09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਭਾਰਤ ਵਿਕਾਸ ਪ੍ਰੀਸ਼ਦ ਤਲਵੰਡੀ ਭਾਈ ਨੇ ਪੌਦੇ ਲਗਾਏ

ਤਲਵੰਡੀ ਭਾਈ, 9 ਅਗਸਤ (ਕੁਲਜਿੰਦਰ ਸਿੰਘ ਗਿੱਲ) - ਭਾਰਤ ਵਿਕਾਸ ਪ੍ਰੀਸ਼ਦ ਦੀ ਤਲਵੰਡੀ ਭਾਈ ਸ਼ਾਖਾ ਵਲੋਂ ਵਾਤਾਵਰਣ ਦੀ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ 150 ਪੌਦੇ ਲਗਾਏ ਗਏ। ਇਸ ਮੌਕੇ ਪ੍ਰੀਸ਼ਦ ਦੇ ਮੈਂਬਰਾਂ ਵੱਲੋਂ ਪੌਦਿਆਂ ਦੀ ਸੰਭਾਲ ਕਰਨ ਦਾ ਵੀ ਸੰਕਲਪ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 10-08-2026
ਤਲਵੰਡੀ ਭਾਈ, 9 ਅਗਸਤ (ਕੁਲਜਿੰਦਰ ਸਿੰਘ ਗਿੱਲ) - ਭਾਰਤ ਵਿਕਾਸ ਪ੍ਰੀਸ਼ਦ ਦੀ ਤਲਵੰਡੀ ਭਾਈ ਸ਼ਾਖਾ ਵਲੋਂ ਵਾਤਾਵਰਣ ਦੀ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ 150 ਪੌਦੇ ਲਗਾਏ ਗਏ। ਇਸ ਮੌਕੇ ਪ੍ਰੀਸ਼ਦ ਦੇ ਮੈਂਬਰਾਂ ਵੱਲੋਂ ਪੌਦਿਆਂ ਦੀ ਸੰਭਾਲ ਕਰਨ ਦਾ ਵੀ ਸੰਕਲਪ ਲਿਆ ਗਿਆ। ਇਸ ਮੌਕੇ ਰਾਕੇਸ਼ ਕੁਮਾਰ ਗੁਪਤਾ ਨੇ ਪੌਦੇ ਲਗਾਉਣ ਦੇ ਮਹੱਤਵ ਅਤੇ ਵਾਤਾਵਰਨ ਲਈ ਇਸ ਦੇ ਫ਼ਾਇਦਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵੱਧ ਤੋਂ ਵੱਧ ਪੌਦੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਲੋਕਾਂ ਨੂੰ ਵਾਤਾਵਰਣ ਵਿਚ ਆ ਰਹੇ ਵਿਗਾੜ ਨੂੰ ਰੋਕਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦੀ ਅਪੀਲ ਕੀਤੀ। ਪੌਦੇ ਲਗਾਉਣ ਦੀ ਇਸ ਮੁਹਿੰਮ ਵਿਚ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਭੁਪਿੰਦਰ ਸਿੰਘ ਭਾਨਾ, ਸੈਕਟਰੀ ਰਾਕੇਸ਼ ਕੁਮਾਰ ਗੁਪਤਾ, ਕੈਸ਼ੀਅਰ ਪਵਨ ਗੋਇਲ ਤੋਂ ਇਲਾਵਾ ਪੈਟਰਨ ਡਾ: ਬੀ.ਐਲ.ਪਸਰੀਚਾ, ਅਸ਼ੋਕ ਸਚਦੇਵਾ, ਰਾਜ ਕੁਮਾਰ ਅਗਨੀਹੋਤਰੀ, ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ, ਗੁਰਚਰਨ ਸਿੰਘ ਸੇਂਭੀ, ਸਤਨਾਮ ਸਿੰਘ ਬਿੱਲੂ, ਨਰੇਸ਼ ਕੁਮਾਰ ਸੇਠੀ ਵਿੱਚ ਅਹਿਮ ਭੁਮਿਕਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਬੀ.ਸੀ ਇੰਟਰਨੈਸ਼ਨਲ ਹਾਈ ਸਕੂਲ ਵਲੋਂ ਜ਼ੋਨ ਪੱਧਰ ਖੇਡਾਂ ’ਚ 16 ਸੋਨੇ, 6 ਚਾਂਦੀ ਅਤੇ 1 ਕਾਂਸੀ ਦੇ ਤਗਮੇ ਜਿੱਤੇ ਅਗਲੀ ਖ਼ਬਰ ਮਾਂ ਚਿੰਤਪੁਰਨੀ ਲੰਗਰ ਸੇਵਾ ਐਂਡ ਸੋਸ਼ਲ ਵੈਲਫੇਅਰ ਸੁਸਾਇਟੀ ਵਲੋਂ ਕੱਢੀ ਝੰਡੇ ਦੀ ਵਿਸ਼ਾਲ ਸ਼ੋਭਾ ਯਾਤਰਾ ਗਣੇਸ਼ ਇਨਕਲੇਵ...
Ad Position 24