ਮਾਪੇ ਬੱਚਿਆਂ ਨੂੰ ਫਾਸਟ ਫੂਡ ਅਤੇ ਜੰਕ ਫੂਡ ਤੋਂ ਰੱਖਣ ਦੂਰ : ਐਡਵੋਕੇਟ ਗੌਰਵ ਮੋਂਗਾ
ਗੁਰੂਹਰਸਹਾਏ, 7 ਅਗਸਤ (ਕਪਿਲ ਕੰਧਾਰੀ)-ਅੱਜ ਦੇ ਬਦਲਦੇ ਜੀਵਨ-ਢੰਗ ਅਤੇ ਖਾਣ-ਪੀਣ ਦੀਆਂ ਆਦਤਾਂ ਕਾਰਨ ਛੋਟੇ ਬੱਚਿਆਂ ਵਿਚ ਵੀ ਸਿਹਤ ਸਬੰਧੀ ਸਮੱਸਿਆਵਾਂ ਵਧਦੀਆਂ ਜਾ ਰਹੀਆਂ ਹਨ। ਬੱਚਿਆਂ ਵਲੋਂ ਫਾਸਟ ਫੂਡ ਅਤੇ ਜੰਕ ਫੂਡ ਦੀ ਵੱਧ ਰਹੀ ਵਰਤੋਂ ਉਨ੍ਹਾਂ ਦੀ ਸਿਹਤ ’ਤੇ ਮਾੜਾ ਪ੍ਰਭਾਵ ਪਾ ਸਕਦੀ ਹੈ।
ਗੁਰੂਹਰਸਹਾਏ, 7 ਅਗਸਤ (ਕਪਿਲ ਕੰਧਾਰੀ)-ਅੱਜ ਦੇ ਬਦਲਦੇ ਜੀਵਨ-ਢੰਗ ਅਤੇ ਖਾਣ-ਪੀਣ ਦੀਆਂ ਆਦਤਾਂ ਕਾਰਨ ਛੋਟੇ ਬੱਚਿਆਂ ਵਿਚ ਵੀ ਸਿਹਤ ਸਬੰਧੀ ਸਮੱਸਿਆਵਾਂ ਵਧਦੀਆਂ ਜਾ ਰਹੀਆਂ ਹਨ। ਬੱਚਿਆਂ ਵਲੋਂ ਫਾਸਟ ਫੂਡ ਅਤੇ ਜੰਕ ਫੂਡ ਦੀ ਵੱਧ ਰਹੀ ਵਰਤੋਂ ਉਨ੍ਹਾਂ ਦੀ ਸਿਹਤ ’ਤੇ ਮਾੜਾ ਪ੍ਰਭਾਵ ਪਾ ਸਕਦੀ ਹੈ। ਇਸ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਖੁਰਾਕ ਅਤੇ ਸਿਹਤ ਪ੍ਰਤੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਐਡਵੋਕੇਟ ਗੌਰਵ ਮੋਂਗਾ ਨੇ ਗੱਲਬਾਤ ਕਰਦੇ ਹੋਏ ਕੀਤਾ ਇਸ ਸਬੰਧੀ ਬਾਰ ਐਸੋਸੀਏਸ਼ਨ ਗੁਰੂਹਰਸਹਾਏ ਦੇ ਸਾਬਕਾ ਸਕੱਤਰ ਐਡਵੋਕੇਟ ਗੌਰਵ ਮੋਂਗਾ ਨੇ ਕਿਹਾ ਕਿ ਮਾਪਿਆ ਨੂੰ ਬੱਚਿਆਂ ਨੂੰ ਬਾਜ਼ਾਰ ਵਿਚ ਮਿਲਣ ਵਾਲੇ ਤਲੇ ਹੋਏ, ਜ਼ਿਆਦਾ ਨਮਕ, ਚੀਨੀ ਅਤੇ ਚਰਬੀ ਵਾਲੇ ਖਾਣੇ ਦੀ ਬਜਾਏ ਘਰ ਦਾ ਪੌਸ਼ਟਿਕ ਭੋਜਨ ਦੇਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਛੋਟੀ ਉਮਰ ਵਿਚ ਪੈਦਾ ਹੋਣ ਵਾਲੀਆਂ ਗਲਤ ਖਾਣ-ਪੀਣ ਦੀਆਂ ਆਦਤਾਂ ਅੱਗੇ ਚੱਲ ਕੇ ਬੱਚਿਆਂ ਦੀ ਸਿਹਤ ਲਈ ਨੁਕਸਾਨਦੇਹ ਸਾਬਤ ਹੋ ਸਕਦੀਆਂ ਹਨ। ਐਡਵੋਕੇਟ ਗੌਰਵ ਮੋਂਗਾ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਸਿਹਤ ਨੂੰ ਗੰਭੀਰਤਾ ਨਾਲ ਲੈਣ ਅਤੇ ਉਨ੍ਹਾਂ ਦੀ ਖੁਰਾਕ ’ਤੇ ਨਜ਼ਰ ਰੱਖਣ।