5 ਗਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ
ਫਿਰੋਜ਼ਪੁਰ, 6 ਅਗਸਤ (ਰਾਕੇਸ਼ ਚਾਵਲਾ)-ਫਿਰੋਜ਼ਪੁਰ ਕੈਂਟ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਹੋਰ ਕਾਰਵਾਈ ਕਰਦਿਆਂ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੈਂਟ ਦੀ ਐੱਸ.
ਫਿਰੋਜ਼ਪੁਰ, 6 ਅਗਸਤ (ਰਾਕੇਸ਼ ਚਾਵਲਾ)-ਫਿਰੋਜ਼ਪੁਰ ਕੈਂਟ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਹੋਰ ਕਾਰਵਾਈ ਕਰਦਿਆਂ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੈਂਟ ਦੀ ਐੱਸ.ਆਈ ਜਸਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਟੀ - ਪੁਆਇੰਟ ਜੈ ਮਾਂ ਨਗਰ ਨੇੜੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਦਿੱਲੀ ਨੰਬਰ ਦੀ ਇਕ ਕਰੇਟਾ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਕਾਰ ਵਿਚ ਸਵਾਰ ਦੋ ਵਿਅਕਤੀਆਂ ਕੋਲੋਂ 5 ਗਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਤੁਰੰਤ ਦੋਵਾਂ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਦੇਵ ਸਿੰਘ ਉਰਫ਼ ਬੱਗਾ ਵਾਸੀ ਗੁਰੂਹਰਸਹਾਏ ਅਤੇ ਕੁਲਵਿੰਦਰ ਸਿੰਘ ਉਰਫ਼ ਗਿੰਡੀ ਵਾਸੀ ਪਿੰਡ ਹਜ਼ਾਰਾ ਰਾਮ ਸਿੰਘ ਵਾਲਾ, ਜਲਾਲਾਬਾਦ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਭਵਿੱਖ ਵਿਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।