09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸਟੇਟ ਕਰਾਟੇ ਚੈਂਪੀਅਨਸ਼ਿਪ ਵਿਚ ਲਿਟਲ ਫਲਾਵਰ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ 17 ਤਗਮੇ

ਗੁਰੂਹਰਸਹਾਏ, 9 ਅਗਸਤ (ਕਪਿਲ ਕੰਧਾਰੀ)-ਪੀ. ਏ.

Ad Position 21
No active advertisement
ਅਜੀਤ ਡੈਸਕ 10-08-2026
ਗੁਰੂਹਰਸਹਾਏ, 9 ਅਗਸਤ (ਕਪਿਲ ਕੰਧਾਰੀ)-ਪੀ.ਏ.ਪੀ. ਸੈਂਟਰਲ ਸਪੋਰਟਸ ਕੰਪਲੈਕਸ, ਜਲੰਧਰ ਵਿਖੇ ਕਰਾਟੇ ਡੇ ਫਾਊਂਡੇਸ਼ਨ ਪੰਜਾਬ ਵਲੋਂ ਏ.ਕੇ.ਐੱਫ.ਪੀ. ਸਟੇਟ ਕਰਾਟੇ ਚੈਂਪੀਅਨਸ਼ਿਪ 2026 ਦਾ ਆਯੋਜਨ ਕੀਤਾ ਗਿਆ। ਇਸ ਰਾਜ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿਚ ਲਿਟਲ ਫਲਾਵਰ ਕਾਨਵੈਂਟ ਸਕੂਲ, ਗੁਰੂਹਰਸਹਾਏ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਮੁਕਾਬਲਿਆਂ ਵਿਚ ਬਿਹਤਰੀਨ ਖੇਡ ਕਲਾ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਕੁੱਲ 17 ਮੈਡਲ ਆਪਣੇ ਨਾਮ ਕੀਤੇ, ਜਿਨ੍ਹਾਂ ਵਿਚ 5 ਸੋਨੇ, 6 ਚਾਂਦੀ ਅਤੇ 6 ਕਾਂਸੀ ਦੇ ਮੈਡਲ ਸ਼ਾਮਲ ਹਨ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿੱਚ ਖ਼ੁਸ਼ੀ ਦਾ ਮਾਹੌਲ ਹੈ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਕਾਮਯਾਬੀ ਦਾ ਸਿਹਰਾ ਟੀਮ ਦੇ ਕੋਚ ਸ਼ਲਿੰਦਰ ਦੀ ਮਿਹਨਤ ਅਤੇ ਨਿਰੰਤਰ ਸਿਖਲਾਈ ਨੂੰ ਜਾਂਦਾ ਹੈ। ਉਨ੍ਹਾਂ ਦੀ ਅਗਵਾਈ ਅਤੇ ਮਾਰਗਦਰਸ਼ਨ ਹੇਠ ਵਿਦਿਆਰਥੀਆਂ ਨੇ ਮੁਕਾਬਲੇ ਵਿੱਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਟੀਮ ਮੈਨੇਜਰ ਨੀਰੂ ਮੈਡਮ ਦੀ ਵੀ ਸ਼ਲਾਘਾ ਕੀਤੀ ਗਈ, ਜਿਨ੍ਹਾਂ ਨੇ ਪੂਰੇ ਮੁਕਾਬਲੇ ਦੌਰਾਨ ਵਿਦਿਆਰਥੀਆਂ ਦੀ ਦੇਖਭਾਲ, ਪ੍ਰਬੰਧਨ ਅਤੇ ਹੋਰ ਲੋੜੀਂਦੀਆਂ ਵਿਵਸਥਾਵਾਂ ਨੂੰ ਸੁਚੱਜੇ ਢੰਗ ਨਾਲ ਸੰਭਾਲਿਆ।ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵਲੋਂ ਕੋਚ ਸ਼ਲਿੰਦਰ, ਟੀਮ ਮੈਨੇਜਰ ਨੀਰੂ ਮੈਡਮ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੈਡਲ ਜਿੱਤਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੱਤੀ ਗਈ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਖੇਡਾਂ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਮਾਂ ਚਿੰਤਪੁਰਨੀ ਲੰਗਰ ਸੇਵਾ ਐਂਡ ਸੋਸ਼ਲ ਵੈਲਫੇਅਰ ਸੁਸਾਇਟੀ ਵਲੋਂ ਕੱਢੀ ਝੰਡੇ ਦੀ ਵਿਸ਼ਾਲ ਸ਼ੋਭਾ ਯਾਤਰਾ ਗਣੇਸ਼ ਇਨਕਲੇਵ... ਅਗਲੀ ਖ਼ਬਰ ਭਾਕਿਯੂ (ਕਾਦੀਆਂ) ਵਲੋਂ ਪੰਜਾਬ ਦੇ ਪਾਣੀਆਂ ਅਤੇ ਹੋਰ ਮਸਲਿਆਂ ਨੂੰ ਲੈ ਕੇ ਚੰਡੀਗੜ੍ਹ ’ਚ ਲਾਇਆ ਜਾਵੇਗਾ ਮੋਰਚਾ- ਬੱਬੀ ਫ਼ਿ...
Ad Position 24