ਸ਼ਹੀਦ ਊਧਮ ਸਿੰਘ ਕਲੱਬ ਵਲੋਂ 80ਵੇਂ ਆਜ਼ਾਦੀ ਦਿਹਾੜੇ ਦੇ ਸੰਬੰਧ ’ਚ ਜਾਗਰੂਕਤਾ ਮੁਹਿੰਮ ਸ਼ੁਰੂ
ਅਬੋਹਰ, 8 ਅਗਸਤ (ਵਿਵੇਕ ਹੂੜੀਆ)-ਸ਼ਹੀਦ ਊਧਮ ਸਿੰਘ ਕਲੱਬ ਵਲੋਂ ਚੇਅਰਮੈਨ ਐਡਵੋਕੇਟ ਦੇਸਰਾਜ ਕੰਬੋਜ ਦੀ ਅਗਵਾਈ ਹੇਠ ਸ਼ਨੀਵਾਰ ਨੂੰ ਸ਼ਹੀਦ ਊਧਮ ਸਿੰਘ ਚੌਂਕ ’ਤੇ 80ਵੇਂ ਆਜ਼ਾਦੀ ਦਿਹਾੜੇ ਦੇ ਸਬੰਧ ਵਿਚ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਬੱਚਿਆਂ ਅਤੇ ਵਿਦਿਆਰਥੀਆਂ ਨੂੰ ਦੇਸ਼ ਭਗਤੀ ਦੀ ਭਾਵਨਾ ਪ੍ਰਤੀ ਪ੍ਰੇਰਿਤ ਕੀਤਾ ਗਿਆ ਅਤੇ ‘ਹਰ ਘਰ ਤਿਰੰਗਾ’ ਮੁਹਿੰਮ, ਤਿਰੰਗਾ ਯਾਤਰਾ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ਉਲੀਕ ਕੇ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।
ਅਬੋਹਰ, 8 ਅਗਸਤ (ਵਿਵੇਕ ਹੂੜੀਆ)-ਸ਼ਹੀਦ ਊਧਮ ਸਿੰਘ ਕਲੱਬ ਵਲੋਂ ਚੇਅਰਮੈਨ ਐਡਵੋਕੇਟ ਦੇਸਰਾਜ ਕੰਬੋਜ ਦੀ ਅਗਵਾਈ ਹੇਠ ਸ਼ਨੀਵਾਰ ਨੂੰ ਸ਼ਹੀਦ ਊਧਮ ਸਿੰਘ ਚੌਂਕ ’ਤੇ 80ਵੇਂ ਆਜ਼ਾਦੀ ਦਿਹਾੜੇ ਦੇ ਸਬੰਧ ਵਿਚ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਬੱਚਿਆਂ ਅਤੇ ਵਿਦਿਆਰਥੀਆਂ ਨੂੰ ਦੇਸ਼ ਭਗਤੀ ਦੀ ਭਾਵਨਾ ਪ੍ਰਤੀ ਪ੍ਰੇਰਿਤ ਕੀਤਾ ਗਿਆ ਅਤੇ ‘ਹਰ ਘਰ ਤਿਰੰਗਾ’ ਮੁਹਿੰਮ, ਤਿਰੰਗਾ ਯਾਤਰਾ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ਉਲੀਕ ਕੇ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਐਡਵੋਕੇਟ ਕੰਬੋਜ ਨੇ ਕਿਹਾ ਕਿ ਆਜ਼ਾਦੀ ਦਿਹਾੜਾ ਸਾਨੂੰ ਦੇਸ਼ ਦੇ ਮਹਾਨ ਸ਼ਹੀਦਾਂ ਅਤੇ ਵੀਰਾਂ ਦੀਆਂ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ। ਇਸ ਮੌਕੇ ਕ੍ਰਿਕਟ ਟੀਮ ਦੇ ਕਪਤਾਨ ਸਚਿਨ ਕੰਬੋਜ, ਸਤਨਾਮ ਕੰਬੋਜ, ਸੋਮ ਕੁਮਾਰ ਗਾਂਧੀ ਅਤੇ ਬੌਬੀ ਕੰਬੋਜ ਨੇ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਨ ਅਤੇ ਦੇਸ਼ ਹਿਤ ਨੂੰ ਸਭ ਤੋਂ ਉੱਪਰ ਰੱਖਣ ਦੀ ਪ੍ਰੇਰਨਾ ਦਿੱਤੀ। ਕਲੱਬ ਮੈਂਬਰਾਂ ਨੇ ਆਖਿਆ ਕਿ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤੀ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ।