12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ੍ਰੀ ਸ਼ਿਵ ਆਸ਼ਰਮ ਗੁੱਗਾ ਮੰਦਰ ’ਚ ਭੂਮੀ ਪੂਜਨ ਸਮਾਗਮ ਕਰਵਾਇਆ

ਜੀਰਾ,11 ਅਗਸਤ (ਪ੍ਰਤਾਪ ਸਿੰਘ ਹੀਰਾ)-ਸ੍ਰੀ ਸ਼ਿਵ ਆਸ਼ਰਮ ਗੁੱਗਾ ਮੰਦਰ ਜ਼ੀਰਾ ਵਿਖੇ ਇਕ ਵਿਸ਼ੇਸ਼ ਧਾਰਮਿਕ ਸਮਾਗਮ ਦੌਰਾਨ ਮਹਾਂਮੰਡਲੇਸ਼ਵਰ ਸਵਾਮੀ ਕਮਲ ਪੁਰੀ ਮਹਾਰਾਜ ਦੇ ਕਰ ਕਮਲਾਂ ਦੁਆਰਾ ਭੂਮੀ ਪੂਜਨ ਕਰਵਾਇਆ ਗਿਆ। ਇਸ ਮੌਕੇ ਨਗਰ ਕੌਂਸਲ ਜ਼ੀਰਾ ਦੇ ਪ੍ਰਧਾਨ ਧਰਮਪਾਲ ਚੁੱਘ ਅਤੇ ਜ਼ੀਰਾ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਸੁਖਦੇਵ ਬਿੱਟੂ ਵਿੱਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 12-08-2026
ਜੀਰਾ,11 ਅਗਸਤ (ਪ੍ਰਤਾਪ ਸਿੰਘ ਹੀਰਾ)-ਸ੍ਰੀ ਸ਼ਿਵ ਆਸ਼ਰਮ ਗੁੱਗਾ ਮੰਦਰ ਜ਼ੀਰਾ ਵਿਖੇ ਇਕ ਵਿਸ਼ੇਸ਼ ਧਾਰਮਿਕ ਸਮਾਗਮ ਦੌਰਾਨ ਮਹਾਂਮੰਡਲੇਸ਼ਵਰ ਸਵਾਮੀ ਕਮਲ ਪੁਰੀ ਮਹਾਰਾਜ ਦੇ ਕਰ ਕਮਲਾਂ ਦੁਆਰਾ ਭੂਮੀ ਪੂਜਨ ਕਰਵਾਇਆ ਗਿਆ। ਇਸ ਮੌਕੇ ਨਗਰ ਕੌਂਸਲ ਜ਼ੀਰਾ ਦੇ ਪ੍ਰਧਾਨ ਧਰਮਪਾਲ ਚੁੱਘ ਅਤੇ ਜ਼ੀਰਾ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਸੁਖਦੇਵ ਬਿੱਟੂ ਵਿੱਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਪੂਜਾ-ਅਰਚਨਾ ਤੋਂ ਬਾਅਦ ਸਰਬੱਤ ਦੇ ਭਲੇ ਅਤੇ ਵਿਸ਼ਵ ਸ਼ਾਂਤੀ ਲਈ ਵਿਸ਼ੇਸ਼ ਪ੍ਰਾਰਥਨਾ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨਾਂ ਨੇ ਸਵਾਮੀ ਕਮਲ ਪੁਰੀ ਜੀ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਆਖਿਆ ਕਿ ਅਜਿਹੇ ਧਾਰਮਿਕ ਆਯੋਜਨ ਸਮਾਜ ਵਿਚ ਆਪਸੀ ਭਾਈਚਾਰਾ, ਸ਼ਾਂਤੀ ਅਤੇ ਸਦਭਾਵਨਾ ਵਧਾਉਣ ਵਿਚ ਅਹਿਮ ਯੋਗਦਾਨ ਪਾਉਂਦੇ ਹਨ। ਸਮਾਗਮ ’ਚ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰ ਕੇ ਧਾਰਮਿਕ ਲਾਹਾ ਖੱਟਿਆ। ਇਸ ਮੌਕੇ ਜਗੀਰ ਸਿੰਘ ਸੇਖੋਂ, ਵਿਕੀ ਸੂਦ ਸਕੱਤਰ ਮੰਤਰੀ, ਸੁੰਦਰਮ ਸੂਦ ਪ੍ਰਧਾਨ ਸੇਵਾ ਭਾਰਤੀ ਸੰਸਥਾ, ਸੁਮਿਤ ਨਰੂਲਾ, ਜਨਕ ਰਾਜ ਗੌਤਮ,ਕੇ . ਕੇ. ਗੁਪਤਾ, ਗਗਨ ਰਾਣਾ, ਰਿੰਕੂ ਸ਼ਰਮਾ, ਗੌਰਵ ਬਾਂਸਲ, ਮੰਦਿਰ ਪ੍ਰਧਾਨ ਸੁਭਾਸ਼ ਗੁਪਤਾ ਰਾਜ ਕੁਮਾਰ ਬਾਂਸਲ, ਰਾਹੁਲ ਨਰੂਲਾ, ਨਰੇਸ਼ ਕੁਮਾਰ ਸ਼ਰਮਾ, ਰਮਨ ਸ਼ਰਮਾ, ਐੱਮ.ਸੀ. ਦੀਪਕ ਸਚਦੇਵਾ, ਰਾਜ ਰਾਣੀ, ਸੁਨੀਤਾ ਸ਼ਰਮਾ, ਨੀਲਮ ਸ਼ਰਮਾ, ਜੋਤੀ ਸ਼ਰਮਾ, ਸ਼ਸ਼ੀ ਕਾਂਤਾ, ਜੀਤਾ ਸ਼ਰਮਾ, ਰੇਖਾ ਅਗਰਵਾਲ ਆਦਿ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਵਿਵੇਕਾਨੰਦ ਵਰਲਡ ਸਕੂਲ ’ਚ ਕਿੰਡਰਗਾਰਟਨ ਵਿਦਿਆਰਥੀਆਂ ਦਾ ਇਨਵੈਸਟੀਚਰ ਸਮਾਰੋਹ ਕਰਵਾਇਆ ਅਗਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਕੰਪਿਊਟਰ ਅਧਿਆਪਕ ਕਰਨਗੇ ਰੋਸ ਪ੍ਰਦਰਸ਼ਨ
Ad Position 24