ਗੁਰਦੁਆਰਾ ਸੰਗਤਸਰ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਬੂਟੇ ਵੰਡੇ
ਅਬੋਹਰ, 7 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਾਨਸੂਨ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਗੁਰਦੁਆਰਾ ਸੰਗਤਸਰ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਨੂੰ ਵੱਖ-ਵੱਖ ਕਿਸਮਾਂ ਦੇ ਛਾਂਦਾਰ ਅਤੇ ਫਲਦਾਰ ਬੂਟੇ ਵੰਡੇ ਗਏ। ਇਸ ਮੌਕੇ ਸੰਗਤਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਅ
ਅਬੋਹਰ ਦੀ ਕੰਧਵਾਲਾ ਰੋਡ ਸਥਿਤ ਗੁਰਦੁਆਰਾ ਸੰਗਤਸਰ ਕਮੇਟੀ ਵਲੋਂ ਸੰਗਤਾਂ ਨੂੰ ਵੰਡੇ ਗਏ ਬੂਟਿਆਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਮੈਂਬਰ। ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ
08-08-2026
ਅਬੋਹਰ, 7 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਾਨਸੂਨ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਗੁਰਦੁਆਰਾ ਸੰਗਤਸਰ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਨੂੰ ਵੱਖ-ਵੱਖ ਕਿਸਮਾਂ ਦੇ ਛਾਂਦਾਰ ਅਤੇ ਫਲਦਾਰ ਬੂਟੇ ਵੰਡੇ ਗਏ। ਇਸ ਮੌਕੇ ਸੰਗਤਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਅਟੁੱਟ ਹਿੱਸਾ ਹਨ। ਇਹ ਨਾ ਸਿਰਫ਼ ਸਾਨੂੰ ਸ਼ੁੱਧ ਹਵਾ ਪ੍ਰਦਾਨ ਕਰਦੇ ਹਨ, ਸਗੋਂ ਵਾਤਾਵਰਨ ਦਾ ਸੰਤੁਲਨ ਬਣਾਈ ਰੱਖਣ, ਮਿੱਟੀ ਦੀ ਸੰਭਾਲ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਸੁਥਰਾ ਵਾਤਾਵਰਨ ਛੱਡਣ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਮਾਨਸੂਨ ਦਾ ਮੌਸਮ ਬੂਟੇ ਲਗਾਉਣ ਲਈ ਸਭ ਤੋਂ ਉਚਿੱਤ ਸਮਾਂ ਹੈ, ਇਸ ਲਈ ਹਰ ਪਰਿਵਾਰ ਨੂੰ ਘੱਟੋ-ਘੱਟ ਇਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਉਸ ਦੀ ਸੰਭਾਲ ਵੀ ਆਪਣੀ ਜ਼ਿੰਮੇਵਾਰੀ ਸਮਝ ਕੇ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਦੀ ਰੱਖਿਆ ਲਈ ਸਿਰਫ਼ ਬੂਟੇ ਲਗਾਉਣ ਤੱਕ ਹੀ ਸੀਮਤ ਨਾ ਰਹਿਣ, ਸਗੋਂ ਉਨ੍ਹਾਂ ਨੂੰ ਵੱਡਾ ਹੋਣ ਤੱਕ ਸੰਭਾਲਣ ਦਾ ਵੀ ਸੰਕਲਪ ਲੈਣ। ਇਸ ਉਪਰਾਲੇ ਦੀ ਸੰਗਤਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਕਈ ਸੰਗਤਾਂ ਨੇ ਆਪਣੇ ਘਰਾਂ, ਖੇਤਾਂ ਅਤੇ ਜਨਤਕ ਥਾਵਾਂ ’ਤੇ ਬੂਟੇ ਲਗਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਗੁਰਦੁਆਰਾ ਸੰਗਤਸਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ, ਬਲਜੀਤ ਸਿੰਘ ਸੰਧੂ, ਜਥੇਦਾਰ ਬਖ਼ਸ਼ੀਸ਼ ਸਿੰਘ ਜਾਮਣੀਆ, ਚੇਅਰਮੈਨ ਦਵਿੰਦਰ ਸਿੰਘ ਵਾਹਲਾ ਸਮੇਤ ਕਮੇਟੀ ਦੇ ਹੋਰ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।