ਪਿੰਡ ਸਾਧੂ ਵਾਲਾ ਵਿਖੇ 15 ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ
ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਨੇ ਕੀਤਾ ਸਵਾਗਤ
ਜ਼ੀਰਾ, 10 ਅਗਸਤ (ਹਰਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਹਲਕਾ ਜ਼ੀਰਾ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੇ ਚਲਦਿਆਂ ਪਿੰਡ ਸਾਧੂ ਵਾਲਾ ਵਿਖੇ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ 15 ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਏ ਜਿਨ੍ਹਾਂ ਦਾ ਪਾਰਟੀ ਦੇ ਚਿੰਨ੍ਹ ਪਾ ਕੇ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਨੇ ਸਵਾਗਤ ਕੀਤਾ।
ਜ਼ੀਰਾ, 10 ਅਗਸਤ (ਹਰਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਹਲਕਾ ਜ਼ੀਰਾ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੇ ਚਲਦਿਆਂ ਪਿੰਡ ਸਾਧੂ ਵਾਲਾ ਵਿਖੇ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ 15 ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਏ ਜਿਨ੍ਹਾਂ ਦਾ ਪਾਰਟੀ ਦੇ ਚਿੰਨ੍ਹ ਪਾ ਕੇ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਨੇ ਸਵਾਗਤ ਕੀਤਾ। ਸ਼ਾਮਿਲ ਹੋਣ ਵਾਲਿਆਂ ਵਿਚ ਬਲਜਿੰਦਰ ਸਿੰਘ, ਜੋਰਾ ਸਿੰਘ, ਲਵਪ੍ਰੀਤ ਸਿੰਘ, ਸਾਧੂ ਸਿੰਘ, ਗੁਰਦਾਸ ਸਿੰਘ, ਸੁਖਚੈਨ ਸਿੰਘ, ਹਰਜਿੰਦਰ ਸਿੰਘ, ਕੁਲਵਿੰਦਰ ਸਿੰਘ, ਇਕਬਾਲ ਸਿੰਘ, ਰਣਜੀਤ ਸਿੰਘ ਅਤੇ ਪ੍ਰੀਤਮ ਸਿੰਘ ਆਦਿ ਦੇ ਨਾਮ ਸ਼ਾਮਲ ਹਨ। ਇਨ੍ਹਾਂ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਅਸੀਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀਆਂ ਪੰਥ ’ਤੇ ਪੰਜਾਬ ਲਈ ਸਾਫ਼ ਸੁਥਰੀਆਂ ਨੀਤੀਆਂ ਨੂੰ ਪਸੰਦ ਕਰਦੇ ਹੋਏ ਹੀ ਇਸ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਾਂ। ਇਸ ਦੌਰਾਨ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਨੇ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹਰ ਪਾਸਿਉਂ ਲੋਕਾਂ ਦਾ ਬੜਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਉਸ ਤੋਂ ਇਹ ਸਾਬਤ ਹੁੰਦਾ ਹੈ ਕਿ ਪੰਜਾਬ ਵਿਚ ਆਉਣ ਵਾਲੀ ਸਰਕਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਹੀ ਬਣੇਗੀ। ਇਸ ਮੌਕੇ ਜ਼ੀਰਾ ਦੇ ਸਰਕਲ ਪ੍ਰਧਾਨ ਰਘਬੀਰ ਸਿੰਘ ਸਨ੍ਹੇਰ, ਮੱਲਾਂਵਾਲਾ ਦੇ ਸਰਕਲ ਪ੍ਰਧਾਨ ਕਾਬਲ ਸਿੰਘ, ਮੱਖੂ ਦੇ ਸਰਕਲ ਪ੍ਰਧਾਨ ਨਰਿੰਦਰ ਸਿੰਘ ਅਤੇ ਜ਼ਿਲ੍ਹਾ ਆਗੂ ਸੁਖਦੇਵ ਸਿੰਘ ਵਿੰਝੋਕੇ ਆਦਿ ਪਾਰਟੀ ਆਗੂ ਵੀ ਹਾਜ਼ਰ ਸਨ।