08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪੰਜਾਬ ਸਕੂਲ ਖੇਡਾਂ ਫ਼ਿਰੋਜ਼ਪੁਰ ਜ਼ੋਨ-1 ਸ਼ਤਰੰਜ ਚੈਂਪੀਅਨਸ਼ਿਪ ’ਚ ਡੀ.ਸੀ. ਮਾਡਲ ਸਕੂਲ ਦਾ ਦਬਦਬਾ ਅੰਡਰ-17 ਤੇ ਅੰਡਰ-19 ਲੜਕਿਆਂ ਅਤੇ ਅੰਡਰ-19 ਲੜਕੀਆਂ ਨੇ ਜਿੱਤੇ ਸੋਨ ਤਗਮੇ

ਫ਼ਿਰੋਜ਼ਪੁਰ, 8 ਅਗਸਤ (ਗੁਰਿੰਦਰ ਸਿੰਘ)-ਪੰਜਾਬ ਸਕੂਲ ਖੇਡਾਂ ਤਹਿਤ ਫ਼ਿਰੋਜ਼ਪੁਰ ਜ਼ੋਨ-1 ਦੀ ਸ਼ਤਰੰਜ ਚੈਂਪੀਅਨਸ਼ਿਪ ਡੀ. ਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਗਈ।

Ad Position 21
No active advertisement
ਅਜੀਤ ਡੈਸਕ 09-08-2026
ਫ਼ਿਰੋਜ਼ਪੁਰ, 8 ਅਗਸਤ (ਗੁਰਿੰਦਰ ਸਿੰਘ)-ਪੰਜਾਬ ਸਕੂਲ ਖੇਡਾਂ ਤਹਿਤ ਫ਼ਿਰੋਜ਼ਪੁਰ ਜ਼ੋਨ-1 ਦੀ ਸ਼ਤਰੰਜ ਚੈਂਪੀਅਨਸ਼ਿਪ ਡੀ.ਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿਚ ਦਿੱਲੀ ਪਬਲਿਕ ਸਕੂਲ, ਸੇਂਟ ਜੋਸਫ਼ ਕਾਨਵੈਂਟ ਸਕੂਲ, ਸਨਸ਼ਾਈਨ ਮਾਡਰਨ ਸੀ.ਬੀ ਸਕੂਲ, ਸਕੂਲ ਆਫ਼ ਐਮੀਨੈਂਸ ਅਤੇ ਡੀ.ਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮੇਤ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਚੈਂਪੀਅਨਸ਼ਿਪ ਦਾ ਰਸਮੀ ਉਦਘਾਟਨ ਡੀ.ਸੀ ਮਾਡਲ ਸਕੂਲ ਦੀ ਪ੍ਰਿੰਸੀਪਲ ਯਾਚਨਾ ਚਾਵਲਾ ਨੇ ਸ਼ਤਰੰਜ ਦੀ ਬਿਸਾਤ ’ਤੇ ਪਹਿਲੀ ਚਾਲ ਚੱਲ ਕੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਤਰੰਜ ਸਿਰਫ਼ ਜਿੱਤ-ਹਾਰ ਦੀ ਖੇਡ ਨਹੀਂ, ਸਗੋਂ ਇਹ ਵਿਦਿਆਰਥੀਆਂ ਧੀਰਜ, ਅਨੁਸ਼ਾਸਨ, ਇਕਾਗਰਤਾ, ਰਣਨੀਤਕ ਸੋਚ ਅਤੇ ਸਹੀ ਫ਼ੈਸਲਾ ਲੈਣ ਦੀ ਸਮਰੱਥਾ ਵਿਕਸਿਤ ਕਰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੂਰੇ ਆਤਮਵਿਸ਼ਵਾਸ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਡੀ.ਸੀ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ ਚਾਰ ਤਗਮੇ ਜਿੱਤੇ। ਲੜਕਿਆਂ ਦੇ ਅੰਡਰ-14 ਵਰਗ ਵਿਚ ਚਾਂਦੀ ਦਾ ਤਗਮਾ, ਜਦਕਿ ਅੰਡਰ-17 ਅਤੇ ਅੰਡਰ-19 ਵਰਗ ਵਿਚ ਸੋਨੇ ਦੇ ਤਗਮੇ ਜਿੱਤੇ। ਇਸੇ ਤਰ੍ਹਾਂ ਲੜਕੀਆਂ ਦੇ ਅੰਡਰ-19 ਵਰਗ ਵਿਚ ਵੀ ਡੀ.ਸੀ ਮਾਡਲ ਸਕੂਲ ਨੇ ਸੋਨੇ ਦਾ ਤਗਮਾ ਆਪਣੇ ਨਾਮ ਕੀਤਾ। ਡਿਪਟੀ ਪ੍ਰਿੰਸੀਪਲ ਮਨੀਸ਼ ਬਾਂਗਾ ਨੇ ਦੱਸਿਆ ਕਿ ਲੜਕਿਆਂ ਦੇ ਅੰਡਰ-19 ਵਰਗ ਵਿਚ ਡੀ.ਸੀ ਮਾਡਲ ਸਕੂਲ ਨੇ ਸੋਨ ਅਤੇ ਦਿੱਲੀ ਪਬਲਿਕ ਸਕੂਲ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ। ਅੰਡਰ-17 ਵਰਗ ਵਿਚ ਡੀ.ਸੀ ਮਾਡਲ ਸਕੂਲ ਨੇ ਸੋਨ ਅਤੇ ਦਿੱਲੀ ਪਬਲਿਕ ਸਕੂਲ ਨੇ ਚਾਂਦੀ ਦਾ ਤਗਮਾ ਜਿੱਤਿਆ। ਅੰਡਰ-14 ਵਿਚ ਸੇਂਟ ਜੋਸਫ਼ ਕਾਨਵੈਂਟ ਸਕੂਲ ਨੇ ਸੋਨ ਅਤੇ ਡੀ.ਸੀ ਮਾਡਲ ਸਕੂਲ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ। ਲੜਕੀਆਂ ਦੇ ਅੰਡਰ-19 ਵਰਗ ਵਿਚ ਡੀਸੀ ਮਾਡਲ ਸਕੂਲ ਨੇ ਸੋਨ ਅਤੇ ਸਕੂਲ ਆਫ਼ ਐਮੀਨੈਂਸ ਨੇ ਚਾਂਦੀ ਦਾ ਤਗਮਾ ਜਿੱਤਿਆ। ਅੰਡਰ-17 ਵਿਚ ਸਕੂਲ ਆਫ਼ ਐਮੀਨੈਂਸ ਨੇ ਸੋਨ ਅਤੇ ਦਿੱਲੀ ਪਬਲਿਕ ਸਕੂਲ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ। ਅੰਡਰ-14 ਵਰਗ ਵਿਚ ਦਿੱਲੀ ਪਬਲਿਕ ਸਕੂਲ ਨੇ ਸੋਨ ਅਤੇ ਸਕੂਲ ਆਫ਼ ਐਮੀਨੈਂਸ ਨੇ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ। ਅੰਤ ਵਿਚ ਪ੍ਰਿੰਸੀਪਲ ਯਾਚਨਾ ਚਾਵਲਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਟੌਪਰ ਸੂਚੀ ’ਚ ਦੇਵ ਸਮਾਜ ਕਾਲਜ ਫਾਰ ਵੁਮੈਨ ਦੀਆਂ ‘ਮੁਸਕਾਨ’ ਅਤੇ ‘ਮਲੀ’ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਵਿਧਾਇਕ ਦਹੀਆ ਵਲੋਂ ਮਮਦੋਟ ਦੀ ਸੜਕਾਂ ਦਾ ਮੁੱਦਾ ਵਿਧਾਨ ਸਭਾ ਵਿਚ ਚੁੱਕਣ ਦੀ ਸ਼ਲਾਘਾ
Ad Position 24