ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਲੋਕਾਂ ਵਲ਼ੋਂ ਮਿਲ ਰਿਹਾ ਭਰਵਾਂ ਹੁੰਗਾਰਾ-ਹਰਜਿੰਦਰ ਸਿੰਘ ਸੰਧੂ
ਜ਼ੀਰਾ, 8 ਅਗਸਤ (ਹਰਜੀਤ ਸਿੰਘ ਗਿੱਲ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲ਼ੋਂ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਹਲਕਾ ਜ਼ੀਰਾ ਦੇ ਵੱਖ ਵੱਖ ਪਿੰਡਾਂ ਵਿਖੇ ਪਹੁੰਚ ਕੇ ਲਗਾਤਾਰ ਲੋਕਾਂ ਨਾਲ ਮੀਟਿੰਗਾਂ ਕਰਕੇ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪਿੰਡ ਬੰਬ, ਅਵਾਣ ਰੋਡ (ਜ਼ੀਰਾ), ਮਨਸੂਰ ਦੇਵਾ, ਸਨ੍ਹੇਰ, ਮਨਸੂਰਵਾਲ ਕਲਾਂ, ਸੇਖਵਾਂ, ਕਮਾਲ ਗੜ੍ਹ, ਗੁਰਦਿੱਤਾ ਵਾਲਾ, ਠੱਠਾ ਦਲਲੇ ਸਿੰਘ ਅਤੇ ਠੱਠਾ ਕਿਸ਼ਨ ਵਾਲਾ ਆਦਿ ਪਿੰਡਾਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲ਼ੋਂ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ।
ਜ਼ੀਰਾ, 8 ਅਗਸਤ (ਹਰਜੀਤ ਸਿੰਘ ਗਿੱਲ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲ਼ੋਂ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਹਲਕਾ ਜ਼ੀਰਾ ਦੇ ਵੱਖ ਵੱਖ ਪਿੰਡਾਂ ਵਿਖੇ ਪਹੁੰਚ ਕੇ ਲਗਾਤਾਰ ਲੋਕਾਂ ਨਾਲ ਮੀਟਿੰਗਾਂ ਕਰਕੇ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪਿੰਡ ਬੰਬ, ਅਵਾਣ ਰੋਡ (ਜ਼ੀਰਾ), ਮਨਸੂਰ ਦੇਵਾ, ਸਨ੍ਹੇਰ, ਮਨਸੂਰਵਾਲ ਕਲਾਂ, ਸੇਖਵਾਂ, ਕਮਾਲ ਗੜ੍ਹ, ਗੁਰਦਿੱਤਾ ਵਾਲਾ, ਠੱਠਾ ਦਲਲੇ ਸਿੰਘ ਅਤੇ ਠੱਠਾ ਕਿਸ਼ਨ ਵਾਲਾ ਆਦਿ ਪਿੰਡਾਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲ਼ੋਂ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਪਿੰਡਾਂ ਵਿਚ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਇਕੋ ਇਕ ਅਜਿਹੀ ਪਾਰਟੀ ਹੈ ਜੋ ਪੰਥ ਅਤੇ ਪੰਜਾਬ ਦੇ ਹਿਤਾਂ ਲਈ ਫ਼ਿਕਰਮੰਦ ਹੈ। ਇਸ ਲਈ ਚੰਗੀ ਸੋਚ ਵਾਲੇ ਲੋਕਾਂ ਵਲ਼ੋਂ ਪਾਰਟੀ ਨੂੰ ਪੂਰਨ ਹਮਾਇਤ ਦਿੱਤੀ ਜਾ ਰਹੀ ਹੈ ਜਦਕਿ ਦੂਸਰੀਆਂ ਪਾਰਟੀਆਂ ਨੂੰ ਛੱਡ ਕੇ ਵੱਖ ਵੱਖ ਆਗੂ ’ਤੇ ਵਰਕਰ ਵੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ, ਗੈਂਗਸਟਰਵਾਦ, ਲੁੱਟਾਂ ਖੋਹਾਂ ’ਤੇ ਚੋਰੀਆਂ ਆਦਿ ਬੁਰਾਈਆਂ ਵਿਚੋਂ ਕੱਢਕੇ ਜੇ ਪੰਜਾਬ ਨੂੰ ਮੁੜ ਤੋਂ ਖ਼ੁਸ਼ਹਾਲ ’ਤੇ ਤਰੱਕੀ ਵਾਲਾ ਪੰਜਾਬ ਦੇਖਣਾ ਚਾਹੁੰਦੇ ਹੋ ਤਾਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਸਰਕਾਰ ਲਿਆਉਣੀ ਬਹੁਤ ਜ਼ਰੂਰੀ ਹੈ। ਇਸ ਦੌਰਾਨ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਭਵਿੱਖ ਸਬੰਧੀ ਵੀ ਵਿਚਾਰ ਸਾਂਝੇ ਗਏ। ਇਨ੍ਹਾਂ ਮੀਟਿੰਗਾਂ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਜਗਦੀਪ ਸਿੰਘ ਭੁੱਲਰ, ਸਰਕਲ ਪ੍ਰਧਾਨ ਜ਼ੀਰਾ ਰਘਵੀਰ ਸਿੰਘ ਸਨ੍ਹੇਰ, ਜ਼ਿਲ੍ਹਾ ਆਗੂ ਪ੍ਰਗਟ ਸਿੰਘ ਮੱਖੂ, ਰਣਜੀਤ ਸਿੰਘ ਬੰਬ, ਜ਼ਿਲ੍ਹਾ ਆਗੂ ਸੁਖਦੇਵ ਸਿੰਘ ਵਿੰਜੋਕੇ, ਜ਼ਿਲ੍ਹਾ ਆਗੂ ਸਰਬਜੀਤ ਸਿੰਘ ਤਲਵੰਡੀ ਅਤੇ ਸਾਹਿਬ ਸਿੰਘ ਰਸੂਲਪੁਰ ਆਦਿ ਆਗੂਆਂ ਨੇ ਵੀ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਦਾ ਵਧਦਾ ਵਿਸ਼ਵਾਸ ਅਤੇ ਮਿਲ ਰਿਹਾ ਭਰਵਾਂ ਹੁੰਗਾਰਾ ਇਸ ਗੱਲ ਦਾ ਪ੍ਰਮਾਣ ਹੈ ਕਿ ਹਲਕਾ ਜ਼ੀਰਾ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ। ਇਨ੍ਹਾਂ ਮੀਟਿੰਗਾਂ ਦੌਰਾਨ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਪਾਰਟੀ ਪ੍ਰਤੀ ਆਪਣਾ ਸਮਰਥਨ ਪ੍ਰਗਟਾਇਆ।