09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਜਗਰਾਤੇ ਦੌਰਾਨ ਹੋਈ ਬਹਿਸ ਤੋਂ ਬਾਅਦ ਨੌਜਵਾਨ ’ਤੇ ਹਮਲਾ, 7 ਨਾਮਜ਼ਦ

ਜ਼ੀਰਾ, 8 ਅਗਸਤ (ਰਜਨੀਸ਼ ਕਥੂਰੀਆ)-ਪਿੰਡ ਸਨੇਰ ਵਿਖੇ ਇਕ ਧਾਰਮਿਕ ਸਮਾਗਮ ਦੌਰਾਨ ਇਕ ਨੌਜਵਾਨ ਨਾਲ ਹੋਈ ਮਾਮੂਲੀ ਬਹਿਸ ਦੀ ਰੰਜਿਸ਼ ਰੱਖਦਿਆਂ ਕੁਝ ਨੌਜਵਾਨਾਂ ਨੇ ਇਕ ਨੌਜਵਾਨ ’ਤੇ ਕਥਿਤ ਤੌਰ ’ਤੇ ਹਮਲਾ ਕਰਕੇ ਉਸ ਦੀ ਕੁੱਟਮਾਰ ਕਰਕੇ ਉਸ ਦੇ ਸੱਟਾਂ ਮਾਰ ਦਿੱਤੀਆਂ। ਜਿਸ ’ਤੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ 7 ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 09-08-2026
ਜ਼ੀਰਾ, 8 ਅਗਸਤ (ਰਜਨੀਸ਼ ਕਥੂਰੀਆ)-ਪਿੰਡ ਸਨੇਰ ਵਿਖੇ ਇਕ ਧਾਰਮਿਕ ਸਮਾਗਮ ਦੌਰਾਨ ਇਕ ਨੌਜਵਾਨ ਨਾਲ ਹੋਈ ਮਾਮੂਲੀ ਬਹਿਸ ਦੀ ਰੰਜਿਸ਼ ਰੱਖਦਿਆਂ ਕੁਝ ਨੌਜਵਾਨਾਂ ਨੇ ਇਕ ਨੌਜਵਾਨ ’ਤੇ ਕਥਿਤ ਤੌਰ ’ਤੇ ਹਮਲਾ ਕਰਕੇ ਉਸ ਦੀ ਕੁੱਟਮਾਰ ਕਰਕੇ ਉਸ ਦੇ ਸੱਟਾਂ ਮਾਰ ਦਿੱਤੀਆਂ। ਜਿਸ ’ਤੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ 7 ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਥਾਣਾ ਸਦਰ ਜ਼ੀਰਾ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿਚ ਰਾਜੇਸ਼ ਕੁਮਾਰ ਪੁੱਤਰ ਸੁਖਦੇਵ ਚੰਦ ਵਾਸੀ ਪਿੰਡ ਸਨੇਰ ਨੇ ਦੱਸਿਆ ਕਿ 31 ਜੁਲਾਈ ਨੂੰ ਪਿੰਡ ਵਿਚ ਜਗਰਾਤਾ ਕਰਵਾਇਆ ਗਿਆ ਸੀ। ਇਸ ਦੌਰਾਨ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਉਸ ਦੀ ਰਾਹੁਲ ਪੁੱਤਰ ਧਰਮਵੀਰ ਅਤੇ ਅਜੇ ਪੁੱਤਰ ਦੇਵ, ਦੋਵੇਂ ਵਾਸੀ ਪਿੰਡ ਸਨੇਰ ਨਾਲ ਬਹਿਸ ਹੋ ਗਈ ਸੀ। ਮੌਕੇ ’ਤੇ ਮੌਜੂਦ ਲੋਕਾਂ ਨੇ ਉਸ ਸਮੇਂ ਮਾਮਲਾ ਸ਼ਾਂਤ ਕਰਵਾ ਦਿੱਤਾ ਸੀ। ਪੀੜ੍ਹਤ ਅਨੁਸਾਰ ਇਸੇ ਤਕਰਾਰ ਨੂੰ ਲੈ ਕੇ ਕੁਝ ਦਿਨ ਬਾਅਦ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਦੋਵੇਂ ਨਾਮਜ਼ਦ ਵਿਅਕਤੀਆਂ ਨੇ ਆਪਣੇ ਨਾਲ 4-5 ਅਣਪਛਾਤੇ ਵਿਅਕਤੀਆਂ ਨੂੰ ਲੈ ਕੇ ਉਸ ’ਤੇ ਹਮਲਾ ਕਰ ਕਰਕੇ ਸੱਟਾਂ ਮਾਰ ਦਿੱਤੀਆਂ। ਰਾਜੇਸ਼ ਕੁਮਾਰ ਦੇ ਬਿਆਨ ਦੇ ਆਧਾਰ ’ਤੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਰਾਹੁਲ, ਅਜੇ ਅਤੇ 4/5 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਅਮਰਜੀਤ ਸਿੰਘ ਵਿਭਾਗੀ ਤਰੱਕੀ ਨਾਲ ਬਣੇ ਸਬ-ਇੰਸਪੈਕਟਰ ਆਈ.ਜੀ. ਸਨੇਹਦੀਪ ਸ਼ਰਮਾ ਨੇ ਲਗਾਏ ਮੋਢਿਆਂ ’ਤੇ ਸਟਾਰ ਅਗਲੀ ਖ਼ਬਰ ਏ.ਐੱਸ.ਆਈ. ਸਤਵੰਤ ਸਿੰਘ ਬਣੇ ਸਬ ਇੰਸਪੈਕਟਰ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਲਗਾਏ ਸਟਾਰ
Ad Position 24