08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਧਰਮਪਾਲ ਬਾਂਸਲ ਦੀ ਅਗਵਾਈ ਹੇਠ ਭਜਨ-ਕੀਰਤਨ ਸਮਾਗਮ ਕਰਵਾਇਆ

ਫ਼ਿਰੋਜ਼ਪੁਰ, 6 ਅਗਸਤ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਅਤੇ ਹਾਰਮਨੀ ਆਯੂਰਵੈਦਿਕ ਕਾਲਜ ਦੇ ਚੇਅਰਮੈਨ ਅਤੇ ਭਗਤੀ ਭਜਨ ਗਰੁੱਪ ਦੇ ਸੰਸਥਾਪਕ ਧਰਮਪਾਲ ਬਾਂਸਲ ਦੀ ਅਗਵਾਈ ਅਤੇ ਕੈਲਾਸ਼ ਸ਼ਰਮਾ ਦੇ ਸਹਿਯੋਗ ਨਾਲ ਸ਼੍ਰੀ ਰਾਧਾ ਕ੍ਰਿਸ਼ਨ ਹਨੂਮਾਨ ਧਾਮ ਮੰਦਰ, ਫ਼ਿਰੋਜ਼ਪੁਰ ਵਿਖੇ ਵਿਸ਼ਾਲ ਧਾਰਮਿਕ ਭਜਨ-ਕੀਰਤਨ ਸਮਾਗਮ ਕਰਵਾਇਆ ਗਿਆ। ਸਮਾਗਮ ’ਚ ਵੱਡੀ ਗਿਣਤੀ ’ਚ ਸੰਗਤ ਨੇ ਸ਼ਿਰਕਤ ਕਰਕੇ ਭਗਤੀ ਰਸ ਦਾ ਆਨੰਦ ਮਾਣਿਆ।

Ad Position 21
No active advertisement
ਅਜੀਤ ਡੈਸਕ 07-08-2026
ਫ਼ਿਰੋਜ਼ਪੁਰ, 6 ਅਗਸਤ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਅਤੇ ਹਾਰਮਨੀ ਆਯੂਰਵੈਦਿਕ ਕਾਲਜ ਦੇ ਚੇਅਰਮੈਨ ਅਤੇ ਭਗਤੀ ਭਜਨ ਗਰੁੱਪ ਦੇ ਸੰਸਥਾਪਕ ਧਰਮਪਾਲ ਬਾਂਸਲ ਦੀ ਅਗਵਾਈ ਅਤੇ ਕੈਲਾਸ਼ ਸ਼ਰਮਾ ਦੇ ਸਹਿਯੋਗ ਨਾਲ ਸ਼੍ਰੀ ਰਾਧਾ ਕ੍ਰਿਸ਼ਨ ਹਨੂਮਾਨ ਧਾਮ ਮੰਦਰ, ਫ਼ਿਰੋਜ਼ਪੁਰ ਵਿਖੇ ਵਿਸ਼ਾਲ ਧਾਰਮਿਕ ਭਜਨ-ਕੀਰਤਨ ਸਮਾਗਮ ਕਰਵਾਇਆ ਗਿਆ। ਸਮਾਗਮ ’ਚ ਵੱਡੀ ਗਿਣਤੀ ’ਚ ਸੰਗਤ ਨੇ ਸ਼ਿਰਕਤ ਕਰਕੇ ਭਗਤੀ ਰਸ ਦਾ ਆਨੰਦ ਮਾਣਿਆ। ਸਮਾਗਮ ਦੀ ਸ਼ੁਰੂਆਤ ਧਰਮਪਾਲ ਬਾਂਸਲ ਵਲੋਂ ਗਣੇਸ਼ ਵੰਦਨਾ ਨਾਲ ਕੀਤੀ ਗਈ। ਇਸ ਉਪਰੰਤ ਭਗਤੀ ਭਜਨ ਗਰੁੱਪ ਵਲੋਂ ਅਨੇਕਾਂ ਭਾਵਪੂਰਵਕ ਭਜਨ ਪੇਸ਼ ਕਰਕੇ ਸੰਗਤ ਨੂੰ ਪ੍ਰਭੂ ਭਗਤੀ ਨਾਲ ਜੋੜਿਆ ਗਿਆ। ਇਸ ਮੌਕੇ ਸੀ.ਏ. ਗਗਨ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਪਿਆਰ, ਸਦਭਾਵਨਾ ਅਤੇ ਆਧਿਆਤਮਿਕ ਚੇਤਨਾ ਨੂੰ ਮਜ਼ਬੂਤ ਕਰਦੇ ਹਨ। ਮੁਜ਼ਫ਼ਰਨਗਰ ਤੋਂ ਪਹੁੰਚੇ ਵਿਜੈ ਪਾਲ ਤਾਇਲ ਅਤੇ ਆਸ਼ਾ ਤਾਇਲ ਨੇ ਵੀ ਸਮਾਗਮ ਦੀ ਸ਼ਲਾਘਾ ਕਰਦਿਆਂ ਭਗਤੀ ਭਜਨ ਗਰੁੱਪ ਦੇ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਮਿਊਜ਼ਿਕ ਡਾਇਰੈਕਟਰ ਗੌਰਵ ਅਨਮੋਲ ਨੇ ਆਪਣੀ ਟੀਮ ਸਮੇਤ ਭਜਨ-ਕੀਰਤਨ ਦੀ ਮਨਮੋਹਕ ਪੇਸ਼ਕਾਰੀ ਦਿੱਤੀ। ਸਮਾਗਮ ਦੇ ਅੰਤ ਵਿਚ ਭਗਤੀ ਭਜਨ ਗਰੁੱਪ ਦੇ ਮੈਂਬਰਾਂ ਨੂੰ ਸਰੋਪੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ। ਸਮੂਹ ਸੰਗਤ ਨੇ ਸਰਬੱਤ ਦੇ ਭਲੇ ਅਤੇ ਵਿਸ਼ਵ ਸ਼ਾਂਤੀ ਲਈ ਅਰਦਾਸ ਕੀਤੀ। ਉਪਰੰਤ ਪ੍ਰਸਾਦ ਅਤੇ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਅਸ਼ੋਕ ਗਰਗ, ਬਲਰਾਜ ਬਾਂਸਲ, ਤਰਲੋਚਨ ਚੋਪੜਾ ਸਮੇਤ ਭਗਤੀ ਭਜਨ ਗਰੁੱਪ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਣਅਧਿਕਾਰਤ ਤੌਰ ’ਤੇ ਲਾਈਨ ਪਾਰ ਨਾ ਕਰਨ ਦੀ ਅਪੀਲ ਅਗਲੀ ਖ਼ਬਰ ਏਂਜਲਸ ਵਰਲਡ ਸਕੂਲ ’ਚ ‘ਗੁੱਡ ਟੱਚ-ਬੈਡ ਟੱਚ’ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24