5.17 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ
ਮੱਲਾਂਵਾਲਾ, 11 ਅਗਸਤ (ਗੁਰਦੇਵ ਸਿੰਘ)-ਥਾਣਾ ਆਰਿਫ਼ ਕੇ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ. ਡੀ.
ਮੱਲਾਂਵਾਲਾ, 11 ਅਗਸਤ (ਗੁਰਦੇਵ ਸਿੰਘ)-ਥਾਣਾ ਆਰਿਫ਼ ਕੇ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ। ਹੌਲਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਅਟਾਰੀ ਨਜ਼ਦੀਕ ਪੁੱਜੀ ਤਾਂ ਰਸਤੇ ਵਿਚ ਮੁਖ਼ਬਰ ਖ਼ਾਸ ਨੇ ਗੱਡੀ ਰੁਕਵਾ ਕੇ ਇਤਲਾਹ ਦਿੱਤੀ ਕਿ ਅਕਾਸ਼ਦੀਪ ਉਰਫ਼ ਅਮਨ ਕੁੰਡੀ ਪੁੱਤਰ ਸੁਰਜੀਤ ਵਾਸੀ ਜਨਤਾ ਪ੍ਰੀਤ ਨਗਰ ਨੇੜੇ ਦਾਣਾ ਮੰਡੀ ਫ਼ਿਰੋਜ਼ਪੁਰ ਸ਼ਹਿਰ ਪਿਛਲੇ ਕਾਫ਼ੀ ਸਮੇਂ ਤੋਂ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਉਹ ਹੈਰੋਇਨ ਲੈ ਕੇ ਵੇਚਣ ਲਈ ਇੱਧਰ ਆਇਆ ਹੋਇਆ ਹੈ ਅਤੇ ਇਸ ਵਕਤ ਪਿੰਡ ਅੱਕੂਵਾਲਾ ਸ਼ਮਸ਼ਾਨਘਾਟ ਨੇੜੇ ਰੁਕ ਕੇ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ ǀ ਜੇਕਰ ਹੁਣੇ ਰੇਡ ਕਰਕੇ ਉਸ ਨੂੰ ਕਾਬੂ ਕਰ ਲਿਆ ਜਾਵੇ ਤਾਂ ਉਕਤ ਮੁਲਜ਼ਮ ਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਹੋ ਸਕਦੀ ਹੈ। ਹੌਲਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਇਤਲਾਹ ਮੋਹਤਬਰ ਅਤੇ ਭਰੋਸੇਯੋਗ ਹੋਣ ’ਤੇ ਕਾਰਵਾਈ ਕਰਦਿਆਂ ਮੁਲਜ਼ਮ ਅਕਾਸ਼ਦੀਪ ਉਰਫ਼ ਅਮਨ ਕੁੰਡੀ ਪੁੱਤਰ ਸੁਰਜੀਤ ਵਾਸੀ ਜਨਤਾ ਪ੍ਰੀਤ ਨਗਰ ਨੇੜੇ ਦਾਣਾ ਮੰਡੀ ਫ਼ਿਰੋਜ਼ਪੁਰ ਸ਼ਹਿਰ ਥਾਣਾ ਸਿਟੀ ਫ਼ਿਰੋਜ਼ਪੁਰ ਨੂੰ ਕਾਬੂ ਕੀਤਾ ਗਿਆ, ਜਿਸ ਕੋਲੋਂ 5.17 ਗ੍ਰਾਮ ਹੈਰੋਇਨ ਬਰਾਮਦ ਹੋਈ।