10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

‘ ਆਪ’ ਟਰੇਡ ਵਿੰਗ ਨੇ ਸ੍ਰੀ ਹਨੂਮਾਨ ਚਾਲੀਸਾ ਪਾਠ ਕਰਵਾਇਆ

ਫ਼ਿਰੋਜ਼ਪੁਰ,10 ਅਗਸਤ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਵਲੋਂ ਵਪਾਰੀ ਭਾਈਚਾਰੇ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ ਕੈਂਟ ਵਿਖੇ ਸ਼੍ਰੀ ਹਨੂਮਾਨ ਚਾਲੀਸਾ ਪਾਠ ਕਰਵਾਇਆ ਗਿਆ। ਜਿਸ ਵਿਚ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 11-08-2026
ਫ਼ਿਰੋਜ਼ਪੁਰ,10 ਅਗਸਤ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਵਲੋਂ ਵਪਾਰੀ ਭਾਈਚਾਰੇ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ ਕੈਂਟ ਵਿਖੇ ਸ਼੍ਰੀ ਹਨੂਮਾਨ ਚਾਲੀਸਾ ਪਾਠ ਕਰਵਾਇਆ ਗਿਆ। ਜਿਸ ਵਿਚ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੇ ਨਾਲ ਸਮਾਗਮ ’ਚ ਫ਼ਿਰੋਜ਼ਪੁਰ ਕੈਂਟ ਦੇ ਵੱਡੀ ਗਿਣਤੀ ਵਿਚ ਦੁਕਾਨਦਾਰਾਂ ਅਤੇ ਵਪਾਰੀਆਂ ਨੇ ਸ਼ਮੂਲੀਅਤ ਕੀਤੀ ਅਤੇ ਸਾਂਝੇ ਤੌਰ ’ਤੇ ਸ਼੍ਰੀ ਹਨੂਮਾਨ ਚਾਲੀਸਾ ਦਾ ਪਾਠ ਕੀਤਾ ਅਤੇ ਸ਼ਹਿਰ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਸਮੁੱਚੇ ਸਮਾਜ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਵਿਧਾਇਕ ਭੁੱਲਰ ਨੇ ਕਿਹਾ ਕਿ ਫ਼ਿਰੋਜ਼ਪੁਰ ਦਾ ਵਪਾਰੀ ਭਾਈਚਾਰਾ ਸ਼ਹਿਰ ਦੀ ਆਰਥਿਕ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਉਣ ਦੇ ਨਾਲ-ਨਾਲ ਸਮਾਜਿਕ ਅਤੇ ਧਾਰਮਿਕ ਕਾਰਜਾਂ ਵਿਚ ਵੀ ਹਮੇਸ਼ਾ ਵੱਧ-ਚੜ੍ਹ ਕੇ ਯੋਗਦਾਨ ਪਾਉਂਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਸੀ ਸਾਂਝ, ਸੇਵਾ ਅਤੇ ਭਾਈਚਾਰਕ ਏਕਤਾ ਹੀ ਫ਼ਿਰੋਜ਼ਪੁਰ ਦੀ ਅਸਲ ਤਾਕਤ ਹੈ। ਇਸ ਮੌਕੇ ਹਾਜ਼ਰ ਸੰਗਤ ਵਲੋਂ ਪ੍ਰਭੂ ਸ਼੍ਰੀ ਹਨੂਮਾਨ ਜੀ ਅੱਗੇ ਫ਼ਿਰੋਜ਼ਪੁਰ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਗਈ। ਸਮਾਗਮ ਦੌਰਾਨ ਵੱਡੀ ਸੰਖਿਆ ਵਿਚ ਛਾਉਣੀ ਦੀਆਂ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੈਰ ਸਿਧਾਂਤਕ ਸਮਝੌਤਾ ਨਾ ਪੰਥ ਤੇ ਨਾ ਪੰਜਾਬ ਦੇ ਹਿੱਤ ’ਚ-ਪੀਰ ਮੁਹੰਮਦ ਅਗਲੀ ਖ਼ਬਰ ਕਥਿਤ ਬਹੁ-ਕਰੋੜੀ ਠੱਗੀ ਮਾਮਲੇ ’ਚ ਪੀੜਤਾਂ ਦੇ ਹੱਕ ’ਚ ਡਟਿਆ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ 13 ਨੂੰ ਗੋਲਡਨ ਗੇਟ ਅੰ...
Ad Position 24