ਵਾਤਾਵਰਨ ਦੀ ਸੰਭਾਲ ਲਈ ਸਰਬੱਤ ਦਾ ਭਲਾ ਅਤੇ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀਆਂ ਵਲੋਂ ਪੌਦੇ ਲਗਾਉਣ ਦੀ ਮੁਹਿੰਮ
ਫ਼ਿਰੋਜ਼ਪੁਰ, 13 ਅਗਸਤ (ਗੁਰਿੰਦਰ ਸਿੰਘ)-ਵਾਤਾਵਰਨ ਦੀ ਸ਼ੁੱਧਤਾ, ਹਰਿਆਵਲ ਨੂੰ ਹੁਲਾਰਾ ਦੇਣ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸਰਬੱਤ ਦਾ ਭਲਾ ਵੈੱਲਫੇਅਰ ਸੁਸਾਇਟੀ ਅਤੇ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਸਾਉਣ ਦੇ ਮਹੀਨੇ ਦੀ ਆਮਦ ਮੌਕੇ ਵਿਸ਼ੇਸ਼ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਤਹਿਤ ਪੀ.
ਸ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੌਦੇ ਲਗਾਉਂਦੇ ਸਰਬੱਤ ਦਾ ਭਲਾ ਵੈੱਲਫੇਅਰ ਸੁਸਾਇਟੀ ਅਤੇ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰ ਅਤੇ ਸਕੂਲ ਦਾ ਸਟਾਫ਼। ਤਸਵੀਰ-ਗੁਰਿੰਦਰ ਸਿੰਘ
14-08-2026
ਫ਼ਿਰੋਜ਼ਪੁਰ, 13 ਅਗਸਤ (ਗੁਰਿੰਦਰ ਸਿੰਘ)-ਵਾਤਾਵਰਨ ਦੀ ਸ਼ੁੱਧਤਾ, ਹਰਿਆਵਲ ਨੂੰ ਹੁਲਾਰਾ ਦੇਣ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸਰਬੱਤ ਦਾ ਭਲਾ ਵੈੱਲਫੇਅਰ ਸੁਸਾਇਟੀ ਅਤੇ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਸਾਉਣ ਦੇ ਮਹੀਨੇ ਦੀ ਆਮਦ ਮੌਕੇ ਵਿਸ਼ੇਸ਼ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਤਹਿਤ ਪੀ.ਐੱਮ ਸੀਨੀਅਰ ਸੈਕੰਡਰੀ ਸਕੂਲ ਅਤੇ ਜ਼ਿਲ੍ਹਾ ਕਚਹਿਰੀ ਫ਼ਿਰੋਜ਼ਪੁਰ ਵਿਖੇ ਵੱਖ-ਵੱਖ ਕਿਸਮਾਂ ਦੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਗਏ। ਇਸ ਮੌਕੇ ਸਰਬੱਤ ਦਾ ਭਲਾ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਰਨੈਲ ਸਿੰਘ ਗਾਬੜੀਆ ਅਤੇ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਭਜਨ ਸਿੰਘ ਦੜਿਆਲਾ ਨੇ ਕਿਹਾ ਕਿ ਸਾਉਣ ਦਾ ਮਹੀਨਾ ਬੂਟੇ ਲਗਾਉਣ ਲਈ ਬੇਹੱਦ ਅਨੁਕੂਲ ਮੰਨਿਆ ਜਾਂਦਾ ਹੈ। ਬੂਟੇ ਲਗਾਉਣ ਦੀ ਇਸ ਮੁਹਿੰਮ ਦੌਰਾਨ ਸਕੂਲ ਦਾ ਸਮੂਹ ਸਟਾਫ਼, ਜ਼ਿਲ੍ਹਾ ਕਚਹਿਰੀ ਦੇ ਵਕੀਲ ਸਾਹਿਬਾਨ ਅਤੇ ਸਥਾਨਕ ਸਮਾਜ ਸੇਵੀ ਸ਼ਖ਼ਸੀਅਤਾਂ ਨੇ ਵੀ ਉਤਸ਼ਾਹ ਨਾਲ ਸ਼ਿਰਕਤ ਕੀਤੀ। ਇਸ ਮੌਕੇ ਵਾਤਾਵਰਨ ਸੰਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦਿਆਂ ਬੂਟਿਆਂ ਦੀ ਸਾਂਭ-ਸੰਭਾਲ ਕਰਨ ਦਾ ਵੀ ਸੱਦਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਲਗਾਇਆ ਗਿਆ ਇਕ ਪੌਦਾ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਹਵਾ, ਛਾਂ ਅਤੇ ਸੁੰਦਰ ਵਾਤਾਵਰਨ ਦਾ ਅਨਮੋਲ ਤੋਹਫ਼ਾ ਸਾਬਤ ਹੋ ਸਕਦਾ ਹੈ। ਇਸ ਮੌਕੇ ਭਗਵਾਨ ਸਿੰਘ ਦੜਿਆਲਾ, ਸੁਖਮਿੰਦਰ ਸਿੰਘ ਜੱਬਲ, ਹਰਦੀਪ ਸਿੰਘ ਭੁੱਲਰ, ਜਸਵਿੰਦਰ ਸਿੰਘ ਹੈਡਰਾ, ਬਿੱਟੂ ਸਿੰਘ ਆਦਿ ਸੁਸਾਇਟੀ ਆਗੂਆਂ ਤੋਂ ਇਲਾਵਾ ਪ੍ਰਧਾਨ ਬਾਰ ਕੌਂਸਲ ਲਵਪ੍ਰੀਤ ਸਿੰਘ ਟੁਰਾਨਾ, ਅਸ਼ੀਸ਼ ਕੁਮਾਰ ਸ਼ਰਮਾ, ਸ਼ਾਮ ਲਾਲ ਭੰਡਾਰੀ, ਉੱਘੇ ਸਮਾਜ ਸੇਵੀ ਰਿਟਾਇਰਡ ਡੀ.ਐਸ.ਪੀ ਗੋਪਾਲ ਚੰਦ ਭੰਡਾਰੀ, ਅਮਰ ਸਿੰਘ ਗਾਬੜੀਆ, ਹਰਜਿੰਦਰ ਸਿੰਘ ਬੱਗਾ, ਹਰੀਸ਼ ਕੁਮਾਰ ਆਦਿ ਹਾਜ਼ਰ ਸਨ।