ਏਂਜਲਸ ਵਰਲਡ ਸਕੂਲ ’ਚ ‘ਗੁੱਡ ਟੱਚ-ਬੈਡ ਟੱਚ’ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ
ਅਬੋਹਰ, 6 ਅਗਸਤ (ਵਿਵੇਕ ਹੂੜੀਆ)-ਏਂਜਲਸ ਵਰਲਡ ਸਕੂਲ ਵਿਖੇ ਬੱਚਿਆਂ ਦੀ ਸੁਰੱਖਿਆ ਅਤੇ ਆਤਮ-ਵਿਸ਼ਵਾਸ ਵਧਾਉਣ ਦੇ ਉਦੇਸ਼ ਨਾਲ ‘ਗੁੱਡ ਟੱਚ-ਬੈਡ ਟੱਚ’ ਵਿਸ਼ੇ ’ਤੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਅਧਿਆਪਕਾਂ ਨੇ ਰੰਗ-ਬਰੰਗੀਆਂ ਤਸਵੀਰਾਂ ਅਤੇ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਚੰਗੇ ਅਤੇ ਮਾੜੇ ਸਪਰਸ਼ (ਟੱਚ) ਵਿਚਕਾਰ ਫ਼ਰਕ ਸਮਝਾਇਆ।
ਅਬੋਹਰ, 6 ਅਗਸਤ (ਵਿਵੇਕ ਹੂੜੀਆ)-ਏਂਜਲਸ ਵਰਲਡ ਸਕੂਲ ਵਿਖੇ ਬੱਚਿਆਂ ਦੀ ਸੁਰੱਖਿਆ ਅਤੇ ਆਤਮ-ਵਿਸ਼ਵਾਸ ਵਧਾਉਣ ਦੇ ਉਦੇਸ਼ ਨਾਲ ‘ਗੁੱਡ ਟੱਚ-ਬੈਡ ਟੱਚ’ ਵਿਸ਼ੇ ’ਤੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਅਧਿਆਪਕਾਂ ਨੇ ਰੰਗ-ਬਰੰਗੀਆਂ ਤਸਵੀਰਾਂ ਅਤੇ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਚੰਗੇ ਅਤੇ ਮਾੜੇ ਸਪਰਸ਼ (ਟੱਚ) ਵਿਚਕਾਰ ਫ਼ਰਕ ਸਮਝਾਇਆ। ਬੱਚਿਆਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਜੇਕਰ ਕੋਈ ਵੀ ਵਿਅਕਤੀ ਉਨ੍ਹਾਂ ਨੂੰ ਅਸਹਿਜ ਮਹਿਸੂਸ ਕਰਵਾਏ ਤਾਂ ਉਹ ਡਰਨ ਦੀ ਬਜਾਏ ਬਿਨਾਂ ਝਿਜਕ ਆਪਣੇ ਮਾਪਿਆਂ ਜਾਂ ਅਧਿਆਪਕਾਂ ਨੂੰ ਤੁਰੰਤ ਦੱਸਣ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਨਿੱਜੀ ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਸਕੂਲ ਦੀ ਮੁੱਖ ਜ਼ਿੰਮੇਵਾਰੀ ਹੈ। ਇਸ ਮੌਕੇ ਬੱਚਿਆਂ ਨੇ ਉਤਸ਼ਾਹ ਨਾਲ ਵੱਖ-ਵੱਖ ਗਤੀਵਿਧੀਆਂ ’ਚ ਭਾਗ ਲਿਆ।