ਸੜਕ ਹਾਦਸੇ ’ਚ 2 ਨੌਜਵਾਨਾਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
ਮੁੱਦਕੀ, 7 ਅਗਸਤ (ਭਾਰਤ ਭੂਸ਼ਨ ਅਗਰਵਾਲ)- ਕਸਬਾ ਮੁੱਦਕੀ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਦਕਿ ਇਕ ਗੰਭੀਰ ’ਚ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਪੁੱਤਰ ਆਤਮਾ ਸਿੰਘ ਆਪਣੇ ਸਾਥੀ ਮਜ਼ਦੂਰਾਂ ਨਾਲ ਪਲਾਟੀਨਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਕੰਮ ਤੋਂ ਘਰ ਵਾਪਸ ਆ ਰਿਹਾ ਸੀ, ਜਦੋਂ ਉਹ ਫ਼ਰੀਦਕੋਟ-ਤਲਵੰਡੀ ਹਾਈਵੇ ’ਤੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ।
ਮੁੱਦਕੀ, 7 ਅਗਸਤ (ਭਾਰਤ ਭੂਸ਼ਨ ਅਗਰਵਾਲ)- ਕਸਬਾ ਮੁੱਦਕੀ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਦਕਿ ਇਕ ਗੰਭੀਰ ’ਚ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਪੁੱਤਰ ਆਤਮਾ ਸਿੰਘ ਆਪਣੇ ਸਾਥੀ ਮਜ਼ਦੂਰਾਂ ਨਾਲ ਪਲਾਟੀਨਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਕੰਮ ਤੋਂ ਘਰ ਵਾਪਸ ਆ ਰਿਹਾ ਸੀ, ਜਦੋਂ ਉਹ ਫ਼ਰੀਦਕੋਟ-ਤਲਵੰਡੀ ਹਾਈਵੇ ’ਤੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਮੋਟਰਸਾਈਕਲ ’ਤੇ ਸਵਾਰ ਤਿੰਨਾਂ ਨੌਜਵਾਨਾਂ ਦੇ ਗੰਭੀਰ ਸੱਟਾਂ ਲੱਗੀਆਂ। ਜਿੰਨਾਂ ਨੂੰ ਮੌਕੇ ’ਤੇ ਮੌਜੂਦ ਲੋਕਾਂ ਵਲੋਂ ਸਵਾਰੀ ਦਾ ਪ੍ਰਬੰਧ ਕਰਕੇ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਵਿਖੇ ਪਹੁੰਚਾਇਆ ਗਿਆ। ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦੋ ਨੌਜਵਾਨਾਂ ਮਨਪ੍ਰੀਤ ਸਿੰਘ ਪੁੱਤਰ ਆਤਮਾ ਸਿੰਘ ਅਤੇ ਵਿਕਰਮ ਸਿੰਘ ਪੁੱਤਰ ਸੋਹਣ ਸਿੰਘ ਹਲਵਾਈ ਵਾਸੀਆਨ ਮੁੱਦਕੀ ਦੀ ਮੌਤ ਹੋ ਗਈ , ਜਦਕਿ ਰਾਜਵਿੰਦਰ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਵਾਰਡ ਨੰਬਰ 5 ਮੁੱਦਕੀ ਜ਼ਖ਼ਮੀ ਹੋ ਗਿਆ। ਉਕਤ ਨੌਜਵਾਨਾਂ ਦੀ ਉਮਰ ਕਰੀਬ 23-24 ਸਾਲ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਘੱਲ ਖੁਰਦ ਦੀ ਪੁਲਿਸ ਪਾਰਟੀ ਮੌਕੇ ’ਤੇ ਪਹੁੰਚੀ, ਜਿੰਨਾਂ ਨੇ ਮੋਟਰਸਾਈਕਲ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਜਾਂਚ ਅਧਿਕਾਰੀ ਹੌਲਦਾਰ ਰੁਪਿੰਦਰ ਕੌਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਆਤਮਾ ਸਿੰਘ ਪੁੱਤਰ ਬੰਤ ਸਿੰਘ ਵਾਸੀ ਗਿੱਲ ਰੋਡ ਮੁੱਦਕੀ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਇਸ ਮੰਦਭਾਗੀ ਘਟਨਾ ਨਾਲ ਮੁੱਦਕੀ ਇਲਾਕੇ ’ਚ ਭਾਰੀ ਸੋਗ ਦੀ ਲਹਿਰ ਫੈਲ ਗਈ। 07 ਐਫ.ਜੈਡ.ਆਰ.13 ਮ੍ਰਿਤਕ ਮਨਪ੍ਰੀਤ ਸਿੰਘ ਅਤੇ ਵਿਕਰਮ ਸਿੰਘ ਦੀ ਫਾਈਲ ਤਸਵੀਰਾਂ।