07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਰਕਾਰੀ ਹਾਈ ਸਮਾਰਟ ਸਕੂਲ ਸਤੀਏਵਾਲਾ ਦੇ ਵਿਦਿਆਰਥੀਆਂ ਦਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਵਿਦਿਅਕ ਟੂਰ

ਫ਼ਿਰੋਜ਼ਪੁਰ, 7 ਅਗਸਤ (ਗੁਰਿੰਦਰ ਸਿੰਘ)-ਵਿਦਿਆਰਥੀਆਂ ਅੰਦਰ ਵਿਗਿਆਨ ਪ੍ਰਤੀ ਰੁਚੀ ਪੈਦਾ ਕਰਨ ਅਤੇ ਪ੍ਰਯੋਗਾਤਮਕ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਸਰਕਾਰੀ ਹਾਈ ਸਮਾਰਟ ਸਕੂਲ ਸਤੀਏਵਾਲਾ ਦੇ ਵਿਦਿਆਰਥੀਆਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਦਾ ਵਿਦਿਅਕ ਟੂਰ ਕਰਵਾਇਆ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਵਿਗਿਆਨ, ਤਕਨਾਲੋਜੀ, ਅੰਤਰਿਕਸ਼, ਰੋਬੋਟਿਕਸ, ਜੀਵ ਵਿਗਿਆਨ ਅਤੇ ਵਾਤਾਵਰਣ ਨਾਲ ਸੰਬੰਧਿਤ ਵੱਖ-ਵੱਖ ਮਾਡਲਾਂ, ਪ੍ਰਦਰਸ਼ਨੀਆਂ ਅਤੇ 3ਡੀ ਸ਼ੋਅ ਦਾ ਅਧਿਐਨ ਕੀਤਾ।

Ad Position 21
No active advertisement
ਅਜੀਤ ਡੈਸਕ 08-08-2026
ਫ਼ਿਰੋਜ਼ਪੁਰ, 7 ਅਗਸਤ (ਗੁਰਿੰਦਰ ਸਿੰਘ)-ਵਿਦਿਆਰਥੀਆਂ ਅੰਦਰ ਵਿਗਿਆਨ ਪ੍ਰਤੀ ਰੁਚੀ ਪੈਦਾ ਕਰਨ ਅਤੇ ਪ੍ਰਯੋਗਾਤਮਕ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਸਰਕਾਰੀ ਹਾਈ ਸਮਾਰਟ ਸਕੂਲ ਸਤੀਏਵਾਲਾ ਦੇ ਵਿਦਿਆਰਥੀਆਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਦਾ ਵਿਦਿਅਕ ਟੂਰ ਕਰਵਾਇਆ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਵਿਗਿਆਨ, ਤਕਨਾਲੋਜੀ, ਅੰਤਰਿਕਸ਼, ਰੋਬੋਟਿਕਸ, ਜੀਵ ਵਿਗਿਆਨ ਅਤੇ ਵਾਤਾਵਰਣ ਨਾਲ ਸੰਬੰਧਿਤ ਵੱਖ-ਵੱਖ ਮਾਡਲਾਂ, ਪ੍ਰਦਰਸ਼ਨੀਆਂ ਅਤੇ 3ਡੀ ਸ਼ੋਅ ਦਾ ਅਧਿਐਨ ਕੀਤਾ। ਵਿਦਿਆਰਥੀਆਂ ਨੇ ਵਿਗਿਆਨਕ ਸਿਧਾਂਤਾਂ ਨੂੰ ਆਸਾਨ ਅਤੇ ਦਿਲਚਸਪ ਢੰਗ ਨਾਲ ਸਮਝਿਆ ਅਤੇ ਨਵੀਆਂ ਜਾਣਕਾਰੀਆਂ ਹਾਸਲ ਕੀਤੀਆਂ। ਸਕੂਲ ਦੇ ਅਧਿਆਪਕਾਂ ਨੇ ਦੱਸਿਆ ਕਿ ਸਰਕਾਰ ਵਲੋਂ ਅਜਿਹੇ ਵਿਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਵਿਚ ਵਿਗਿਆਨਕ ਸੋਚ, ਜਿਗਿਆਸਾ ਅਤੇ ਖੋਜ ਦੀ ਭਾਵਨਾ ਨੂੰ ਵੀ ਪ੍ਰੇਰਿਤ ਕਰਦੇ ਹਨ। ਵਿਦਿਆਰਥੀਆਂ ਨੇ ਇਸ ਟੂਰ ਨੂੰ ਬਹੁਤ ਹੀ ਜਾਣਕਾਰੀ ਭਰਪੂਰ ਅਤੇ ਯਾਦਗਾਰ ਦੱਸਦਿਆਂ ਭਵਿੱਖ ਵਿਚ ਵੀ ਅਜਿਹੇ ਦੌਰਿਆਂ ਦੀ ਇੱਛਾ ਪ੍ਰਗਟ ਕੀਤੀ। ਸਕੂਲ ਮੁਖੀ ਨੇ ਇਸ ਸਫਲ ਵਿਦਿਅਕ ਟੂਰ ਲਈ ਲਖਵੰਤ ਸਿੰਘ, ਸੰਜੀਵ ਕੁਮਾਰ ਅਤੇ ਰਾਜਿੰਦਰ ਕੌਰ ਸਕੂਲ ਸਟਾਫ, ਵਿਦਿਆਰਥੀਆਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਕਰਵਾਉਂਦਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਮਹਾਂ ਰੈਲੀ ’ਚ ਫਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਵਿਸ਼ਾਲ ਗੋਇਲ ਨੇ ਫ਼ਿਰੋਜ਼ਪੁਰ ਦੇ ਨਵੇਂ ਸਹਾਇਕ ਟਰਾਂਸਪੋਰਟ ਅਫ਼ਸਰ (ਏ.ਟੀ.ਓ) ਵਜੋਂ ਸੰਭਾਲਿਆ ਅਹੁਦਾ
Ad Position 24