ਫ਼ਿਰੋਜ਼ਪੁਰ ਕੈਂਟ ਪੁਲਿਸ ਵਲੋਂ 5 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ
ਫ਼ਿਰੋਜ਼ਪੁਰ, 11 ਅਗਸਤ (ਰਾਕੇਸ਼ ਚਾਵਲਾ)-ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਇਕ ਹੋਟਲ ਦੇ ਨੇੜੇ ਸ਼ੱਕੀ ਹਾਲਾਤ ਵਿਚ ਖੜ੍ਹੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੋਵਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਫ਼ਿਰੋਜ਼ਪੁਰ, 11 ਅਗਸਤ (ਰਾਕੇਸ਼ ਚਾਵਲਾ)-ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਇਕ ਹੋਟਲ ਦੇ ਨੇੜੇ ਸ਼ੱਕੀ ਹਾਲਾਤ ਵਿਚ ਖੜ੍ਹੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੋਵਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ ਇਲਾਕੇ ਵਿਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ’ਤੇ ਨਜ਼ਰ ਰੱਖੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਟੀਮ ਜਦੋਂ ਕਲੱਬੀਂ ਹੋਟਲ ਦੇ ਨੇੜਲੇ ਇਲਾਕੇ ਵਿਚ ਪਹੁੰਚੀ ਤਾਂ ਉੱਥੇ ਦੋ ਵਿਅਕਤੀ ਕਥਿਤ ਤੌਰ ’ਤੇ ਗਾਹਕਾਂ ਦੀ ਉਡੀਕ ਕਰਦੇ ਨਜ਼ਰ ਆਏ। ਪੁਲਿਸ ਨੂੰ ਉਨ੍ਹਾਂ ਦੀਆਂ ਗਤੀਵਿਧੀਆਂ ਸ਼ੱਕੀ ਲੱਗੀਆਂ, ਜਿਸ ’ਤੇ ਟੀਮ ਨੇ ਦੋਵਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ। ਪੁਲਿਸ ਵਲੋਂ ਕੀਤੀ ਗਈ ਤਲਾਸ਼ੀ ਦੌਰਾਨ ਦੋਵਾਂ ਦੇ ਕਬਜ਼ੇ ’ਚੋਂ ਕੁੱਲ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਫ਼ੌਜੀ ਪੁੱਤਰ ਰਣਜੀਤ ਸਿੰਘ ਵਾਸੀ ਨਿਹਾਲੇ ਵਾਲਾ ਅਤੇ ਗੌਰਵ ਸਿੰਘ ਉਰਫ਼ ਗੋਰੂ ਪੁੱਤਰ ਹਰਭਜਨ ਸਿੰਘ ਵਾਸੀ ਚੱਕ ਅਰਾਈਆਂ ਵਾਲਾ ਵਜੋਂ ਹੋਈ ਹੈ। ਪੁਲਿਸ ਨੇ ਬਰਾਮਦ ਨਸ਼ੀਲਾ ਪਦਾਰਥ ਕਬਜ਼ੇ ਵਿਚ ਲੈ ਕੇ ਦੋਵਾਂ ਨੂੰ ਹਿਰਾਸਤ ਵਿਚ ਲੈ ਲਿਆ। ਪੁਲਿਸ ਵਲੋਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਬਰਾਮਦ ਕੀਤੀ ਗਈ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਸੀ। ਪੁਲਿਸ ਵਲੋਂ ਨਸ਼ਾ ਤਸਕਰੀ ਨਾਲ ਜੁੜੇ ਹੋਰ ਸੰਪਰਕਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।