12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪਿਸਟਲ 32 ਬੋਰ, ਮੈਗਜ਼ੀਨ 1 ਰੋਂਦ ਜ਼ਿੰਦਾ ਸਮੇਤ ਇਕ ਮੁਲਜ਼ਮ ਕਾਬੂ

ਮੱਲਾਂਵਾਲਾ, 11 ਅਗਸਤ (ਗੁਰਦੇਵ ਸਿੰਘ)-ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਛੇੜੀ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਇਕ ਪਿਸਟਲ 32 ਬੋਰ ਸਮੇਤ ਮੁਲਜ਼ਮ ਨੂੰ ਕਾਬੂ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਰਸ਼ਨ ਲਾਲ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਇਲਾਕੇ ’ਚ ਗਸ਼ਤ ’ਤੇ ਰਵਾਨਾ ਸੀ, ਜਦ ਪੁਲਿਸ ਪਾਰਟੀ ਦਾਣਾ ਮੰਡੀ ਮੱਲਾਂਵਾਲਾ ਪੁੱਜੀ ਤਾਂ ਮੁਲਜ਼ਮ ਨੂੰ ਸਾਥੀਆਂ ਦੀ ਮਦਦ ਨਾਲ ਕਾਬੂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 12-08-2026
ਮੱਲਾਂਵਾਲਾ, 11 ਅਗਸਤ (ਗੁਰਦੇਵ ਸਿੰਘ)-ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਛੇੜੀ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਇਕ ਪਿਸਟਲ 32 ਬੋਰ ਸਮੇਤ ਮੁਲਜ਼ਮ ਨੂੰ ਕਾਬੂ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਰਸ਼ਨ ਲਾਲ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਇਲਾਕੇ ’ਚ ਗਸ਼ਤ ’ਤੇ ਰਵਾਨਾ ਸੀ, ਜਦ ਪੁਲਿਸ ਪਾਰਟੀ ਦਾਣਾ ਮੰਡੀ ਮੱਲਾਂਵਾਲਾ ਪੁੱਜੀ ਤਾਂ ਮੁਲਜ਼ਮ ਨੂੰ ਸਾਥੀਆਂ ਦੀ ਮਦਦ ਨਾਲ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਸਤਪਾਲ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਵਾਰਡ ਨੰਬਰ 3 ਮੱਲਾਂਵਾਲਾ ਵਜੋਂ ਹੋਈ ਹੈ, ਜਿਸ ਕੋਲੋਂ ਤਲਾਸ਼ੀ ਦੌਰਾਨ 1 ਪਿਸਟਲ 32 ਬੋਰ ਸਮੇਤ ਮੈਗਜ਼ੀਨ 1 ਰੋਂਦ ਜ਼ਿੰਦਾ ਬਰਾਮਦ ਕੀਤਾ ਗਿਆ। ਸਹਾਇਕ ਥਾਣੇਦਾਰ ਦਰਸ਼ਨ ਲਾਲ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਥਾਣਾ ਮੱਲਾਂਵਾਲਾ ਵਿਖੇ ਅਸਲ੍ਹਾ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਦੇ ਨਵਾਂਸ਼ਹਿਰ ਦੋਆਬਾ ਤੋਂ ਅਨੰਤਨਾਗ ਲਈ ਕੈਟਲ ਫੀਡ ਦਾ ਪਹਿਲਾ ਪੀਸਮੀਲ ਵੈਗਨ ਰਵਾਨਾ ਅਗਲੀ ਖ਼ਬਰ ਫ਼ਿਰੋਜ਼ਪੁਰ ਕੈਂਟ ਪੁਲਿਸ ਵਲੋਂ 5 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ
Ad Position 24