ਭਾਕਿਯੂ (ਕਾਦੀਆਂ) ਵਲੋਂ ਪੰਜਾਬ ਦੇ ਪਾਣੀਆਂ ਅਤੇ ਹੋਰ ਮਸਲਿਆਂ ਨੂੰ ਲੈ ਕੇ ਚੰਡੀਗੜ੍ਹ ’ਚ ਲਾਇਆ ਜਾਵੇਗਾ ਮੋਰਚਾ- ਬੱਬੀ ਫ਼ਿਰੋਜ਼ਸ਼ਾਹ
ਤਲਵੰਡੀ ਭਾਈ, 9 ਅਗਸਤ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਪੰਜਾਬ ਦੇ ਸਮੱਚੇ ਮਸਲਿਆਂ ਨੂੰ ਲੈ ਕੇ ਆਰੰਭ ਕੀਤੇ ਜਾ ਰਹੇ ਸੰਘਰਸ਼ ਤਹਿਤ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਮੋਰਚਾ ਲਗਾਇਆ ਜਾ ਰਿਹਾ ਹੈ। ਜਿਸ ਵਿਚ ਸਾਰੇ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਡੱਟਣ ਦੀ ਲੋੜ ਹੈ।
ਤਲਵੰਡੀ ਭਾਈ, 9 ਅਗਸਤ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਪੰਜਾਬ ਦੇ ਸਮੱਚੇ ਮਸਲਿਆਂ ਨੂੰ ਲੈ ਕੇ ਆਰੰਭ ਕੀਤੇ ਜਾ ਰਹੇ ਸੰਘਰਸ਼ ਤਹਿਤ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਮੋਰਚਾ ਲਗਾਇਆ ਜਾ ਰਿਹਾ ਹੈ। ਜਿਸ ਵਿਚ ਸਾਰੇ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਡੱਟਣ ਦੀ ਲੋੜ ਹੈ। ਇਹ ਵਿਚਾਰ ਸਾਂਝੇ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਉਪ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਸ਼ਾਹ ਨੇ ਦੱਸਿਆ ਕਿ ਇਸ ਧਰਨੇ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਤ ਧਾਰਾ 78, 79 ਤੇ 80 ਨੂੰ ਰੱਦ ਕਰਨ ਦਾ ਮਤਾ ਵਿਧਾਨ ਸਭਾ ਵਿਚ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ, ਲੈਂਡ ਪੂਲਿੰਗ ਪਾਲਿਸੀ ਤਹਿਤ ਕਿਸਾਨਾਂ ਦੀਆਂ ਜਮੀਨਾਂ ਖੋਹਣ ਵਾਲਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹੇ ਹਰ ਕਿਸਮ ਦੇ ਕਰਜ਼ੇ ਨੂੰ ਖਤਮ ਕੀਤਾ ਜਾਵੇ, ਡਾ: ਸੁਆਮੀਨਾਥਨ ਵਲੋਂ ਕੀਤੀ ਗਈ ਸਿਫਾਰਸ਼ ਸੀ-2+50 ਫੀਸਦੀ ਫਾਰਮੂਲੇ ਤਹਿਤ ਕਿਸਾਨੀ ਜਿਣਸਾਂ ਦੀ ਖਰੀਦ ਐੱਮ.ਐੱਸ. ਪੀ. ਅਨੁਸਾਰ ਯਕੀਨੀ ਬਣਾਈ ਜਾਵੇ ਅਤੇ ਕੇਂਦਰ ਸਰਕਾਰ ਵਲੋਂ ਭਾਰਤ-ਅਮਰੀਕਾ ਮੁਫਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ।