ਐਨ.ਆਰ.ਆਈ. ਵੀਰ ਪੰਜਾਬ ’ਚ ਕਾਂਗਰਸ ਦੀ ਸਰਕਾਰ ਲਿਆਉਣਾ ਲੋਚਦੇ- ਸਰਬਜੀਤ ਕੌਰ ਬਰਾੜ
ਮੁੱਦਕੀ, 8 ਅਗਸਤ (ਭਾਰਤ ਭੂਸ਼ਨ ਅਗਰਵਾਲ)-ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਆਗਾਮੀ ਵਿਧਾਨ ਸਭਾ ਚੋਣਾਂ 2027 ਦੇ ਸਬੰਧ ’ਚ ਐਨ. ਆਰ.
ਮੁੱਦਕੀ, 8 ਅਗਸਤ (ਭਾਰਤ ਭੂਸ਼ਨ ਅਗਰਵਾਲ)-ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਆਗਾਮੀ ਵਿਧਾਨ ਸਭਾ ਚੋਣਾਂ 2027 ਦੇ ਸਬੰਧ ’ਚ ਐਨ.ਆਰ.ਆਈ. ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਨ ਲਈ ਨਿਊਜ਼ੀਲੈਂਡ ਦੌਰੇ ’ਤੇ ਗਏ ਸਰਬਜੀਤ ਕੌਰ ਬਰਾੜ ਮੁੱਦਕੀ ਪ੍ਰਧਾਨ ਜ਼ਿਲ੍ਹਾ ਮਹਿਲਾ ਕਾਂਗਰਸ ਨੇ ਸਾਡੇ ਪ੍ਰਤੀਨਿਧ ਨਾਲ ਫ਼ੋਨ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਪੰਜਾਬ ਸੂਬੇ ਦੇ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਐਨ.ਆਰ.ਆਈ. ਅੱਜ ਵੀ ਯਾਦ ਕਰਦੇ ਹਨ ਅਤੇ 2027 ਵਿਚ ਮੁੜ ਕਾਂਗਰਸ ਨੂੰ ਸੱਤਾ ਵਿਚ ਲਿਆਉਣ ਲਈ ਉਤਸੁਕ ਹਨ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਵੀਰਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ’ਚ ਲਿਆ ਕੇ ਪਛਤਾ ਰਹੇ ਹਨ ਅਤੇ ਮੁੜ ਕਾਂਗਰਸ ਦੀ ਸਰਕਾਰ ਨੂੰ ਲਿਆਉਣ ਲਈ ਉਤਾਵਲੇ ਹਨ। ਸਰਬਜੀਤ ਕੌਰ ਬਰਾੜ ਨੇ ਕਿਹਾ ਕਿ ਨਿਊਜ਼ੀਲੈਂਡ ਦੇ ਵੱਖ-ਵੱਖ ਇਲਾਕਿਆਂ ’ਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਕਾਂਗਰਸ ਦੇ ਹੱਕ ’ਚ ਹਾਅ ਦਾ ਨਾਅਰਾ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਬਦਲਾਅ ਦਾ ਝੂਠਾ ਵਾਅਦਾ ਕਰਕੇ ਅਤੇ ਲੋਕਾਂ ਨੂੰ ਤਰ੍ਹਾਂ-ਤਰ੍ਹਾਂ ਦੇ ਸਬਜ਼ਬਾਗ ਵਿਖਾ ਕੇ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦਾ ਦੋਗਲਾ ਚਿਹਰਾ ਸਾਰਿਆਂ ਦੇ ਸਾਹਮਣੇ ਆ ਚੁੱਕਾ ਹੈ, ਕਿਉਂਕਿ ਆਮ ਆਦਮੀ ਪਾਰਟੀ ਜਿਸ ਦਿੱਲੀ ਮਾਡਲ ਨੂੰ ਪੇਸ਼ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਦੀ ਰਹੀ ਹੈ। ਉਸ ਦਿੱਲੀ ਮਾਡਲ ਨੂੰ ਪਿਛਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਦਿੱਲੀ ਦੇ ਲੋਕਾਂ ਨੇ ਸਿਰੇ ਤੋਂ ਨਕਾਰ ਦਿੱਤਾ ਹੈ ਅਤੇ ਸਾਰੇ ਵਰਗਾਂ ਨੂੰ ਪਤਾ ਲੱਗ ਗਿਆ ਹੈ ਕਿ ਆਮ ਆਦਮੀ ਪਾਰਟੀ ਸਿਰਫ਼ ਝੂਠ ਦਾ ਪੁਲੰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਾਲਾਤ ਬਹੁਤ ਜ਼ਿਆਦਾ ਨਾਜ਼ੁਕ ਹਨ, ਕਿਉਂਕਿ ਆਏ ਦਿਨ ਕਤਲੋਗਾਰਤ ਹੋ ਰਹੀ ਹੈ ਅਤੇ ਨਸ਼ਿਆਂ ਦੀ ਭੇਟ ਚੜ੍ਹ ਕੇ ਨੌਜਵਾਨ ਆਪਣੀਆਂ ਕੀਮਤੀ ਜਾਨਾਂ ਗਵਾ ਰਹੇ ਹਨ। ਸਰਬਜੀਤ ਕੌਰ ਬਰਾੜ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੂੰ ਜਿਤਾ ਕੇ ਸੂਬੇ ਨੂੰ ਮੁੜ ਤਰੱਕੀ ਦੀ ਲੀਹ ’ਤੇ ਲਿਆਂਦਾ ਜਾਵੇਗਾ।