09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਬੈਠਕ ਢਾਹ ਕੇ ਸਾਮਾਨ ਚੋਰੀ ਕਰਨ ਦਾ ਦੋਸ਼ , 6 ਨਾਮਜਦ

ਜ਼ੀਰਾ, 7 ਅਗਸਤ (ਰਜਨੀਸ਼ ਕਥੂਰੀਆ)-ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਮੱਲੋਕੇ ਰੋਡ ਜ਼ੀਰਾ ਵਿਖੇ ਇਕ ਵਿਅਕਤੀ ਦੀ ਬੈਠਕ ਗੈਰ-ਕਾਨੂੰਨੀ ਢੰਗ ਨਾਲ ਢਾਹੁਣ, ਅੰਦਰ ਰੱਖਿਆ ਕੀਮਤੀ ਸਾਮਾਨ ਚੋਰੀ ਕਰਨ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਹੇਠ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਜ਼ੀਰਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨ ਵਿਚ ਗੁਰਦੇਵ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਮੱਲੋ ਕੇ ਰੋਡ ਜ਼ੀਰਾ ਨੇ ਦੱਸਿਆ ਕਿ ਮੇਜਰ ਸਿੰਘ, ਉਸ ਦੇ ਪੁੱਤਰ ਬਲਵੰਤ ਸਿੰਘ ਅਤੇ ਸੁਖਵਿੰਦਰ ਸਿੰਘ, ਚਾਨਣ ਸਿੰਘ, ਉਸ ਦੇ ਪੁੱਤਰ ਸੁਖਵੰਤ ਸਿੰਘ ਅਤੇ ਕੁਲਵੰਤ ਸਿੰਘ ਨੇ ਮਿਲ ਕੇ ਉਸ ਦੀ ਬੈਠਕ ਢਾਹ ਦਿੱਤੀ।

Ad Position 21
No active advertisement
ਅਜੀਤ ਡੈਸਕ 08-08-2026
ਜ਼ੀਰਾ, 7 ਅਗਸਤ (ਰਜਨੀਸ਼ ਕਥੂਰੀਆ)-ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਮੱਲੋਕੇ ਰੋਡ ਜ਼ੀਰਾ ਵਿਖੇ ਇਕ ਵਿਅਕਤੀ ਦੀ ਬੈਠਕ ਗੈਰ-ਕਾਨੂੰਨੀ ਢੰਗ ਨਾਲ ਢਾਹੁਣ, ਅੰਦਰ ਰੱਖਿਆ ਕੀਮਤੀ ਸਾਮਾਨ ਚੋਰੀ ਕਰਨ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਹੇਠ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਜ਼ੀਰਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨ ਵਿਚ ਗੁਰਦੇਵ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਮੱਲੋ ਕੇ ਰੋਡ ਜ਼ੀਰਾ ਨੇ ਦੱਸਿਆ ਕਿ ਮੇਜਰ ਸਿੰਘ, ਉਸ ਦੇ ਪੁੱਤਰ ਬਲਵੰਤ ਸਿੰਘ ਅਤੇ ਸੁਖਵਿੰਦਰ ਸਿੰਘ, ਚਾਨਣ ਸਿੰਘ, ਉਸ ਦੇ ਪੁੱਤਰ ਸੁਖਵੰਤ ਸਿੰਘ ਅਤੇ ਕੁਲਵੰਤ ਸਿੰਘ ਨੇ ਮਿਲ ਕੇ ਉਸ ਦੀ ਬੈਠਕ ਢਾਹ ਦਿੱਤੀ। ਗੁਰਦੇਵ ਸਿੰਘ ਨੇ ਆਪਣੇ ਬਿਆਨ ਵਿਚ ਅੱਗੇ ਦੱਸਿਆ ਕਿ ਉਕਤ ਬੈਠਕ ਦੇ ਅੰਦਰ ਰੱਖਿਆ ਕੀਮਤੀ ਸਮਾਨ ਵੀ ਚੋਰੀ ਕਰਕੇ ਲੈ ਗਏ। ਜਿਸ ਕਾਰਨ ਉਸ ਨੂੰ ਆਰਥਿਕ ਨੁਕਸਾਨ ਝੱਲਣਾ ਪਿਆ। ਗੁਰਦੇਵ ਸਿੰਘ ਦੇ ਬਿਆਨ ਦੇ ਆਧਾਰ ’ਤੇ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਉਕਤ ਸਾਰੇ ਦੋਸ਼ੀਆਂ ਦੇ ਖਿਲਾਫ ਵੱਖ-ਵੱਖ ਧਰਾਵਾਂ ਦੇ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਰ ’ਚ ਕਮਿਊਨਿਟੀ ਹੈੱਲਥ ਅਫ਼ਸਰਾਂ ਦੀ ਹੜਤਾਲ ਤੀਜੇ ਦਿਨ ਜਾਰੀ ਅਗਲੀ ਖ਼ਬਰ ਫੂਡ ਸੇਫਟੀ ਵਿਭਾਗ ਦੀ ਕਾਰਵਾਈ ਸੋਸ਼ਲ ਮੀਡੀਆ ਤੱਕ ਸੀਮਤ, ਲੋਕ ਚੁੱਕਣ ਲੱਗੇ ਸਵਾਲ ਖਾਣ - ਪੀਣ ਦੇ ਸੈਂਪਲਾਂ ਦੇ ਪਾਸ ਜਾਂ...
Ad Position 24