09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਵਿਦਿਆਰਥੀਆਂ ਦਾ ਰਾਜਨੀਤੀ ਵਿਚ ਆਉਣਾ ਸਮੇਂ ਦੀ ਲੋੜ-ਅਜੇਪਾਲ ਸਿੰਘ ਬਰਾੜ

ਮੱਖੂ, 9 ਅਗਸਤ (ਕੁਲਵਿੰਦਰ ਸਿੰਘ ਸੰਧੂ)-ਮਿਸਲ ਸਤਲੁਜ ਦੇ ਸਟੂਡੈਂਟਸ ਵਿੰਗ ਫਿਰੋਜ਼ਪੁਰ ਦੇ ਪ੍ਰਧਾਨ ਗੁਰਮਨ ਸਿੰਘ ਗਿੱਲ ਦੇ ਸ਼ੋਰੂਮ ‘ਕਿਸਾਨ ਹੱਟ’ ਵਿਖੇ ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਮਿਸਲ ਸਤਲੁਜ ਦੇ ਕਨਵੀਨਰ ਅਮਰਿੰਦਰ ਸਿੰਘ ਤੁੜ ਪੋਤਰੇ ਜਥੇਦਾਰ ਮੋਹਨ ਸਿੰਘ ਤੁੜ ਅਤੇ ਹਲਕਾ ਇੰਚਾਰਜ ਦਵਿੰਦਰ ਸਿੰਘ ਸੇਖੋਂ ਵੀ ਮੌਜੂਦ ਸਨ।

Ad Position 21
No active advertisement
ਮਿਸਲ ਸਤਲੁਜ ਤੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਅਤੇ ਦਵਿੰਦਰ ਸਿੰਘ ਸੇਖੋਂ ਜਨਰਲ ਸਕੱਤਰ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨਾਲ ਵਿਦਿਆਰਥੀਆਂ ਰਾਜਨੀਤੀ ਭਵਿੱਖ ’ਤੇ ਵਿਚਾਰ ਵਟਾਂਦਰਾ ਕਰਦੇ ਹੋਏ। ਅਜੀਤ ਤਸਵੀਰ 10-08-2026
ਮੱਖੂ, 9 ਅਗਸਤ (ਕੁਲਵਿੰਦਰ ਸਿੰਘ ਸੰਧੂ)-ਮਿਸਲ ਸਤਲੁਜ ਦੇ ਸਟੂਡੈਂਟਸ ਵਿੰਗ ਫਿਰੋਜ਼ਪੁਰ ਦੇ ਪ੍ਰਧਾਨ ਗੁਰਮਨ ਸਿੰਘ ਗਿੱਲ ਦੇ ਸ਼ੋਰੂਮ ‘ਕਿਸਾਨ ਹੱਟ’ ਵਿਖੇ ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਮਿਸਲ ਸਤਲੁਜ ਦੇ ਕਨਵੀਨਰ ਅਮਰਿੰਦਰ ਸਿੰਘ ਤੁੜ ਪੋਤਰੇ ਜਥੇਦਾਰ ਮੋਹਨ ਸਿੰਘ ਤੁੜ ਅਤੇ ਹਲਕਾ ਇੰਚਾਰਜ ਦਵਿੰਦਰ ਸਿੰਘ ਸੇਖੋਂ ਵੀ ਮੌਜੂਦ ਸਨ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਨੌਜਵਾਨਾਂ ਦਾ ਵਿਦਿਆਰਥੀ ਰਾਜਨੀਤੀ ਵਿਚ ਸਰਗਰਮ ਹੋਣਾ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਰਾਜਨੀਤੀ ਨੌਜਵਾਨਾਂ ਵਿਚ ਸਮਾਜ ਪ੍ਰਤੀ ਜ਼ਿੰਮੇਵਾਰੀ, ਲੋਕ ਸੇਵਾ ਅਤੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦੀ ਚੇਤਨਾ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸਿਰਫ਼ ਆਪਣੇ ਭਵਿੱਖ ਨੂੰ ਬਣਾਉਣ ਤੱਕ ਸੀਮਤ ਨਾ ਰਹਿਣ,ਸਗੋਂ ਪੰਜਾਬ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬ ਦੇ ਹੱਕਾਂ ਅਤੇ ਲੋਕ-ਮਸਲਿਆਂ ਲਈ ਜਾਗਰੂਕ ਹੋ ਕੇ ਅੱਗੇ ਆਉਣ ਦਾ ਸੱਦਾ ਦਿੱਤਾ।ਇਸ ਮੌਕੇ ਸਟੂਡੈਂਟਸ ਵਿੰਗ ਦੀਆਂ ਗਤੀਵਿਧੀਆਂ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਜਥੇਬੰਦ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਨਜ਼ਦੀਕ ਕੱਚੇ ਬੰਨ੍ਹ ’ਤੇ ਖਿੜੀ ਹਰਿਆਲੀ ਦੀ ਆਸ ਅਗਲੀ ਖ਼ਬਰ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਪੜ੍ਹਦੇ ਬੱਚਿਆਂ ਦੀਆਂ ਮਾਵਾਂ ਲਈ ਵਰਕਸ਼ਾਪ ਲਗਾਈ
Ad Position 24