ਫ਼ਿਰੋਜ਼ਪੁਰ ’ਚ ਖ਼ਾਲਿਸਤਾਨ ਪੱਖੀ ਨਾਅਰਿਆਂ ਦੇ ਦਾਅਵੇ ਮਗਰੋਂ ਸੁਰੱਖਿਆ ਏਜੰਸੀਆਂ ਚੌਕਸ
ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵਲੋਂ ਸ਼ਹਿਰ ਦੇ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਸਥਾਨਾਂ ਦੀ ਸੁਰੱਖਿਆ ਦੀ ਸਮੀਖਿਆ
ਫ਼ਿਰੋਜ਼ਪੁਰ, 11 ਅਗਸਤ (ਗੁਰਿੰਦਰ ਸਿੰਘ)-15 ਅਗਸਤ ਨੂੰ ਫ਼ਿਰੋਜ਼ਪੁਰ ਵਿਚ ਹੋਣ ਵਾਲੇ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਤੋਂ ਪਹਿਲਾਂ ਖਾਲਿਸਤਾਨ-ਪੱਖੀ ਨਾਅਰੇ ਲਿਖੇ ਜਾਣ ਸੰਬੰਧੀ ਇਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਵੀਡੀਓ ਨੂੰ ਸਿੱਖਸ ਫ਼ਾਰ ਜਸਟਿਸ (ਐੱਸ.
ਕ
ਕਥਿਤ ਵੀਡੀਓ ਵਿਚ ਦਰਸਾਏ ਗਏ ਇਤਰਾਜ਼ਯੋਗ ਨਾਅਰਿਆਂ ਦੀ ਤਸਵੀਰ। ਅਜੀਤ ਤਸਵੀਰ
12-08-2026
ਫ਼ਿਰੋਜ਼ਪੁਰ, 11 ਅਗਸਤ (ਗੁਰਿੰਦਰ ਸਿੰਘ)-15 ਅਗਸਤ ਨੂੰ ਫ਼ਿਰੋਜ਼ਪੁਰ ਵਿਚ ਹੋਣ ਵਾਲੇ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਤੋਂ ਪਹਿਲਾਂ ਖਾਲਿਸਤਾਨ-ਪੱਖੀ ਨਾਅਰੇ ਲਿਖੇ ਜਾਣ ਸੰਬੰਧੀ ਇਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਵੀਡੀਓ ਨੂੰ ਸਿੱਖਸ ਫ਼ਾਰ ਜਸਟਿਸ (ਐੱਸ.ਐੱਫ.ਜੇ) ਨਾਲ ਜੋੜਿਆ ਜਾ ਰਿਹਾ ਹੈ, ਜਿਸ ’ਚ ਫ਼ਿਰੋਜ਼ਪੁਰ ਦੇ ਕੁਝ ਜਨਤਕ ਅਤੇ ਸਰਕਾਰੀ ਸਥਾਨਾਂ ’ਤੇ ਖਾਲਿਸਤਾਨ-ਪੱਖੀ ਨਾਅਰੇ ਲਿਖੇ ਹੋਣ ਦਾ ਦਾਅਵਾ ਕੀਤਾ ਗਿਆ ਹੈ। ਵੀਡੀਓ ’ਚ ਫ਼ਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ, ਕੇਂਦਰੀ ਜੇਲ੍ਹ, ਦਿੱਲੀ ਗੇਟ, ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਅਤੇ ਮੈਰੀਟੋਰੀਅਸ ਸਕੂਲ ਸਮੇਤ ਕੁਝ ਥਾਵਾਂ ’ਤੇ ਨਾਅਰੇ ਲਿਖੇ ਹੋਣ ਦੇ ਦ੍ਰਿਸ਼ ਦਿਖਾਏ ਜਾਣ ਦਾ ਦਾਅਵਾ ਹੈ। ਵੀਡੀਓ ’ਚ ਇਤਰਾਜ਼ਯੋਗ ਅਤੇ ਖਾਲਿਸਤਾਨ-ਪੱਖੀ ਨਾਅਰੇ ਵੀ ਦਿਖਾਏ ਗਏ ਹਨ। ਹਾਲਾਂਕਿ, ਜਿਨ੍ਹਾਂ ਸਥਾਨਾਂ ਦਾ ਵੀਡੀਓ ਵਿਚ ਜ਼ਿਕਰ ਕੀਤਾ ਗਿਆ ਹੈ, ਉੱਥੇ ਮੌਕੇ ’ਤੇ ਅਜਿਹੇ ਨਾਅਰੇ ਜਾਂ ਕੋਈ ਹੋਰ ਇਤਰਾਜ਼ਯੋਗ ਚੀਜ਼ ਸਾਹਮਣੇ ਆਉਣ ਦੀ ਪੁਸ਼ਟੀ ਨਹੀਂ ਹੋਈ ਹੈ। ਇਸ ਕਾਰਨ ਵੀਡੀਓ ਦੀ ਪ੍ਰਮਾਣਿਕਤਾ ਅਤੇ ਇਸ ਵਿਚ ਕੀਤੇ ਜਾ ਰਹੇ ਦਾਅਵਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਵੀਡੀਓ ਸੰਦੇਸ਼ ਵਿਚ ਐੱਸ.ਐੱਫ.ਜੇ ਨਾਲ ਸਬੰਧਿਤ ਗੁਰਪਤਵੰਤ ਸਿੰਘ ਪੰਨੂ ਵਲੋਂ ਫ਼ਿਰੋਜ਼ਪੁਰ ਵਾਸੀਆਂ ਨੂੰ 15 ਅਗਸਤ ਦੇ ਸਰਕਾਰੀ ਸਮਾਗਮ ਤੋਂ ਦੂਰ ਰਹਿਣ ਅਤੇ ਆਪਣੇ ਬੱਚਿਆਂ ਨੂੰ ਸਮਾਗਮ ਵਿਚ ਨਾ ਭੇਜਣ ਦੀ ਅਪੀਲ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਸੰਦੇਸ਼ ਵਿਚ 1995 ਵਿਚ ਤਤਕਾਲੀ ਪੰਜਾਬ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਨਾਲ ਜੁੜੇ ਦਿਲਾਵਰ ਸਿੰਘ ਬੱਬਰ ਦਾ ਵੀ ਹਵਾਲਾ ਦਿੱਤਾ ਗਿਆ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ਹਿਰ ਦੇ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਸਥਾਨਾਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਜਾ ਰਹੀ ਹੈ। 15 ਅਗਸਤ ਦੇ ਸਮਾਗਮ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕੀਤੇ ਜਾਣ ਦੀ ਸੰਭਾਵਨਾ ਹੈ। ਅਧਿਕਾਰੀਆਂ ਵਲੋਂ ਵੀਡੀਓ ਅਤੇ ਇਸ ਵਿਚ ਕੀਤੇ ਦਾਅਵਿਆਂ ਦੀ ਤੱਥਾਂ ਦੇ ਆਧਾਰ ’ਤੇ ਜਾਂਚ ਵੀ ਕੀਤੀ ਜਾ ਰਹੀ ਹੈ।