨ ਦੀ ਸੁਰੱਖਿਆ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦੌਰਾਨ ਪ੍ਰਿੰਸੀਪਲ ਯਾਚਨਾ ਚਾਵਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੱਧ ਰਿਹਾ ਪ੍ਰਦੂਸ਼ਣ ਅਤੇ ਜਲਵਾਯੂ ਪਰਿਵਰਤਨ ਪੂਰੀ ਦੁਨੀਆ ਲਈ ਗੰਭੀਰ ਚੁਨੌਤੀ ਬਣ ਚੁੱਕੇ ਹਨ। ਇਸ ਲਈ ਹਰ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਉਹ ਵੱਧ ਤੋਂ ਵੱਧ ਰੁੱਖ ਲਗਾਏ ਅਤੇ ਉਨ੍ਹਾਂ ਦੀ ਸੰਭਾਲ ਵੀ ਯਕੀਨੀ ਬਣਾਏ। ਉਨ੍ਹਾਂ ਕਿਹਾ ਕਿ ਲਗਾਇਆ ਗਿਆ ਇਕ ਪੌਦਾ ਭਵਿੱਖ ਦੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁਰੱਖਿਅਤ ਵਾਤਾਵਰਨ ਪ੍ਰਦਾਨ ਕਰਨ ਵਿਚ ਅਹਿਮ ਯੋਗਦਾਨ ਪਾਉਂਦਾ ਹੈ। ਐਨ.ਸੀ.ਸੀ ਕੈਡਿਟਾਂ ਨੇ ਪੌਦੇ ਲਗਾਉਣ ਮੁਹਿੰਮ ਵਿਚ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਵਾਤਾਵਰਨ ਸੰਭਾਲ ਪ੍ਰਤੀ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੇ ਲਗਾਏ ਗਏ ਪੌਦਿਆਂ ਦੀ ਨਿਯਮਿਤ ਦੇਖਭਾਲ ਕਰਨ ਅਤੇ ਹੋਰਨਾਂ ਨੂੰ ਵੀ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕਰਨ ਦਾ ਸੰਕਲਪ ਲਿਆ। ਇਸ ਮੌਕੇ ਸਕੂਲ ਦੇ ਸੀਨੀਅਰ ਜੀ.ਐਮ ਕਰਨਲ ਪਿਊਸ਼ ਬੇਰੀ, ਡਿਪਟੀ ਪ੍ਰਿੰਸੀਪਲ ਮਨੀਸ਼ ਬਾਂਗਾ, ਐਨ.ਸੀ.ਸੀ ਸੈਕਿੰਡ ਅਫ਼ਸਰ ਹਰਵਿੰਦਰ ਕੌਰ, ਐਨ.ਸੀ.ਸੀ ਹਵਾਲਦਾਰ ਇੰਦਰਪਾਲ ਸਿੰਘ ਅਤੇ ਵੱਡੀ ਗਿਣਤੀ ਵਿਚ ਐਨ.ਸੀ.ਸੀ ਕੈਡਿਟ ਹਾਜ਼ਰ ਸਨ। ਸਮਾਗਮ ਦੌਰਾਨ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕਤਾ ਫੈਲਾਉਣ ਅਤੇ ਹਰ ਵਿਦਿਆਰਥੀ ਨੂੰ ਰੁੱਖ ਲਗਾਉਣ ਲਈ ਪ੍ਰੇਰਿਤ ਕਰਨ ਦਾ ਵੀ ਸੰਦੇਸ਼ ਦਿੱਤਾ ਗਿਆ।