ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ’ਚ ਜ਼ੋਨ ਪੱਧਰੀ ਖੋ-ਖੋ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼
ਫ਼ਿਰੋਜ਼ਸ਼ਾਹ, 7 ਅਗਸਤ (ਸਰਬਜੀਤ ਸਿੰਘ ਧਾਲੀਵਾਲ)-70ਵੀਆਂ ਪੰਜਾਬ ਸਕੂਲ ਖੇਡਾਂ ਤਹਿਤ ਜ਼ਿਲ੍ਹਾ ਫਿਰੋਜ਼ਪੁਰ ’ਚ ਕਰਵਾਏ ਜਾ ਰਹੇ ਵੱਖ-ਵੱਖ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਦੀ ਲੜੀ ਅਧੀਨ ਘੱਲ ਖੁਰਦ ਜ਼ੋਨ ਦੇ ਖੋ-ਖੋ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਸਾਰਾਗੜੀ ਮੈਮੋਰੀਅਲ ਮੈਰੀਟੋਰੀਅਸ ਸਕੂਲ, ਹਕੂਮਤ ਸਿੰਘ ਵਾਲਾ, ਵਿਖੇ ਉਤਸ਼ਾਹ ਅਤੇ ਜੋਸ਼ ਨਾਲ ਕੀਤਾ ਗਿਆ। ਮੁਕਾਬਲਿਆਂ ਦਾ ਉਦਘਾਟਨ ਡਾ.
ਫ਼ਿਰੋਜ਼ਸ਼ਾਹ, 7 ਅਗਸਤ (ਸਰਬਜੀਤ ਸਿੰਘ ਧਾਲੀਵਾਲ)-70ਵੀਆਂ ਪੰਜਾਬ ਸਕੂਲ ਖੇਡਾਂ ਤਹਿਤ ਜ਼ਿਲ੍ਹਾ ਫਿਰੋਜ਼ਪੁਰ ’ਚ ਕਰਵਾਏ ਜਾ ਰਹੇ ਵੱਖ-ਵੱਖ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਦੀ ਲੜੀ ਅਧੀਨ ਘੱਲ ਖੁਰਦ ਜ਼ੋਨ ਦੇ ਖੋ-ਖੋ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਸਾਰਾਗੜੀ ਮੈਮੋਰੀਅਲ ਮੈਰੀਟੋਰੀਅਸ ਸਕੂਲ, ਹਕੂਮਤ ਸਿੰਘ ਵਾਲਾ, ਵਿਖੇ ਉਤਸ਼ਾਹ ਅਤੇ ਜੋਸ਼ ਨਾਲ ਕੀਤਾ ਗਿਆ। ਮੁਕਾਬਲਿਆਂ ਦਾ ਉਦਘਾਟਨ ਡਾ. ਸਤਿੰਦਰ ਸਿੰਘ ਪ੍ਰਿੰਸੀਪਲ ਕਮ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਫਿਰੋਜ਼ਪੁਰ ਵਲੋਂ ਕੀਤਾ ਗਿਆ। ਉਦਘਾਟਨੀ ਸਮਾਗਮ ਦੌਰਾਨ ਡਾ. ਸਤਿੰਦਰ ਸਿੰਘ ਨੇ ਭਾਗ ਲੈਣ ਵਾਲੀਆਂ ਟੀਮਾਂ ਨਾਲ ਜਾਣ-ਪਹਿਚਾਣ ਕੀਤੀ ਅਤੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਜਿੱਤ-ਹਾਰ ਦਾ ਨਾਮ ਨਹੀਂ, ਸਗੋਂ ਇਹ ਵਿਅਕਤੀ ਦੇ ਸਰੀਰਕ, ਮਾਨਸਿਕ ਅਤੇ ਚਰਿੱਤਰਕ ਵਿਕਾਸ ਦਾ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਹਨ।ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਮੁਕਾਬਲਿਆਂ ਦੌਰਾਨ ਖੇਡਾਂ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਖੇਡ ਭਾਵਨਾ ਦਾ ਪ੍ਰਗਟਾਵਾ ਕਰਨ ਅਤੇ ਜਿੱਤ ਜਾਂ ਹਾਰ ਨੂੰ ਸਮਾਨ ਭਾਵਨਾ ਨਾਲ ਸਵੀਕਾਰ ਕਰਨ। ਉਨ੍ਹਾਂ ਖੇਡ ਮੁਕਾਬਲਿਆਂ ਦੇ ਸਫ਼ਲ ਆਯੋਜਨ ਲਈ ਜ਼ੋਨ ਕਮੇਟੀ, ਪ੍ਰਬੰਧਕਾਂ, ਅਧਿਕਾਰੀਆਂ, ਰੈਫਰੀਆਂ ਅਤੇ ਕੋਚਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਸਾਂਝੇ ਯਤਨਾਂ ਨਾਲ ਹੀ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਉਚਿਤ ਮੰਚ ਮਿਲਦਾ ਹੈ। ਇਸ ਮੌਕੇ ਸੁਕੀਰਤੀ ਸ਼ਰਮਾ (ਸਕੂਲ ਇੰਚਾਰਜ), ਬਲਜਿੰਦਰ ਸਿੰਘ (ਜ਼ੋਨ ਸਕੱਤਰ), ਰਾਜਵੀਰ ਸਿੰਘ (ਜ਼ੋਨ ਕਮੇਟੀ ਮੈਂਬਰ), ਮਨੀ ਕੰਬੋਜ ਡੀ.ਪੀ.ਈ, ਅਜੇ ਕੁਮਾਰ, ਮਨਿੰਦਰ ਸਿੰਘ, ਜਸਵਿੰਦਰ ਸਿੰਘ (ਲੈਕਚਰਾਰ), ਮਲਕੀਤ ਸਿੰਘ (ਡੀ.ਪੀ.ਈ.) ਅਤੇ ਗੁਰਭੇਜ ਸਿੰਘ (ਲੈਕਚਰਾਰ) ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਤੋਂ ਪਹੁੰਚੀਆਂ ਟੀਮਾਂ ਅਤੇ ਖਿਡਾਰੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਖੇਡ ਮੈਦਾਨ ਖਿਡਾਰੀਆਂ ਦੇ ਜੋਸ਼, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਗੂੰਜਦਾ ਰਿਹਾ। ਆਯੋਜਕਾਂ ਵਲੋਂ ਮੁਕਾਬਲਿਆਂ ਦੇ ਸੁਚੱਜੇ ਸੰਚਾਲਨ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ ਅਤੇ ਇਹ ਵਿਸ਼ਵਾਸ ਪ੍ਰਗਟਾਇਆ ਗਿਆ ਕਿ ਇਹ ਖੇਡ ਮੁਕਾਬਲੇ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਹੋਰ ਉਤਸ਼ਾਹ ਅਤੇ ਪ੍ਰੇਰਣਾ ਪੈਦਾ ਕਰਨਗੇ।